ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਪ੍ਰਚਾਰ ਸਮਾਪਤ; ਵੋਟਾਂ ਭਲਕੇ

08:43 AM Jul 09, 2024 IST
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰਿਟਰਨਿੰਗ ਅਫ਼ਸਰ ਅਲਕਾ ਕਾਲੀਆ ਅਤੇ ਡੀਸੀਪੀ ਆਦਿਤਿਆ।

ਪਾਲ ਸਿੰਘ ਨੌਲੀ
ਜਲੰਧਰ, 8 ਜੁਲਾਈ
ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ 10 ਜੁਲਾਈ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਅੱਜ ਸ਼ਾਮ ਛੇ ਵਜੇ ਚੋਣ ਪ੍ਰਚਾਰ ਸਮਾਪਤ ਹੋ ਗਿਆ। ਸਖਤ ਸੁਰੱਖਿਆ ਪ੍ਰਬੰਧਾਂ ਹੇਠ ਭਲਕੇ ਪੋਲਿੰਗ ਪਾਰਟੀਆਂ ਰਵਾਨਾ ਹੋਣਗੀਆਂ। ਸਿਵਲ ਅਤੇ ਪੁਲੀਸ ਪ੍ਰਸ਼ਾਸਨ ਨੇ ਸਾਰੇ ਪ੍ਰਬੰਧ ਯਕੀਨੀ ਬਣਾਏ ਹਨ ਅਤੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਆਜ਼ਾਦਾਨਾ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪੈਲਕਸ ਵਿੱਚ ਗੱਲਬਾਤ ਕਰਦਿਆਂ ਰਿਟਰਨਿੰਗ ਅਫ਼ਸਰ ਹਲਕਾ ਜਲੰਧਰ ਪੱਛਮੀ ਅਲਕਾ ਕਾਲੀਆ ਅਤੇ ਡੀਸੀਪੀ ਆਦਿਤਿਆ ਨੇ ਦੱਸਿਆ ਕਿ ਹਲਕੇ ਵਿੱਚ ਸ਼ਾਂਤੀਪੂਰਨ ਅਤੇ ਨਿਰਵਿਘਨ ਚੋਣ ਯਕੀਨੀ ਬਣਾਉਣ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।
ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਹਲਕੇ ਦੇ ਕੁੱਲ 1,71,963 ਵੋਟਰਾਂ ਵਿੱਚ 89,629 ਪੁਰਸ਼, 82,326 ਮਹਿਲਾ ਵੋਟਰ ਸ਼ਾਮਲ ਹਨ। ਹਲਕੇ ਵਿੱਚ 181 ਪੋਲਿੰਗ ਬੂਥ ਬਣਾਏ ਗਏ ਹਨ ਅਤੇ ਹਰੇਕ ਬੂਥ ’ਤੇ ਲੋੜੀਦੀਆਂ ਸਹੂਲਤਾਂ ਯਕੀਨੀ ਬਣਾਉਣ ਦੇ ਨਾਲ-ਨਾਲ ਸਿਖਲਾਈਪ੍ਰਾਪਤ ਸਟਾਫ਼ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਲਕੇ ਵਿੱਚ 874 ਪੀਡਬਲਿਊਡੀ ਵੋਟਰ ਹਨ, ਜਿਨ੍ਹਾਂ ਲਈ ਪੋਲਿੰਗ ਬੂਥਾਂ ’ਤੇ ਵੀਲ੍ਹ ਚੇਅਰ, ਰੈਂਪ ਸਣੇ ਘਰੋਂ ਲਿਆਉਣ ਅਤੇ ਛੱਡਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ 85 ਸਾਲ ਅਤੇ ਇਸ ਤੋਂ ਵੱਧ ਉਮਰ ਦੇ 746, ਅਤੇ 18-19 ਸਾਲ ਉਮਰ ਦੇ 5,010 ਵੋਟਰ ਹਨ ਜਦ ਕਿ 72 ਸਰਵਿਸ ਵੋਟਰ ਹਨ। ਉਨ੍ਹਾਂ ਦੱਸਿਆ ਕਿ ਹਲਕੇ ਵਿੱਚ 10 ਮਾਡਲ ਪੋਲਿੰਗ ਬੂਥ ਤਿਆਰ ਕੀਤੇ ਗਏ ਹਨ ਅਤੇ ਇਕ ਅਜਿਹਾ ਪੋਲਿੰਗ ਬੂਥ ਸਥਾਪਤ ਕੀਤਾ ਗਿਆ ਹੈ, ਜਿਸ ਦਾ ਸੰਚਾਲਨ ਮਹਿਲਾ ਸਟਾਫ਼ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਡਿਸਪੈਚ ਸੈਂਟਰ ਲਾਇਲਪੁਲ ਖਾਲਸਾ ਕਾਲਜ ਵਿੱਚ ਬਣਾਇਆ ਗਿਆ ਹੈ, ਜਿੱਥੋਂ 9 ਜੁਲਾਈ ਨੂੰ ਸਾਰੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਪੋਲਿੰਗ ਪਾਰਟੀਆਂ ਰਵਾਨਾ ਕੀਤੀਆਂ ਜਾਣਗੀਆਂ। ਚੋਣਾਂ ਤੋਂ ਪਹਿਲਾਂ ਆਖਰੀ 48 ਘੰਟਿਆਂ ਦੌਰਾਨ ਚਾਰ ਵਿਅਕਤੀਆਂ ਵੱਲੋਂ ਘਰ-ਘਰ ਜਾ ਕੇ ਪ੍ਰਚਾਰ ਕੀਤਾ ਜਾ ਸਕਦਾ ਹੈ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਉਪ ਚੋਣ ਲਈ ਵੋਟਾਂ 10 ਜੁਲਾਈ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ।

Advertisement

Advertisement