For the best experience, open
https://m.punjabitribuneonline.com
on your mobile browser.
Advertisement

ਸਿਹਤ ਸੇਵਾਵਾਂ ਸਬੰਧੀ ਮੁਹਿੰਮ ਆਰੰਭੀ

10:12 AM Jul 11, 2024 IST
ਸਿਹਤ ਸੇਵਾਵਾਂ ਸਬੰਧੀ ਮੁਹਿੰਮ ਆਰੰਭੀ
ਮੁਹਿੰਮ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਹਤ ਕਰਮੀ। -ਫੋਟੋ: ਓਬਰਾਏ
Advertisement

ਖੰਨਾ:

Advertisement

ਇਥੋਂ ਦੇ ਨੇੜਲੇ ਪਿੰਡ ਮਾਨੂੰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਐੱਸਐੱਮਓ ਡਾ.ਰਵੀ ਦੱਤ ਦੀ ਅਗਵਾਈ ਹੇਠਾਂ ਪਰਿਵਾਰ ਨਿਯੋਜਨ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਸਬੰਧੀ ਡਾ.ਦੱਤ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸਿਹਤ ਕਰਮਚਾਰੀਆਂ ਵੱਲੋਂ ਯੋਗ ਜੋੜਿਆਂ ਤੱਕ ਪਹੁੰਚ ਕਰ ਕੇ ਲੋੜ ਮੁਤਾਬਕ ਪਰਿਵਾਰ ਨਿਯੋਜਨ ਦੇ ਸਥਾਈ ਅਤੇ ਅਸਥਾਈ ਸਾਧਨ ਅਪਣਾਉਣ ਸਬੰਧੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਅਧੀਨ ਵਿਸ਼ੇਸ਼ ਕੈਂਪ ਲਗਾ ਕੇ ਜੋੜਿਆਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਬੀਬੀਈ ਗੁਰਦੀਪ ਸਿੰਘ ਨੇ ਕਿਹਾ ਕਿ ਇਸ ਵਾਰ ‘ਵਿਕਸਿਤ ਭਾਰਤ ਦੀ ਨਵੀਂ ਪਹਿਚਾਣ’ ਪਰਿਵਾਰ ਨਿਯੋਜਨ ਹਰ ਦੰਪਤੀ ਦੀ ਸ਼ਾਨ ਦੇ ਥੀਮ ਅਧੀਨ ਪਰਿਵਾਰ ਨਿਯੋਜਨ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਣਚਾਹੇ ਗਰਭ ਨਾਲ ਮਾਂ ਅਤੇ ਬੱਚੇ ਦੀ ਸਿਹਤ ਪ੍ਰਭਾਵਿਤ ਹੁੰਦੀ ਹੈ ਅਤੇ ਪਰਿਵਾਰ ਨਿਯੋਜਨ ਦੇ ਤਰੀਕਿਆਂ ਨਾਲ ਅਣਚਾਹੇ ਗਰਭ ਦੀ ਦਰ ਨੂੰ ਘਟਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਪਰਿਵਾਰ ਨਿਯੋਜਨ ਦੇ ਅਸਥਾਈ ਤਰੀਕੇ ਜਿਵੇਂ ਕਿ ਨਿਰੋਗ, ਕਾਪਰ ਟੀ, ਅੰਤਰਾ ਆਦਿ ਬੱਚਿਆਂ ਵਿਚ ਅੰਤਰ ਰੱਖਣ ਲਈ ਕਾਰਗਰ ਸਾਬਿਤ ਹੁੰਦੇ ਹਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement