ਕੈਨੇਡਾ: ਸੈਂਕੜੇ ਭਾਰਤੀ ਵਿਦਿਆਰਥੀਆਂ ਦੇ ਭਵਿੱਖ ਨਾਲ ਖੇਡਣ ਵਾਲੇ ਬ੍ਰਜਿੇਸ਼ ਮਿਸ਼ਰਾ ਨੇ ਆਪਣੇ ’ਤੇ ਲੱਗੇ ਦੋਸ਼ ਨਕਾਰੇ
ਟੋਰਾਂਟੋ, 3 ਨਵੰਬਰ
ਕੈਨੇਡਾ ਵਿੱਚ ਸਟੱਡੀ ਪਰਮਿਟ ਹਾਸਲ ਕਰਨ ਲਈ ਜਾਅਲੀ ਕਾਲਜ ਦਾਖ਼ਲਾ ਪੱਤਰ ਦੇ ਕੇ ਸੈਂਕੜੇ ਭਾਰਤੀ ਵਿਦਿਆਰਥੀਆਂ, ਜਿਨ੍ਹਾਂ ’ਚ ਬਹੁਤੇ ਪੰਜਾਬੀ ਹਨ, ਨਾਲ ਹਜ਼ਾਰਾਂ ਡਾਲਰਾਂ ਦੀ ਠੱਗੀ ਮਾਰਨ ਦੇ ਮੁਲਜ਼ਮ ਇਮੀਗ੍ਰੇਸ਼ਨ ਏਜੰਟ ਨੇ ਆਪਣੇ ਖ਼ਿਲਾਫ਼ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਬ੍ਰਜਿੇਸ਼ ਮਿਸ਼ਰਾ, ਜੋ ਜੂਨ ਤੋਂ ਬ੍ਰਿਟਿਸ਼ ਕੋਲੰਬੀਆ ਦੀ ਜੇਲ੍ਹ ਵਿੱਚ ਹੈ, ਨੇ ਕਿਹਾ ਕਿ ਉਸ ਨੂੰ ਭਾਰਤ ਦੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੇ ਬਲੀ ਦਾ ਬੱਕਰਾ ਬਣਾਇਆ ਹੈ। ਵੀਡੀਓ ਲਿੰਕ ਰਾਹੀਂ ਟੋਰਾਂਟੋ ਵਿੱਚ ਇਮੀਗ੍ਰੇਸ਼ਨ ਟ੍ਰਿਬਿਊਨਲ ਦੇ ਸਾਹਮਣੇ ਆਪਣੀ ਪਹਿਲੀ ਜਨਤਕ ਪੇਸ਼ੀ ਕਰਦੇ ਹੋਏ ਮਿਸ਼ਰਾ ਨੇ ਕਿਹਾ, ‘ਵਿਦਿਆਰਥੀ ਆਪਣੀਆਂ ਗਲਤੀਆਂ ’ਤੇ ਪਰਦਾ ਪਾਉਣ ਮੇਰੇ ’ਤੇ ਦੋਸ਼ ਲਗਾ ਰਹੇ ਹਨ।’ ਕੈਨੇਡਾ ਬਾਰਡਰ ਸਰਵਿਸਜਿ਼ ਏਜੰਸੀ (ਸੀਬੀਐਸਏ) ਨੇ ਮਿਸ਼ਰਾ 'ਤੇ ਬਿਨਾਂ ਲਾਇਸੈਂਸ ਦੇ ਇਮੀਗ੍ਰੇਸ਼ਨ ਸਲਾਹ ਦੇਣ ਅਤੇ ਕਿਸੇ ਵਿਅਕਤੀ ਨੂੰ ਸਿੱਧੇ ਜਾਂ ਅਸਿੱਧੇ ਤੌਰ 'ਤੇ ਗਲਤ ਜਾਣਕਾਰੀ ਦੇਣ ਜਾਂ ਅਧਿਕਾਰੀਆਂ ਤੋਂ ਜਾਣਕਾਰੀ ਲੁਕੋਣ ਲਈ ਸਲਾਹ ਦੇਣ ਦਾ ਦੋਸ਼ ਲਗਾਇਆ ਹੈ। ਇਸ ਸਾਲ ਮਾਰਚ ਵਿੱਚ ਸੀਬੀਐੱਸਏ ਨੇ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਦੇ ਨੋਟਿਸ ਜਾਰੀ ਕੀਤੇ, ਜਿਨ੍ਹਾਂ ਵਿੱਚ ਜ਼ਿਆਦਾਤਰ ਪੰਜਾਬ ਤੋਂ ਸਨ। ਇਨ੍ਹਾਂ ਵਿਦਿਆਰਥੀਆਂ ਵਿੱਚੋਂ ਜ਼ਿਆਦਾਤਰ ਨੇ 2018 ਤੋਂ 2022 ਤੱਕ ਜਲੰਧਰ ਸਥਤਿ ਐਜੂਕੇਸ਼ਨ ਮਾਈਗ੍ਰੇਸ਼ਨ ਸਰਵਿਸਜਿ਼ ਰਾਹੀਂ ਵੀਜ਼ਾ ਅਰਜ਼ੀਆਂ ਦਾਇਰ ਕੀਤੀਆਂ ਸਨ, ਜਿਸ ਨੂੰ ਮਿਸ਼ਰਾ ਚਲਾ ਰਿਹਾ ਸੀ। ਮਿਸ਼ਰਾ ਨੇ ਕਥਤਿ ਤੌਰ 'ਤੇ ਇੱਕ ਪ੍ਰਮੁੱਖ ਸੰਸਥਾ ਹੰਬਰ ਕਾਲਜ ਵਿੱਚ ਦਾਖਲਾ ਫੀਸ ਸਮੇਤ ਸਾਰੇ ਖਰਚਿਆਂ ਲਈ ਹਰੇਕ ਵਿਦਿਆਰਥੀ ਤੋਂ 16 ਤੋਂ 20 ਲੱਖ ਰੁਪਏ ਤੱਕ ਦਾ ਖਰਚਾ ਲਿਆ।