For the best experience, open
https://m.punjabitribuneonline.com
on your mobile browser.
Advertisement

ਨਸ਼ਿਆਂ ਖ਼ਿਲਾਫ਼ ਮੁਹਿੰਮ: ਪੁਲੀਸ ਵੱਲੋਂ ਹਫ਼ਤੇ ਵਿੱਚ 20 ਤਸਕਰ ਕਾਬੂ

10:27 AM Jul 21, 2024 IST
ਨਸ਼ਿਆਂ ਖ਼ਿਲਾਫ਼ ਮੁਹਿੰਮ  ਪੁਲੀਸ ਵੱਲੋਂ ਹਫ਼ਤੇ ਵਿੱਚ 20 ਤਸਕਰ ਕਾਬੂ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 20 ਜੁਲਾਈ
ਸੰਗਰੂਰ ਜ਼ਿਲ੍ਹਾ ਪੁਲੀਸ ਨੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪਿਛਲੇ ਇੱਕ ਹਫ਼ਤੇ ਦੌਰਾਨ 16 ਕੇਸ ਦਰਜ ਕਰਕੇ 20 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ’ਚੋਂ 10 ਕੇਸ ਨਸ਼ਾ ਤਸਕਰੀ ਅਤੇ 6 ਕੇਸ ਐਕਸਾਈਜ਼ ਐਕਟ ਤਹਿਤ ਦਰਜ ਕੀਤੇ ਗਏ ਹਨ। ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਵੱਖ-ਵੱਖ ਥਾਣਿਆਂ ’ਚ ਪੁਲੀਸ ਵਲੋਂ ਪਿਛਲੇ ਹਫ਼ਤੇ ਦੌਰਾਨ 13 ਤੋਂ 19 ਜੁਲਾਈ ਤੱਕ 10 ਕੇਸ ਦਰਜ ਕਰਕੇ 14 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਕੋਲੋਂ 41 ਗ੍ਰਾਮ ਹੈਰੋਇਨ, 29 ਕਿਲੋਗ੍ਰਾਮ ਭੁੱਕੀ, 120 ਨਸ਼ੀਲੀਆਂ ਗੋਲੀਆਂ ਅਤੇ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ। ਇਸ ਤੋਂ ਇਲਾਵਾ 6 ਕੇਸ ਦਰਜ ਕਰਕੇ 6 ਜਣਿਆਂ ਨੂੰ ਗ੍ਰਿਫ਼ਤਾਰ ਕਰਕੇ 117.000 ਲਿਟਰ ਅਤੇ 25 ਲਿਟਰ ਲਾਹਣ ਬਰਾਮਦ ਕੀਤੀ ਹੈ। ਸ੍ਰੀ ਚਾਹਲ ਨੇ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਖੇਡ ਕਲੱਬਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗਾਂ ਕਰਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਹਫ਼ਤੇ ਦੌਰਾਨ ਵੱਖ-ਵੱਖ ਗਜ਼ਟਿਡ ਅਫ਼ਸਰਾਂ ਵਲੋਂ 216 ਪਿੰਡਾਂ/ਕਸਬਿਆਂ ਵਿਚ ਆਮ ਲੋਕਾਂ ਨੂੰ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ ਨਸ਼ਿਆਂ ਦਾ ਧੰਦਾ ਕਰਨ ਵਾਲੇ ਤਸਕਰਾਂ ਸਬੰਧੀ ਪੁਲੀਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਆ ਗਿਆ ਹੈ ਤਾਂ ਜੋ ਨਸ਼ੇ ਦੋ ਕੋਹੜ ਨੂੰ ਜੜ ਤੋਂ ਖਤਮ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਬਾਰੇ ਪੁਲੀਸ ਨੂੰ ਸਹਿਯੋਗ ਕਰਨ। ਇਸ ਦੌਰਾਨ ਪੁਲੀਸ ਅਧਿਕਾਰੀ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।

Advertisement
Advertisement
Author Image

sukhwinder singh

View all posts

Advertisement