ਸੜਕ ਹਾਦਸਿਆਂ ਦੌਰਾਨ ਮੌਤ ਦਰ ਘਟਾਉਣ ਲਈ ਮੁਹਿੰਮ ਸ਼ੁਰੂ
07:43 AM Nov 29, 2024 IST
Advertisement
ਚੰਡੀਗੜ੍ਹ (ਟਨਸ): ਸਰਕਾਰ ਨੇ ਸੂਬੇ ਭਰ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਭਵਨ ਵਿੱਚ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੀ 15ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਭਾਗੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਲਈ ਲਾਜ਼ਮੀ ਮਹੀਨਾਵਾਰ ਸਮੀਖਿਆ ਮੀਟਿੰਗਾਂ ਕਰਨ ਦਾ ਐਲਾਨ ਕੀਤਾ। ਮੰਤਰੀ ਨੇ ਸੂਬੇ ਭਰ ਵਿੱਚ ਸੜਕ ਸੁਰੱਖਿਆ ਵਧਾਉਣ ਲਈ ਬਹੁ-ਪੱਖੀ ਰਣਨੀਤੀ ਦੀ ਰੂਪ ਰੇਖਾ ਉਲੀਕੀ। ਉਨ੍ਹਾਂ ਟਰੈਫਿਕ ਉਲੰਘਣਾਵਾਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਣ ’ਤੇ ਜ਼ੋਰ ਦਿੱਤਾ। ਮੰਤਰੀ ਨੇ ਅਹਿਮ ਫੈਸਲਾ ਲੈਂਦਿਆਂ ਸੜਕ ਸੁਰੱਖਿਆ ਫੋਰਸ (ਐੱਸਐੱਸਐੱਫ) ਦੀ ਸਥਾਪਨਾ ਲਈ 55 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ।
Advertisement
Advertisement
Advertisement