ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿੰਡ ਰਾਮਪੁਰ ਵਿੱਚ ‘ਆਪ’ ਕੀ ਸਰਕਾਰ ਆਪ ਕੇ ਦੁਆਰ ਮੁਹਿੰਮ ਤਹਿਤ ਕੈਂਪ

07:19 AM Jul 03, 2024 IST
ਬੂਟੇ ਲਾਉਂਦੇ ਹੋਏ ਡੀਸੀ ਲੁਧਿਆਣਾ ਤੇ ਵਿਧਾਇਕ ਗਿਆਸਪੁਰਾ।-ਫੋਟੋ: ਓਬਰਾਏ

ਪੱਤਰ ਪ੍ਰੇਰਕ
ਦੋਰਾਹਾ, 2 ਜੁਲਾਈ
ਲੋਕਾਂ ਦੀ ਸਰਕਾਰੀ ਦਫ਼ਤਰਾਂ ਵਿੱਚ ਹੁੰਦੀ ਖੱਜਲ ਖੁਆਰੀ ਰੋਕਣ ਲਈ ਪੰਜਾਬ ਸਰਕਾਰ ਵੱਲੋਂ ‘ਆਪ’ ਕੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਇੱਥੋਂ ਨੇੜਲੇ ਪਿੰਡ ਰਾਮਪੁਰ ਵਿੱਚ ਵਿਸ਼ਾਲ ਕੈਂਪ ਲਾਇਆ ਗਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਨੂੰ ਇੱਕ ਛੱਤ ਹੇਠਾਂ ਇਕੱਠੇ ਕਰ ਕੇ ਲੋੜੀਂਦੇ ਕਾਰਜ ਨਿਪਟਾਏ ਗਏ, ਜਿਸ ਵਿੱਚ ਖਾਸ ਕਰਕੇ ਮਨਰੇਗਾ ਜੌਬ ਕਾਰਡ, ਆਧਾਰ ਕਾਰ, ਬੁਢਾਪਾ ਤੇ ਹੋਰ ਪੈਨਸ਼ਨਾਂ ਦੇ ਫਾਰਮ ਭਰ ਕੇ ਮੌਕੇ ’ਤੇ ਸਹੂਲਤ ਦਿੱਤੀ ਗਈ। ਪਿੰਡ ਵਾਸੀਆਂ ਨੇ ਕੈਂਪ ਦਾ ਲਾਹਾ ਲੈਂਦਿਆਂ ਸਰਕਾਰ ਵੱਲੋਂ ਕੀਤੇ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਾਂ ਨੂੰ ਅਤਿ ਦੀ ਗਰਮੀ ਵਿੱਚ ਸਰਕਾਰੀ ਦਫ਼ਤਰਾਂ ਦੇ ਗੇੜੇ ਲਾਉਣੇ ਪੈਂਦੇ ਸਨ, ਜਿਸ ਤੋਂ ਉਨ੍ਹਾਂ ਨੂੰ ਰਾਹਤ ਮਿਲੀ ਹੈ। ਇਸ ਮੌਕੇ ਡੀਸੀ, ਏਡੀਸੀ, ਐੱਸਡੀਐੱਮ, ਤਹਿਸੀਲਦਾਰ, ਨਾਇਬ ਤਹਿਸੀਲਦਾਰ ਤੇ ਬੀਡੀਪੀਓ ਦੋਰਾਹਾ ਹਾਜ਼ਰ ਸਨ, ਜਿਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਤੁਰੰਤ ਨਿਪਟਾਰਾ ਕੀਤਾ। ਇਸ ਦੌਰਾਨ ਡੀਸੀ ਸਾਹਨੀ ਅਤੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਵਾਤਾਵਰਨ ਬਚਾਉਣ ਲਈ ਫਲਦਾਰ ਤੇ ਛਾਂਦਾਰ ਬੂਟੇ ਲਾ ਕੇ ਵਣ ਮਹਾਉਤਸਵ ਦਾ ਆਗਾਜ਼ ਕੀਤਾ।

Advertisement

Advertisement
Advertisement