ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਕਾਂਗਰਸ ਲਈ ਪ੍ਰਚਾਰ

11:03 AM May 26, 2024 IST
ਜਗਰਾਉਂ ਹਲਕੇ ਦੇ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਬਲਕੌਰ ਸਿੰਘ।-ਫੋਟੋ: ਸ਼ੇਤਰਾ

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 25 ਮਈ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਜਗਰਾਉਂ ਹਲਕੇ ਦੇ ਪਿੰਡਾਂ ਵਿੱਚ ਕਾਂਗਰਸ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਹਲਕੇ ਦੇ ਅੱਧੀ ਦਰਜਨ ਤੋਂ ਵੱਧ ਪਿੰਡਾਂ ਵਿੱਚ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੱਖ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ। ਨੇੜਲੇ ਪਿੰਡ ਕਾਉਂਕੇ ਕਲਾਂ, ਡੱਲਾ, ਕਮਾਲਪੁਰਾ, ਮਾਣੂੰਕੇ, ਹਠੂਰ, ਚਕਰ ਵਿੱਚ ਉਨ੍ਹਾਂ ਨੂੰ ਸੁਣਨ ਲਈ ਔਰਤਾਂ ਅਤੇ ਬੱਚੇ ਵੀ ਪਹੁੰਚੇ ਹੋਏ ਸਨ। ਇਸ ਮੌਕੇ ਬਲਕੌਰ ਸਿੰਘ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਦਿਆਂ ਲੋਕਾਂ ਨੂੰ ਸੋਚ ਸਮਝ ਕੇ ਵੋਟ ਪਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਉਹ ਦੋ ਸਾਲ ਤੋਂ ਪੁੱਤ ਲਈ ਇਨਸਾਫ਼ ਮੰਗ ਰਹੇ ਹਨ। ਸਵਾ ਸਾਲ ਤੋਂ ਉੱਪਰ ਜੇਲ੍ਹ ਵਿੱਚ ਹੋਈਆਂ ਦੋ ਇੰਟਰਵਿਊਜ਼ ਦੇ ਮਾਮਲੇ ਵਿੱਚ ਵੀ ਕਾਰਵਾਈ ਮੰਗ ਰਹੇ ਹਨ ਪਰ ‘ਆਪ’ ਸਰਕਾਰ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਉਨ੍ਹਾਂ ਦੇ ਘਰ ਬੱਚਾ ਪੈਦਾ ਹੋਇਆ ਤਾਂ ਕੇਂਦਰ ਦੀ ਭਾਜਪਾ ਤੇ ਸੂਬਾ ਸਰਕਾਰ ਦੋਹਾਂ ਨੇ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਮਾਨਸਿਕ ਤੌਰ ’ਤੇ ਹੋਰ ਪ੍ਰੇਸ਼ਾਨ ਕੀਤਾ। ਉਨ੍ਹਾਂ ਲੋਕਾਂ ਤੋਂ ਸਿੱਧੂ ਮੂਸੇਵਾਲਾ ਦੀ ਇਨਸਾਫ਼ ਦੀ ਲੜਾਈ ਵਿੱਚ ਸਾਥ ਮੰਗਿਆ ਅਤੇ ਕਿਹਾ ਕਿ ਉਹ ਕਾਂਗਰਸ ਦੇ ਉਮੀਦਵਾਰਾਂ ਦਾ ਇਸ ਲਈ ਪ੍ਰਚਾਰ ਕਰ ਰਹੇ ਹਨ ਕਿ ਕਾਂਗਰਸ ਪਾਰਟੀ ਨੇ ਹੀ ਉਨ੍ਹਾਂ ਦੀ ਬਾਂਹ ਫੜੀ ਹੈ। ਇਸ ਮੌਕੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਤੇ ਹਲਕਾ ਇੰਚਾਰਜ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement