ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਮ ਆਦਮੀ ਪਾਰਟੀ ਵੱਲੋਂ ਪ੍ਰਚਾਰ ਕਮੇਟੀ ਕਾਇਮ

07:57 AM May 05, 2024 IST
ਭੋਲਾ ਗਰੇਵਾਲ, ਅਮਨਦੀਪ ਮੋਹੀ

ਗਗਨਦੀਪ ਅਰੋੜਾ
ਲੁਧਿਆਣਾ, 4 ਮਈ
ਆਮ ਆਦਮੀ ਪਾਰਟੀ ਵੱਲੋਂ ਚੋਣ ਪ੍ਰਚਾਰ ਵਿੱਚ ਹੋਰ ਤੇਜ਼ੀ ਲਿਆਉਣ ਲਈ ਪ੍ਰਚਾਰ ਕਮੇਟੀ ਕਾਇਮ ਕੀਤੀ ਗਈ ਹੈ। ਇਹ ਕਮੇਟੀ ਲੁਧਿਆਣਾ ਲੋਕ ਸਭਾ ਸੀਟ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੰਮ ਕਰੇਗੀ।
ਇਸ ਵਿੱਚ ਪਾਰਟੀ ਦੇ ਜਿਹੜੇ ਆਗੂਆਂ ਨੂੰ ਜ਼ਿੰਮੇਦਾਰੀ ਦਿੱਤੀ ਗਈ ਹੈ। ਉਨ੍ਹਾਂ ਵਿੱਚ ਵਿਧਾਇਕ ਦਲਜੀਤ ਭੋਲਾ ਗਰੇਵਾਲ ਨੂੰ ਇੰਚਾਰਜ ਅਤੇ ਸੂਬਾ ਸਕੱਤਰ ਤੇ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਨੂੰ ਸਹਿ ਇੰਚਾਰਜ ਲਾਇਆ ਗਿਆ ਹੈ।
ਇਸ ਦੌਰਾਨ ਪਾਰਟੀ ਦੇ ਦੋਵੇਂ ਅਹੁਦੇਦਾਰਾਂ ਦਾ ਸਾਂਝੇ ਤੌਰ ’ਤੇ ਕਹਿਣਾ ਹੈ ਕਿ ਜੋ ਜ਼ਿੰਮੇਵਾਰੀ ਪਾਰਟੀ ਨੇ ਉਨ੍ਹਾਂ ਨੂੰ ਦਿੱਤੀ ਹੈ, ਉਹ ਉਸ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਅ ਕੇ ਲੁਧਿਆਣਾ ਲੋਕ ਸਭਾ ਸੀਟ ਪਾਰਟੀ ਦੀ ਝੋਲੀ ਪਾਉਣਗੇ। ਜਾਣਕਾਰੀ ਅਨੁਸਾਰ ਵਿਧਾਇਕ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਗੁਰਪ੍ਰੀਤ ਗੋਗੀ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਅਤੇ ਹਲਕਾ ਦਾਖਾ ਇੰਚਾਰਜ ਡਾਕਟਰ ਕੇ ਐੱਨਐੱਸ ਕੰਗ, ਡਾ. ਦੀਪਕ ਬਾਂਸਲ, ਸ਼ਰਨਪਾਲ ਮੱਕੜ ਅਤੇ ਹਰਭੁਪਿੰਦਰ ਧਰੋੜ ਨੂੰ ਵੀ ਪ੍ਰਚਾਰ ਕਮੇਟੀ ਵਿੱਚ ਰੱਖਿਆ ਗਿਆ ਹੈ।

Advertisement

Advertisement
Advertisement