For the best experience, open
https://m.punjabitribuneonline.com
on your mobile browser.
Advertisement

ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿੱਚ ਚੋਣ ਪ੍ਰਚਾਰ ਭਖ਼ਾਇਆ

07:52 AM May 07, 2024 IST
ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿੱਚ ਚੋਣ ਪ੍ਰਚਾਰ ਭਖ਼ਾਇਆ
Advertisement

ਖੇਤਰੀ ਪ੍ਰਤੀਨਿਧ
ਧੂਰੀ, 6 ਮਈ
ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿੱਚ ਚੋਣ ਪ੍ਰਚਾਰ ਤੇਜ਼ ਕਰਦਿਆਂ ਯੂਥ ਵਿੰਗ ਦੇ ਕੌਮੀ ਪ੍ਰਧਾਨ ਤੇਜਿੰਦਰ ਸਿੰਘ ਦਿਉਲ, ਜਗਜੀਤ ਸਿੰਘ ਫਿਰੋਜ਼ਪੁਰ ਤੇ ਸਰਕਲ ਪ੍ਰਧਾਨ ਹਰਬੰਸ ਸਿੰਘ ਸਲੇਮਪੁਰ ਵੱਲੋਂ ਸ਼ਹਿਰ ਦੇ ਪਿੰਡਾਂ ਵਿੱਚ ਕਮੇਟੀਆਂ ਦਾ ਗਠਨ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਮਾਨ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਹਰ ਪਿੰਡ ਤੇ ਸ਼ਹਿਰ ਦੇ ਹਰ ਵਾਰਡ ਵਿੱਚ ਕਮੇਟੀਆਂ ਬਣਾ ਦਿੱਤੀਆਂ ਗਈਆਂ ਹਨ। ਹਰ ਕਮੇਟੀ ਵਿੱਚ ਪੰਜ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਜ਼ੋ ਰੋਜ਼ਾਨਾ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਿਆ ਕਰੇਗੀ। ਉਨ੍ਹਾਂ ਕਿਹਾ ਪੰਜਾਬ ਦੇ ਮਸਲੇ ਹੱਲ ਕਰਵਾਉਣ ਲਈ ਸ੍ਰੀ ਮਾਨ ਦਾ ਜਿੱਤਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਪੰਜਾਬ ਦੇ ਕਿਸਾਨਾਂ ਤੋਂ ਲੈ ਕੇ ਪੰਜਾਬ ਦੇ ਭਖਦੇ ਮਸਲਿਆਂ ਨੂੰ ਲੋਕ ਸਭਾ ਵਿੱਚ ਸ੍ਰੀ ਮਾਨ ਨੇ ਜ਼ੋਰ-ਸ਼ੋਰ ਨਾਲ ਉਭਾਰਿਆ ਹੈ ਜਿਸ ਕਾਰਨ ਪੰਜਾਬ ਦੇ ਲੋਕ ਵੱਡੀ ਪੱਧਰ ’ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨਾਲ ਦਿਲ ਤੋਂ ਜੁੜ ਰਹੇ ਹਨ। ਉਨ੍ਹਾਂ ਕਿਹਾ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸਾਰੀਆਂ ਸੀਟਾਂ ਤੇ ਜਿੱਤ ਪ੍ਰਾਪਤ ਕਰੇਗਾ।

Advertisement

Advertisement
Author Image

joginder kumar

View all posts

Advertisement
Advertisement
×