ਰਾਮਦਾਸ ਸੁਸਾਇਟੀ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ
08:39 AM Sep 05, 2024 IST
ਲਹਿਰਾਗਾਗਾ: ਪਿੰਡ ਡਸਕਾ ਦੀ ਧੰਨ ਧੰਨ ਬਾਬਾ ਰਾਮਦਾਸ ਵੈੱਲਫੇਅਰ ਸੁਸਾਇਟੀ ਨੇ ਅੱਜ ਨਸ਼ਿਆਂ ਖ਼ਿਲਾਫ਼ ਮੁਹਿੰਮ ਸ਼ੁਰੂ ਕਰਦਿਆਂ ਨੌਜਵਾਨਾਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਜ਼ਿਕਰਯੋਗ ਹੈ ਕਿ ਸੰਸਥਾ ਵੱਲੋਂ ਲੋੜਵੰਦਾਂ ਦੀ ਮਦਦ ਕੀਤੀ ਜਾਂਦੀ ਹੈ। ਟਰੱਸਟ ਦੇ ਮੁਖੀ ਬਾਬਾ ਪਰਮਜੀਤ ਸਿੰਘ ਭੱਟੀ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੇਡਾਂ ਵਾਸਤੇ ਕ੍ਰਿਕਟ ਕਿੱਟ, ਪਹਿਲਵਾਨਾਂ ਲਈ ਘਿਓ, ਗਰਾਊਂਡ ਵਾਸਤੇ ਕੋਈ ਵੀ ਕੰਮ ਕਰਵਾਉਣ ਲਈ ਸਮੇਂ ਸਮੇਂ ’ਤੇ ਰਾਸ਼ੀ ਦੇ ਚੈੱਕ ਦਿੱਤੇ ਜਾਂਦੇ ਹਨ। ਇਸ ਦੌਰਾਨ ਉਨ੍ਹਾਂ ਦੱਸਿਆ ਕਿ 18 ਅਕਤੂਬਰ ਨੂੰ ਸ੍ਰੀ ਚੰਦ ਦਾ 530ਵਾਂ ਜਨਮ ਦਿਹਾੜਾ ਮਨਾਇਆ ਜਾਵੇਗਾ। -ਪੱਤਰ ਪ੍ਰੇਰਕ
Advertisement
Advertisement