ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਠਾਣਮਾਜਰਾ ਵੱਲੋਂ ਪਿੰਡਾਂ ਵਿੱਚ ਪ੍ਰਚਾਰ

07:18 AM May 21, 2024 IST

ਪੱਤਰ ਪ੍ਰੇਰਕ
ਦੇਵੀਗੜ੍ਹ, 20 ਮਈ
ਆਮ ਆਦਮੀ ਪਾਰਟੀ ਦਾ ਹਰੇਕ ਉਮੀਦਵਾਰ ਵੱਡੀ ਲੀਡ ਨਾਲ ਜਿੱਤੇਗਾ ਜਿਸ ਵਿੱਚ ਹਲਕਾ ਸਨੌਰ ਇੱਕ ਨੰਬਰ ’ਤੇ ਰਹੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਡਾਕਟਰ ਬਲਬੀਰ ਸਿੰਘ ਦੇ ਹੱਕ ਵਿੱਚ ਪਿੰਡ ਖਾਕਟਾਂ ਕਲਾਂ, ਖਾਕਟਾਂ ਖੁਰਦ, ਸੁਰਕੜਾ ਫਾਰਮ, ਸ਼੍ਰੀਨਗਰ ਬੁੱਢਣਪੁਰ, ਸ਼ਾਦੀਪੁਰ, ਦੌਲਤਪੁਰ, ਪਰੌੜ, ਹੁਸੈਨਪੁਰ, ਅਲੀਵਾਲ ਮੇਹਰਬਾਨ ਆਦਿ ਦਾ ਦੌਰਾ ਕਰਨ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਾਰੇ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਰੋਜ਼ਾਨਾ ਸੈਂਕੜੇ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੈਂਕੜੇ ਬਲਕਾਰ ਸਿੰਘ ਅਲੀਵਾਲ ਤੇ ਮਨਿੰਦਰ ਸਿੰਘ ਆਦਿ ਹਾਜ਼ਰ ਸਨ।

Advertisement

ਹਰਚੰਦ ਬਰਸਟ ਵੱਲੋਂ ਚੋਣ ਸਭਾ

ਪਾਤੜਾਂ (ਪੱਤਰ ਪ੍ਰੇਰਕ): ਹਲਕਾ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾਕਟਰ ਬਲਬੀਰ ਸਿੰਘ ਦੇ ਹੱਕ ਵਿੱਚ ਪੰਜਾਬ ਮੰਡੀਕਰਨ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੀ ਅਗਵਾਈ ਵਿੱਚ ਅਨਾਜ ਮੰਡੀ ਪਾਤੜਾਂ ’ਚ ਚੋਣ ਸਭਾ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਦੋ ਸਾਲਾਂ ’ਚ 43,000 ਨੌਕਰੀਆਂ, 600 ਯੂਨਿਟ ਘਰੇਲੂ ਬਿਜਲੀ, ਇੱਕ ਵਿਧਾਇਕ ਇੱਕ ਪੈਨਸ਼ਨ ਵਰਗੇ ਕਾਨੂੰਨ ਲਾਗੂ ਕਰਕੇ ਲੋਕਾਂ ਦਾ ਦਿਲ ਜਿੱਤਿਆ ਹੈ ਜਦਕਿ ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਲੁੱਟਿਆ ਸੀ। ਇਸ ਮੌਕੇ ਸੋਨੀ ਜਲੂਰ, ਸੁਰਿੰਦਰ ਕੁਮਾਰ ਪੈਂਦ ਤੇ ਸੁਖਬੀਰ ਸਿੰਘ ਆਦਿ ਹਾਜ਼ਰ ਸਨ।

Advertisement
Advertisement
Advertisement