ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡ ਮੰਗਵਾਲ ਵਿੱਚ ‘ਸਰਕਾਰ ਆਪ ਦੇ ਦੁਆਰ’ ਤਹਿਤ ਕੈਂਪ

06:27 AM Jul 10, 2024 IST
ਮੰਗਵਾਲ ਵਿੱਚ ਐੱਸਡੀਐੱਮ ਚਰਨਜੋਤ ਸਿੰਘ ਵਾਲੀਆ ਕੈਂਪ ਦਾ ਜਾਇਜ਼ਾ ਲੈਂਦੇ ਹੋਏ। ਫੋਟੋ: ਲਾਲੀ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 9 ਜੁਲਾਈ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜ਼ਿਲਾ ਸੰਗਰੂਰ ਦੀਆਂ ਸਮੂਹ ਸਬ ਡਿਵੀਜ਼ਨਾਂ ਵਿੱਚ ਨਾਗਰਿਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਹੱਲ ਯਕੀਨੀ ਬਣਾਉਣ ਅਤੇ ਮਿਆਰੀ ਪ੍ਰਸ਼ਾਸਨਿਕ ਸੇਵਾਵਾਂ ਸਮੇਂ ਸਿਰ ਉਪਲਬਧ ਕਰਵਾਉਣ ਦੇ ਦਿੱਤੇ ਆਦੇਸ਼ਾਂ ਦੀ ਪਾਲਣਾ ਹਿੱਤ ਅੱਜ ਸੰਗਰੂਰ ਸਬ ਡਿਵੀਜ਼ਨ ਦੇ ਪਿੰਡ ਮੰਗਵਾਲ ਵਿੱਚ ‘ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਕੈਂਪ ਲਗਾਇਆ ਗਿਆ। ਕੈਂਪ ਦਾ ਜਾਇਜ਼ਾ ਲੈਣ ਪੁੱਜੇ ਐੱਸਡੀਐੱਮ ਚਰਨਜੋਤ ਸਿੰਘ ਵਾਲੀਆ ਨੇ ਮੌਕੇ ’ਤੇ ਮੌਜੂਦ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਢੁਕਵੇਂ ਹੱਲ ਨੂੰ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧੇ ਤੌਰ ’ਤੇ ਸਬੰਧਿਤ ਵਿਭਾਗਾਂ ਦੇ ਕੰਮਾਂ ਨੂੰ ਅਜਿਹੇ ਇੱਕ ਸਾਂਝੇ ਪਲੇਟਫਾਰਮ ਉੱਤੇ ਤੇਜ਼ੀ ਨਾਲ ਨਿਪਟਾਇਆ ਜਾਂਦਾ ਹੈ ਅਤੇ ਸਰਕਾਰ ਦੇ ਇਸ ਉਪਰਾਲੇ ਦੀ ਲੋਕਾਂ ਵੱਲੋਂ ਪ੍ਰਸੰਸ਼ਾ ਕੀਤੀ ਜਾ ਰਹੀ ਹੈ। ਐੱਸਡੀਐੱਮ ਨੇ ਬਜ਼ੁਰਗਾਂ ਅਤੇ ਔਰਤਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸਰਕਾਰ ਦੀਆਂ ਲੋਕ ਪੱਖੀ ਯੋਜਨਾਵਾਂ ਦਾ ਲਾਭ ਉਠਾਉਣ ਦਾ ਸੱਦਾ ਦਿੱਤਾ।

Advertisement

Advertisement