ਬੱਚਿਆਂ ਨੂੰ ਮੰਗਣ ਤੋਂ ਬਚਾਉਣ ਲਈ ਮੁਹਿੰਮ
07:28 AM Nov 23, 2024 IST
Advertisement
ਚੰਡੀਗੜ (ਟ੍ਰਿਬਿਊਨ ਨਿਊਜ਼ ਸਰਵਿਸ): ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇੱਥੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਾਲ ਭੀਖ ਵਰਗੀ ਸਮਾਜਿਕ ਬੁਰਾਈ ਦਾ ਖ਼ਾਤਮਾ ਕਰਨ ਲਈ ਸੂਬੇ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਰਾਹੀਂ ਜੀਵਨਜੋਤ ਪ੍ਰਾਜੈਕਟ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭੀਖ ਮੰਗਣ ਵਾਲੇ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਰਾਜ ਵਿੱਚ ਜੀਵਨਜੋਤ ਪ੍ਰਾਜੈਕਟ ਤਹਿਤ ਮੁਹਿੰਮ ਚਲਾਈ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਇਹ ਮੁਹਿੰਮ ਮਹੀਨੇ ਦੇ ਹਰ ਦੂਜੇ ਹਫ਼ਤੇ ਚਲਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜੁਲਾਈ ਤੋਂ ਹੁਣ ਤੱਕ ਕੁੱਲ 187 ਬੱਚੇ ਬਚਾਏ ਗਏ ਹਨ। ਇਨ੍ਹਾਂ ਵਿੱਚੋਂ 15 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ, 80 ਬੱਚਿਆਂ ਨੂੰ ਸਕੂਲ ਵਿੱਚ ਦਾਖ਼ਲਾ ਕਰਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement
Advertisement