ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿੰਡ ਸਲੌਦੀ ਵਿੱਚ ‘ਸਰਕਾਰ ਤੁਹਾਡੇ ਦੁਆਰ’ ਤਹਿਤ ਕੈਂਪ

08:18 AM Jul 17, 2024 IST
ਸੱਤ ਸਾਲਾਂ ਦਾ ਅਟਕਿਆ ਸ਼ਨਾਖਤੀ ਕਾਰਡ ਸੱਤ ਮਿੰਟ ’ਚ ਬਣਿਆ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਦੱਸਿਆ ਕਿ ਇੱਕ ਬੱਚੀ ਦਾ ਜਨਮ ਸਰਟੀਫਿਕੇਟ ਨਾ ਹੋਣ ਕਾਰਨ ਸੱਤ ਸਾਲ ਤੋਂ ਆਧਾਰ ਕਾਰਡ ਨਹੀਂ ਬਣ ਰਿਹਾ ਸੀ ਅਤੇ ਇਸ ਵਿਸ਼ੇਸ਼ ਕੈਂਪ ’ਚ ਮੌਜੂਦ ਅਫ਼ਸਰਾਂ ਦੇ ਸਹਿਯੋਗ ਨਾਲ ਇਹ ਸੱਤ ਸਾਲ ਦਾ ਅਟਕਿਆ ਕੰਮ ਸਿਰਫ਼ ਸੱਤ ਮਿੰਟ ਵਿੱਚ ਨੇਪਰੇ ਚਾੜ੍ਹਿਆ ਗਿਆ। ਉਨ੍ਹਾਂ ਕਿਹਾ ਕਿ ਹੁਣ ਇਸ ਮਾਮਲੇ ਵਿੱਚ ਦੋ ਵਿਭਾਗ ਸ਼ਾਮਲ ਹੋ ਗਏ ਹਨ ਅਤੇ ਉਸ ਬੱਚੀ ਦਾ ਪਹਿਲਾਂ ਜਨਮ ਸਰਟੀਫਿਕੇਟ ਬਣ ਕੇ ਆਧਾਰ ਕਾਰਡ ਬਣ ਜਾਵੇਗਾ|

ਪੱਤਰ ਪ੍ਰੇਰਕ
ਸਮਰਾਲਾ, 16 ਜੁਲਾਈ
ਪਿੰਡ ਸਲੌਦੀ ਵਿੱਚ ‘ਸਰਕਾਰ ਤੁਹਾਡੇ ਦੁਆਰ’ ਤਹਿਤ ਵਿਸ਼ੇਸ਼ ਕੈਂਪ ਲਾਇਆ ਗਿਆ। ਇਸ ਮੌਕੇ ਕੈਂਪ ਦੀ ਅਗਵਾਈ ਕਰਦਿਆਂ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਪਿੰਡ ਸਲੌਦੀ ਵਿੱਚ ਲਾਏ ਕੈਂਪ ਵਿੱਚ ਕਰੀਬ ਅੱਠ ਪਿੰਡਾਂ ਦੇ ਲੋਕ ਪਹੁੰਚੇ| ਇਸ ਮੌਕੇ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ ਲਈ ਸਾਰੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ।
ਇਸ ਮੌਕੇ ਡੀਸੀ ਸਾਕਸ਼ੀ ਸਾਹਨੀ ਨੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ| ਇਸ ਕੈਂਪ ਵਿੱਚ ਐੱਸਐੱਸਪੀ ਖੰਨਾ ਅਵਨੀਤ ਕੌਂਡਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਉਪ ਮੰਡਲ ਮੈਜਿਸਟਰੇਟ ਰਜਨੀਸ਼ ਅਰੋੜਾ ਅਤੇ ਸਹਾਇਕ ਕਮਿਸ਼ਨਰ (ਜਨਰਲ) ਕ੍ਰਿਤਿਕਾ ਗੋਇਲ ਤੋਂ ਇਲਾਵਾ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਖੀਆਂ ਨੇ ਸ਼ਿਰਕਤ ਕੀਤੀ|

Advertisement

ਸੱਤ ਸਾਲਾਂ ਦਾ ਅਟਕਿਆ ਸ਼ਨਾਖਤੀ ਕਾਰਡ ਸੱਤ ਮਿੰਟ ’ਚ ਬਣਿਆ

ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਦੱਸਿਆ ਕਿ ਇੱਕ ਬੱਚੀ ਦਾ ਜਨਮ ਸਰਟੀਫਿਕੇਟ ਨਾ ਹੋਣ ਕਾਰਨ ਸੱਤ ਸਾਲ ਤੋਂ ਆਧਾਰ ਕਾਰਡ ਨਹੀਂ ਬਣ ਰਿਹਾ ਸੀ ਅਤੇ ਇਸ ਵਿਸ਼ੇਸ਼ ਕੈਂਪ ’ਚ ਮੌਜੂਦ ਅਫ਼ਸਰਾਂ ਦੇ ਸਹਿਯੋਗ ਨਾਲ ਇਹ ਸੱਤ ਸਾਲ ਦਾ ਅਟਕਿਆ ਕੰਮ ਸਿਰਫ਼ ਸੱਤ ਮਿੰਟ ਵਿੱਚ ਨੇਪਰੇ ਚਾੜ੍ਹਿਆ ਗਿਆ। ਉਨ੍ਹਾਂ ਕਿਹਾ ਕਿ ਹੁਣ ਇਸ ਮਾਮਲੇ ਵਿੱਚ ਦੋ ਵਿਭਾਗ ਸ਼ਾਮਲ ਹੋ ਗਏ ਹਨ ਅਤੇ ਉਸ ਬੱਚੀ ਦਾ ਪਹਿਲਾਂ ਜਨਮ ਸਰਟੀਫਿਕੇਟ ਬਣ ਕੇ ਆਧਾਰ ਕਾਰਡ ਬਣ ਜਾਵੇਗਾ|

Advertisement
Advertisement
Advertisement