ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ਿਆਂ ਖ਼ਿਲਾਫ਼ ਮੁਹਿੰਮ: ਡੀਆਈਜੀ ਵੱਲੋਂ ਸੰਵੇਦਨਸ਼ੀਲ ਥਾਵਾਂ ਦੀ ਜਾਂਚ

08:38 AM Jun 22, 2024 IST
ਜਾਂਚ ਕਰਨ ਜਾਂਦੇ ਹੋਏ ਡੀਆਈਜੀ ਅਰਪਿਤ ਸ਼ੁਕਲਾ ਤੇ ਹੋਰ।

ਪੱਤਰ ਪ੍ਰੇਰਕ
ਰੂਪਨਗਰ, 21 ਜੂਨ
ਨਸ਼ਿਆਂ ਦੇ ਖਾਤਮੇ ਲਈ ਅੱਜ ਪੰਜਾਬ ਭਰ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਰੂਪਨਗਰ ਵਿੱਚ ਸਪੈਸ਼ਲ ਡਾਇਰੈਕਟਰ ਜਨਰਲ ਪੁਲੀਸ, ਲਾਅ ਐਂਡ ਆਰਡਰ ਪੰਜਾਬ ਅਰਪਿਤ ਸ਼ੁਕਲਾ ਤੇ ਸੀਨੀਅਰ ਪੁਲੀਸ ਕਪਤਾਨ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਸੰਵੇਦਨਸ਼ੀਲ ਥਾਵਾਂ ਅਤੇ ਘਰਾਂ ਦੀ ਚੈਕਿੰਗ ਕੀਤੀ ਗਈ। ਸੀਨੀਅਰ ਪੁਲੀਸ ਕਪਤਾਨ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਭਰ ਵਿੱਚ 10 ਸੰਵੇਦਨਸ਼ੀਲ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। 250 ਤੋਂ ਵੱਧ ਪੁਲੀਸ ਮੁਲਾਜ਼ਮਾਂ ਨੇ ਇਸ ਵਿੱਚ ਹਿੱਸਾ ਲਿਆ। ਇਸ ਦੌਰਾਨ 10 ਗ੍ਰਾਮ ਹੈਰੋਇਨ, 130 ਗ੍ਰਾਮ ਨਸ਼ੀਲਾ ਪਾਊਡਰ, 10 ਇੰਜੈਕਸ਼ਨ, 600 ਲੀਟਰ ਲਾਹਣ ਤੇ 25 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।
ਮੋਰਿੰਡਾ (ਪੱਤਰ ਪ੍ਰੇਰਕ): ਮੋਰਿੰਡਾ ਪੁਲੀਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਮੋਰਿੰਡਾ ਸ਼ਹਿਰ ਦੇ ਵਾਰਡ ਨੰਬਰ-10, ਸੰਤ ਨਗਰ, ਜੋਗੀਆਂ ਵਾਲਾ ਮੁਹੱਲਾ ਅਤੇ ਇਸ ਦੇ ਨਾਲ ਲੱਗਦੇ ਪਿੰਡ ਓਇੰਦ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਤੇ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਐੱਸਪੀ (ਡੀ) ਰੁਪਿੰਦਰ ਕੌਰ ਸਰਾਂ ਨੇ ਦੱਸਿਆ ਕਿ ਇਸ ਅਪ੍ਰੇਸ਼ਨ ਅਧੀਨ ਪਹਿਲਾਂ ਤੋਂ ਹੀ ਨਸ਼ਿਆਂ ਦੇ ਮਾਮਲੇ ਵਿੱਚ ਸ਼ਾਮਲ ਅਤੇ ਸ਼ੱਕੀ ਵਿਅਕਤੀਆਂ ਦੇ ਘਰਾਂ ਵਿੱਚ ਪੁਲੀਸ ਵੱਲੋ ਜਾਂਚ ਪੜਤਾਲ ਕੀਤੀ ਗਈ।
ਮੁਹਾਲੀ ਵਿੱਚ 15 ਸ਼ੱਕੀ ਹਿਰਾਸਤ ’ਚ ਲਏ
ਮੁਹਾਲੀ (ਪੱਤਰ ਪ੍ਰੇਰਕ): ਪੰਜਾਬ ਪੁਲੀਸ ਵੱਲੋਂ ਸੂਬੇ ਵਿੱਚ ਨਸ਼ਿਆਂ ਅਤੇ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਡੀਐੱਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਦੀ ਅਗਵਾਈ ਹੇਠ ਸੋਹਾਣਾ ਦੀ ਨਾਜਾਇਜ਼ ਕਲੋਨੀ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਡੀਐਸਪੀ ਬੱਲ ਨੇ ਝੁੱਗੀਆਂ ਦੀ ਜਾਂਚ ਕੀਤੀ ਅਤੇ ਉੱਥੇ ਰਹਿੰਦੇ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ। ਇਸ ਦੌਰਾਨ ਬਿਨਾਂ ਦਸਤਾਵੇਜ਼ਾਂ ਤੋਂ ਕਈ ਵਾਹਨ ਕਬਜ਼ੇ ਵਿੱਚ ਲਏ ਗਏ ਅਤੇ 15 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਇਸ ਦੌਰਾਨ ਪੁਲੀਸ ਵੱਲੋਂ ਇੱਕ ਨੌਜਵਾਨ ਕੋਲੋਂ ਨਸ਼ੇ ਦੀ ਸਰਿੰਜ ਵੀ ਬਰਾਮਦ ਕੀਤੀ ਗਈ।

Advertisement

Advertisement
Advertisement