For the best experience, open
https://m.punjabitribuneonline.com
on your mobile browser.
Advertisement

ਲੁਧਿਆਣਾ ਵਿੱਚ 1.33 ਲੱਖ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

10:43 AM Jul 13, 2024 IST
ਲੁਧਿਆਣਾ ਵਿੱਚ 1 33 ਲੱਖ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 12 ਜੁਲਾਈ
ਜ਼ਿਲ੍ਹਾ ਲੁਧਿਆਣਾ ਵਿੱਚ ਵੱਖ-ਵੱਖ ਥਾਵਾਂ ਉੱਤੇ 1.33 ਲੱਖ ਬੂਟੇ ਲਗਾ ਕੇ ਵੱਡੇ ਪੱਧਰ ਉੱਤੇ ਬੂਟੇ ਲਗਾਉਣ ਦੀ ਵਿਸ਼ਾਲ ਮੁਹਿੰਮ ਚਲਾਈ ਗਈ। ਨਹਿਰੂ ਰੋਜ਼ ਗਾਰਡਨ ਲੁਧਿਆਣਾ ਵਿੱਚ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਅੱਜ ਬੂਟੇ ਲਾਏ ਗਏ। ਇਸ ਮੌਕੇ ਡੀਸੀ-ਕਮ-ਕਮਿਸ਼ਨਰ ਨਗਰ ਨਿਗਮ ਸਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ, ਵਧੀਕ ਕਮਿਸ਼ਨਰ ਨਗਰ ਨਿਗਮ ਪਰਮਦੀਪ ਸਿੰਘ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਅਤੇ ਉਪ ਮੰਡਲ ਮੈਜਿਸਟਰ ਵਿਕਾਸ ਹੀਰਾ ਵੀ ਮੌਜੂਦ ਸਨ। ਮੁੱਖ ਸਕੱਤਰ ਨੇ ਦੱਸਿਆ ਕਿ ਇਹ ਮੁਹਿੰਮ ਪੰਜਾਬ ਸਰਕਾਰ ਦੀ ਵਚਨਬੱਧਤਾ ਨਾਲ ਸ਼ੁਰੂ ਕੀਤੀ ਗਈ ਹੈ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਸਾਫ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਸੂਬਾ ਸਿਰਜਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਉਤਸ਼ਾਹਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਜਨ-ਅਭਿਆਨ ਵੇਕ-ਅੱਪ ਲੁਧਿਆਣਾ ਮਿਸ਼ਨ ਦਾ ਹਿੱਸਾ ਹੈ, ਜਿਸ ਤਹਿਤ ਜ਼ਿਲ੍ਹਾ ਲੁਧਿਆਣਾ ਦੀ ਨਗਰ ਨਿਗਮ ਲੁਧਿਆਣਾ, ਨਗਰ ਕੌਂਸਲਾਂ, ਲੋਕ ਨਿਰਮਾਣ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤਾਂ ਨੂੰ ਪੌਦੇ ਲਗਾਉਣ ਦੇ ਵਿਸ਼ੇਸ਼ ਟੀਚੇ ਨਿਰਧਾਰਤ ਕੀਤੇ ਗਏ ਸਨ ਜਿਸ ਤਹਿਤ ਅੱਜ ਨਗਰ ਨਿਗਮ ਲੁਧਿਆਣਾ ਵੱਲੋਂ ਵੱਖ-ਵੱਖ 21 ਥਾਵਾਂ ’ਤੇ 22,300 ਬੂਟੇ ਲਾਏ ਗਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੀਆਂ ਖੰਨਾ, ਸਾਹਨੇਵਾਲ, ਮਲੌਦ, ਸਮਰਾਲਾ, ਮਾਛੀਵਾੜਾ, ਮੁੱਲਾਂਪੁਰ ਦਾਖਾ, ਰਾਏਕੋਟ, ਜਗਰਾਉਂ, ਪਾਇਲ ਅਤੇ ਦੋਰਾਹਾ ਨਗਰ ਕੌਂਸਲਾਂ ਦੇ ਏਰੀਏ ਵਿੱਚ 1270 ਬੂਟੇ ਲਾਏ ਗਏ। ਇਸੇ ਤਰ੍ਹਾਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਗਾਲਿਬ ਕਲਾਂ, ਸਿੱਧਵਾਂ ਬੇਟ, ਖਾਸੀ ਕਲਾਂ ਅਤੇ ਲਤਾਲਾ ਪਿੰਡਾਂ ਵਿੱਚ 1.10 ਲੱਖ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ) ਵੱਲੋਂ ਰਾਹੋਂ ਰੋਡ ’ਤੇ ਪਿੰਡ ਗਹਿਲੇਵਾਲ ਵਿੱਚਆਪਣੀ ਜ਼ਮੀਨ ’ਤੇ 200 ਦੇ ਕਰੀਬ ਬੂਟੇ ਲਾਏ ਗਏ।

Advertisement

Advertisement
Advertisement
Author Image

joginder kumar

View all posts

Advertisement