For the best experience, open
https://m.punjabitribuneonline.com
on your mobile browser.
Advertisement

ਅਸ਼ੋਕ ਪਰਾਸ਼ਰ ਪੱਪੀ ਵੱਲੋਂ ਉੱਤਰੀ ਤੇ ਕੇਂਦਰੀ ਹਲਕਿਆਂ ਵਿੱਚ ਪ੍ਰਚਾਰ

08:05 AM May 09, 2024 IST
ਅਸ਼ੋਕ ਪਰਾਸ਼ਰ ਪੱਪੀ ਵੱਲੋਂ ਉੱਤਰੀ ਤੇ ਕੇਂਦਰੀ ਹਲਕਿਆਂ ਵਿੱਚ ਪ੍ਰਚਾਰ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 8 ਮਈ
ਲੋਕ ਸਭਾ ਹਲਕਾ ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ ਵਿੱਚ ਅੱਜ ਹਲਕਾ ਲੁਧਿਆਣਾ ਉੱਤਰੀ ਅਤੇ ਕੇਂਦਰੀ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਇੱਥੇ ਅਸ਼ੋਕ ਪਰਾਸ਼ਰ ਦੇ ਨਾਲ ਹਲਕਾ ਜਗਰਾਉਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਅਤੇ ਹਲਕਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਮੌਜੂਦ ਰਹੇ। ਇੱਥੇ ਲੋਕਾਂ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਲੁਧਿਆਣਾ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ, ‘‘ਮੈਂ ਕੇਂਦਰੀ ਹਲਕੇ ਤੋਂ ਵਿਧਾਇਕ ਹਾਂ। ਮੈਂ ਉੱਥੇ ਦੋ ਸਾਲ ਲੋਕਾਂ ਦੀ ਸੇਵਾ ਕੀਤੀ ਹੈ। ਮੇਰੇ ਕੰਮ ਤੋਂ ਖੁਸ਼ ਹੋ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੈਨੂੰ ਹੁਣ ਲੋਕ ਸਭਾ ਲੁਧਿਆਣਾ ਦੀ ਜ਼ਿੰਮੇਦਾਰੀ ਸੌਂਪੀ ਹੈ।’’ ਪੱਪੀ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਦੇ ਲੋਕਾਂ ਨੂੰ ਉਸ ਦਾ ਕੰਮਕਾਜ ਪੁੱਛ ਕੇ ਵੋਟ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਹਿਲ ਦੇ ਆਧਾਰ ’ਤੇ ਹੀ ਲੋਕਾਂ ਦੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਦੋ ਸਾਲਾਂ ਦੀ ਕਾਰਗੁਜ਼ਾਰੀ ਦੇ ਆਧਾਰ ’ਤੇ ਹੀ ਉਹ ਵੋਟ ਮੰਗ ਰਹੇ ਹਨ। ਹਲਕਾ ਜਗਰਾਉਂ ਦੇ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਅਤੇ ਉੱਤਰੀ ਹਲਕੇ ਦੇ ਵਿਧਾਇਕ ਮਦਨ ਲਾਲ ਬੱਗਾ ਦੇ ਵੱਲੋਂ ਸਾਂਝੇ ਤੌਰ ’ਤੇ ਕਿਹਾ ਕਿ ਉਨ੍ਹਾਂ ਨੇ ਵੀ ਆਪਣੇ ਹਲਕੇ ਦੇ ਵਿੱਚ ਅਜਿਹੇ ਕੰਮ ਕੀਤੇ ਹਨ ਜਿਹੜੀਆਂ ਦੂਜੀਆਂ ਸਰਕਾਰਾਂ ਸਿਰਫ ਕਹਿ ਕੇ ਹੀ ਚਲੀਆਂ ਗਈਆਂ। ਜਿਸ ਵਿੱਚ ਬਿਜਲੀ ਯੂਨਿਟ ਮੁਫ਼ਤ ਕਰਨਾ, ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕਰਨਾ, ਘਰ ਬੈਠੇ ਸਰਟੀਫਿਕੇਟ ਬਣਵਾਉਣ ਦੀ ਸੇਵਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਆਮ ਆਦਮੀ ਪਾਰਟੀ ਹੀ ਅਜਿਹੀ ਪਾਰਟੀ ਹੈ ਜੋ ਕੰਮ ਦੇ ਆਧਾਰ ’ਤੇ ਵੋਟ ਮੰਗ ਰਹੀ ਹੈ। ਜਨਤਾ ਇਹ ਜਾਣਦੀ ਹੈ ਕਿ ਸਿਰਫ ਆਮ ਆਦਮੀ ਪਾਰਟੀ ਹੀ ਜੋ ਗਾਰੰਟੀਆਂ ਦਿੰਦੀ ਹੈ ਉਹ ਪੂਰੀ ਕਰ ਸਕਦੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×