ਪਟਿਆਲਾ ਵਿੱਚ 11 ਲੱਖ ਬੂਟੇ ਲਾਉਣ ਦੀ ਮੁਹਿੰਮ ਸ਼ੁਰੂ
08:00 AM Jun 15, 2024 IST
Advertisement
ਪੱਤਰ ਪ੍ਰੇਰਕ
ਪਟਿਆਲਾ, 14 ਜੂਨ
ਜ਼ਿਲ੍ਹੇ ਵਿੱਚ ਮੀਂਹ ਦੇ ਮੌਸਮ ਦੌਰਾਨ 11 ਲੱਖ ਬੂਟੇ ਲਗਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਮੌਨਸੂਨ ਸੀਜ਼ਨ ਵਿੱਚ ਜ਼ਿਲ੍ਹੇ ਅੰਦਰ 11 ਲੱਖ ਬੂਟੇ ਲਗਾਉਣ ਦਾ ਟੀਚਾ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਲਈ ਸਕੂਲਾਂ, ਕਾਲਜਾਂ, ਅਨਾਜ ਮੰਡੀਆਂ, ਹਸਪਤਾਲਾਂ, ਪਿੰਡਾਂ ਦੀਆਂ ਫਿਰਨੀਆਂ ਤੇ ਛੱਪੜਾਂ ਦੇ ਆਲੇ ਦੁਆਲੇ ਸਮੇਤ ਜਨਤਕ ਸਥਾਨਾਂ ਦੀ ਚੋਣ ਕੀਤੀ ਜਾਵੇ। ਮੁਹਿੰਮ ਵਿੱਚ ਸਮਾਜ ਸੇਵੀ ਜਥੇਬੰਦੀਆਂ ਅਤੇ ਵਿਦਿਆਰਥੀਆਂ ਨੂੰ ਵੀ ਨਾਲ ਜੋੜਿਆ ਜਾਵੇ।
Advertisement
Advertisement