For the best experience, open
https://m.punjabitribuneonline.com
on your mobile browser.
Advertisement

ਗੁਰਪ੍ਰੀਤ ਸਿੰਘ ਜੀਪੀ ਦੇ ਹੱਕ ਵਿੱਚ ਮੁਹਿੰਮ ਭਖਾਈ

08:45 AM Apr 10, 2024 IST
ਗੁਰਪ੍ਰੀਤ ਸਿੰਘ ਜੀਪੀ ਦੇ ਹੱਕ ਵਿੱਚ ਮੁਹਿੰਮ ਭਖਾਈ
ਜਿੱਤ ਦਾ ਨਿਸ਼ਾਨ ਬਣਾਉਂਦੇ ਹੋਏ ਗੁਰਪ੍ਰੀਤ ਸਿੰਘ ਜੀਪੀ, ਲਖਵੀਰ ਸਿੰਘ ਰਾਏ, ਸੁਭਾਸ਼ ਸੂਦ ਅਤੇ ਹੋਰ। -ਫੋਟੋ: ਸੂਦ
Advertisement

ਨਿੱਜੀ ਪੱਤਰ ਪ੍ਰੇਰਕ
ਫਤਹਿਗੜ੍ਹ ਸਾਹਿਬ, 9 ਅਪਰੈਲ
ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੇ ਹੱਕ ਵਿੱਚ ਐਡ. ਹਰਕਮਲ ਸਿੰਘ ਵੱਲੋਂ ਨੌਜਵਾਨਾਂ ਦੀ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ, ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਅਤੇ ਪਾਰਟੀ ਆਗੂ ਸੁਭਾਸ਼ ਸੂਦ ਨੇ ਵਿਸ਼ੇਸ਼ ਤੌਰ ’ਤੇ ਸਿਰਕਤ ਕੀਤੀ। ਇਸ ਮੌਕੇ ਜੀਪੀ ਅਤੇ ਸ੍ਰੀ ਰਾਏ ਦੀ ਅਗਵਾਈ ’ਚ ਦਰਜਨਾਂ ਨੌਜਵਾਨ ‘ਆਪ’ ਵਿੱਚ ਸ਼ਾਮਲ ਹੋਏ। ਸ੍ਰੀ ਜੀਪੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪਿਛਲੇ 2 ਸਾਲਾਂ ਦੇ ਕੰਮਾਂ ਤੋਂ ਲੋਕ ਬਹੁਤ ਖੁਸ਼ ਹਨ। ਇਸ ਮੌਕੇ ਸੁਭਾਸ਼ ਸੂਦ ਨੇ ਪੰਜਾਬ ਸਰਕਾਰ ਦੇ ਦੋ ਸਾਲਾਂ ਦੇ ਕਾਰਜਾਂ ਬਾਰੇ ਚਾਨਣਾ ਪਾਉਂਦੇ ਹੋਏ ਲੋਕਾਂ ਨੂੰ ਪਾਰਟੀ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਕਾਮਯਾਬ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਹਰਮਿੰਦਰ ਸੂਦ, ਗੁਰਸਤਿੰਦਰ ਸਿੰਘ ਜੱਲ੍ਹਾ, ਰਾਜੇਸ਼ ਸ਼ਰਮਾ ਅਤੇ ਰਮੇਸ਼ ਕੁਮਾਰ ਸੋਨੂੰ ਆਦਿ ਹਾਜ਼ਰ ਸਨ।

Advertisement

Advertisement
Advertisement
Author Image

joginder kumar

View all posts

Advertisement