ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਿਆਂ ਖ਼ਿਲਾਫ਼ ਮੁਹਿੰਮ: ਪਿੰਡਾਂ ਤੇ ਕਸਬਿਆਂ ਦੇ ਨੌਜਵਾਨਾਂ ਦਾ ਬਾਸਕਟਬਾਲ ਟੂਰਨਾਮੈਂਟ ਕਰਵਾਇਆ

07:39 AM Jun 23, 2024 IST
ਡੀਜੀਪੀ (ਲੁਧਿਆਣਾ) ਧਨਪ੍ਰੀਤ ਕੌਰ ਅਤੇ ਐੱਸਐੱਸਪੀ ਨਵਨੀਤ ਸਿੰਘ ਬੈਂਸ ਜੇਤੂ ਟੀਮ ਨੂੰ ਸਨਮਾਨ ਚਿੰਨ੍ਹ ਭੇਟ ਕਰਦੇ ਹੋਏ।

ਚਰਨਜੀਤ ਸਿੰਘ ਢਿੱਲੋਂ
ਜਗਰਾਉਂ, 22 ਜੂਨ
ਪੰਜਾਬ ਪੁਲੀਸ, ਪ੍ਰਸ਼ਾਸਨ ਅਤੇ ਸਰਕਾਰ ਨਸ਼ਿਆਂ ਦੀ ਦਲਦਲ ’ਚ ਧਸ ਰਹੀ ਜਵਾਨੀ ਨੂੰ ਬਚਾਉਣ ਲਈ ਸਖ਼ਤ ਰੁਖ਼ ਦੇ ਨਾਲ-ਨਾਲ ਉਨ੍ਹਾਂ ਨੂੰ ਖੇਡਾਂ ਅਤੇ ਸਾਹਿਤ ਵੱਲ ਮੋੜਨ ਲਈ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੁਲੀਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਸੀਨੀਅਰ ਪੁਲੀਸ ਕਪਤਾਨ ਨਵਨੀਤ ਸਿੰਘ ਬੈਂਸ ਵੱਲੋਂ ਉਪ-ਡਾਇਰੈਕਟਰ ਜਨਰਲ ਪੁਲੀਸ ਲੁਧਿਆਣਾ ਰੇਂਜ ਧਨਪ੍ਰੀਤ ਕੌਰ ਦੀ ਰਹਿਨੁਮਾਈ ਹੇਠ ਨੇੜਲੇ ਪਿੰਡ ਗੁੱੜ੍ਹੇ ਵਿੱਚ ਜ਼ਿਲ੍ਹੇ ਦੇ ਥਾਣਿਆਂ ਅਧੀਨ ਆਉਂਦੇ ਪਿੰਡਾਂ ਅਤੇ ਕਸਬਿਆਂ ਦੇ ਨੌਜਵਾਨਾਂ ਦਾ ਜ਼ਿਲ੍ਹਾ ਪੱਧਰੀ ਬਾਸਕਟਬਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ’ਚ ਜ਼ਿਲ੍ਹੇ ਦੇ ਅਧਿਕਾਰੀਆਂ ਤੇ ਪੁਲੀਸ ਕਰਮੀਆਂ ਤੋਂ ਇਲਾਵਾ ਵੱਖ-ਵੱਖ ਟੀਮਾਂ ਨੇ ਭਾਗ ਲਿਆ। ਇਸ ਮੌਕੇ ਸੀਨੀਅਰ ਪੁਲੀਸ ਕਪਤਾਨ ਨਵਨੀਤ ਸਿੰਘ ਬੈਂਸ ਨੇ ਦਿਹਾਤੀ ਪੁਲੀਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਦਾ ਜ਼ਿਕਰ ਕਰਦਿਆਂ ਆਖਿਆ ਕਿ ਇਸ ਸਾਲ ਦੇ ਲੰਘੇ ਮਹੀਨਿਆਂ ਦੌਰਾਨ ਪੁਲੀਸ ਨੇ 124 ਕੇਸ ਦਰਜ ਕਰ ਕੇ 185 ਤਸਕਰਾਂ ਨੂੰ ਜੇਲ੍ਹਾਂ ਦਾ ਰਾਹ ਦਿਖਾਇਆ ਹੈ। ਇਨ੍ਹਾਂ ਕੋਲੋਂ ਨਸ਼ਿਆਂ ਦੀ ਭਾਰੀ ਬਰਾਮਦਗੀ ਦੇ ਨਾਲ 32 ਮੋਟਰਸਾਈਕਲ, 18 ਕਾਰਾਂ, ਇੱਕ ਟਰੱਕ ਕਬਜ਼ੇ ’ਚ ਲਏ ਗਏ ਜਦਕਿ ਤਸਕਰਾਂ ਦੀ ਨਸ਼ਿਆਂ ਤੋਂ ਬਣਾਈ ਜਾਇਦਾਦ ਦੀ ਬਾਜ਼ਾਰੀ ਕੀਮਤ 14,72,48,829 ਰੁਪਏ ਬਣਦੀ ਹੈ ਜਿਸਨੂੰ ਅਟੈਚ ਕਰਵਾਇਆ ਗਿਆ। ਉਨ੍ਹਾਂ ਨੌਜਵਾਨੀ ਨੂੰ ਨਸ਼ਿਆਂ ਦਾ ਤਿਆਗ ਕਰਕੇ ਖੇਡਾਂ ਅਤੇ ਸਾਹਿਤ ਵੱਲ ਮੋੜਨ ਲਈ ਸਮਾਜ਼ ਸੇਵੀ ਸੰਸਥਾਵਾਂ ਅਤੇ ਯੁਵਕ ਸੇਵਾਵਾਂ ਕਲੱਬਾਂ ਦਾ ਸਹਿਯੋਗ ਮੰਗਿਆ। ਉਨ੍ਹਾਂ ਅਪੀਲ ਕੀਤੀ ਕਿ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ’ਚ ਆਪਣਾ ਯੋਗਦਾਨ ਪਾ ਕੇ ਪੰਜਾਬ ਨੂੰ ਖੁਸ਼ਹਾਲੀ ਦੇ ਰਾਹ ਤੋਰਿਆ ਜਾਵੇ। ਅਖੀਰ ’ਚ ਅਧਿਕਾਰੀਆਂ ਨੇ ਜੇਤੂ ਟੀਮ ਨੂੰ ਨਕਦ ਇਨਾਮ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ।

Advertisement

Advertisement