ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ਿਆਂ ਵਿਰੁੱਧ ਮੁਹਿੰਮ: ਪੰਜਾਬ ਪੁਲੀਸ ਨੇ ਹਰ ਜ਼ਿਲ੍ਹੇ ਵਿੱਚ ਮਾਰੇ ਛਾਪੇ

07:42 AM Jun 20, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਜੂਨ
ਪੰਜਾਬ ਪੁਲੀਸ ਨੇ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਅੱਜ ਲਗਾਤਾਰ ਚੌਥੇ ਦਿਨ ਹਰੇਕ ਜ਼ਿਲ੍ਹੇ ਵਿੱਚ ਨਸ਼ਿਆਂ ਦੇ 10-10 ਹੌਟ-ਸਪੌਟਾਂ (ਵੱਡੇ ਟਿਕਾਣਿਆਂ) ’ਤੇ ਛਾਪੇ ਮਾਰੇ। ਇਹ ਛਾਪੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਮਾਰੇ ਗਏ। ਇਸ ਬਾਰੇ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂੂਬੇ ਵਿੱਚ 2500 ਤੋਂ ਵੱਧ ਪੁਲੀਸ ਕਰਮੀਆਂ ਦੀਆਂ 250 ਤੋਂ ਵੱਧ ਪੁਲੀਸ ਟੀਮਾਂ ਨੇ 280 ਡਰੱਗ ਹੌਟ-ਸਪੌਟਸ ਦੀ ਘੇਰਾਬੰਦੀ ਕਰਕੇ ਤਲਾਸ਼ੀ ਲਈ। ਪੁਲੀਸ ਨੇ 31 ਕੇਸ ਦਰਜ ਕਰਕੇ 43 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਉਹ ਨਿੱਜੀ ਤੌਰ ’ਤੇ ਇਸ ਅਪ੍ਰੇਸ਼ਨ ਦੀ ਨਿਗਰਾਨੀ ਕਰ ਰਹੇ ਹਨ। ਪੁਲੀਸ ਨੇ ਅੱਜ ਹਰੇਕ ਜ਼ਿਲ੍ਹੇ ਵਿੱਚ ਅਜਿਹੇ 10 ਟਿਕਾਣਿਆਂ ’ਤੇ ਚੈਕਿੰਗ ਕੀਤੀ ਹੈ, ਜੋ ਕਿ ਨਸ਼ਾ ਤਸਕਰੀ ਦਾ ਮੁੱਖ ਟਿਕਾਣਾ ਬਣ ਚੁੱਕੇ ਹਨ।

Advertisement

Advertisement
Advertisement