ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯੂਥ ਅਕਾਲੀ ਦਲ ਵੱਲੋਂ ‘ਮੇਰੀ ਦਸਤਾਰ, ਮੇਰੀ ਸ਼ਾਨ’ ਤਹਿਤ ਕੈਂਪ

07:57 AM Dec 24, 2023 IST
ਕੈਂਪ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਅਰਦਾਸ ਕਰਦੇ ਹੋਏ ਪ੍ਰਬੰਧਕ। -ਫੋਟੋ: ਬੱਬੀ

ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 23 ਦਸੰਬਰ
ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਵਲੋਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਦੀਵਾਨ ਹਾਲ ਸਾਹਮਣੇ ਸਾਹਿਬਜ਼ਾਦਾ ਦੀ ਯਾਦ ਨੂੰ ਸਮਰਪਿਤ ‘ਮੇਰੀ ਦਸਤਾਰ, ਮੇਰੀ ਸ਼ਾਨ’ ਮੁਹਿੰਮ ਤਹਿਤ ਕੈਂਪ ਲਗਾਇਆ, ਜਿਸ ਵਿੱਚ ਨੌਜਵਾਨਾਂ ਨੂੰ ਸਿੱਖੀ ਵੱਲ ਪ੍ਰਫੁੱਲਿਤ ਕਰਨ ਲਈ ਦਸਤਾਰਾਂ ਭੇਟ ਕਰਦਿਆਂ ਦਸਤਾਰ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ ਗਿਆ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਸਿਆਸੀ ਸਕੱਤਰ ਅਮਨਦੀਪ ਸਿੰਘ ਮਾਂਗਟ ਨੇ ਦੱਸਿਆ ਕਿ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਦੀ ਸ਼ੁਰੂਆਤ ਅਰਦਾਸ ਕਰਨ ਉਪਰੰਤ ਕੀਤੀ ਗਈ। ਕੈਂਪ ਵਿੱਚ ਸੈਂਕੜੇ ਨੌਜਵਾਨ ਸ਼ਾਮਲ ਹੋਏ, ਜਿਨ੍ਹਾਂ ਵਿਚੋਂ 400 ਦੇ ਕਰੀਬ ਨੌਜਵਾਨਾਂ ਨੇ ਮੁੜ ਕੇਸ ਰੱਖ ਕੇ ਦਸਤਾਰ ਸਜਾਉਣ ਦਾ ਪ੍ਰਣ ਕੀਤਾ। ਹਲਕਾ ਇੰਚਾਰਜ ਕਰਨ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ ਸਿਆਸੀ ਸਕੱਤਰ ਅਮਨਦੀਪ ਸਿੰਘ ਮਾਂਗਟ ਅਤੇ ਬਲਦੇਵ ਸਿੰਘ ਹਾਫਿਜ਼ਾਬਾਦ ਨੇ ਦੱਸਿਆ ਕਿ ਇਹ ਕੈਂਪ ਦੋ ਦਿਨਾਂ ਲਈ ਲਗਾਇਆ ਗਿਆ ਸੀ, ਜਿਸ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਮੂਲੀਅਤ ਕਰਕੇ ਨੌਜਵਾਨਾਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਐਡ ਸਿਮਰਨਜੀਤ ਸਿੰਘ ਚੰਦੂਮਾਜਰਾ, ਬਾਈ ਪਰਮਿੰਦਰ ਸਿੰਘ ਸੇਖੋਂ, ਅਜਮੇਰ ਸਿੰਘ ਖੇੜਾ, ਲਖਵੀਰ ਸਿੰਘ ਲੱਖੀ, ਐਡਵੋਕੇਟ ਰਾਜਕਮਲ ਸਿੰਘ ਤੇ ਪਾਲ ਸਿੰਘ ਹਾਜ਼ਰ ਸਨ।

Advertisement

Advertisement