Canada ਕੈਨੇਡਾ ਵੱਲੋਂ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ
ਸੁਰਿੰਦਰ ਮਾਵੀ
ਵਿਨੀਪੈੱਗ, 25 ਮਾਰਚ
ਕੈਨੇਡਾ ਨੇ ਅਮਰੀਕਾ ਅਤੇ ਚੀਨ ਜਾਣ ਵਾਲੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਜ਼ਰੀ ਵਿਚ ਕਿਹਾ ਗਿਆ ਹੈ ਕਿ ਕੈਨੇਡਿਆਈ ਅਤੇ ਹੋਰ ਵਿਦੇਸ਼ੀ ਨਾਗਰਿਕ, ਜੋ ਅਮਰੀਕਾ ਵਿਚ 30 ਦਿਨਾਂ ਤੋਂ ਵੱਧ ਸਮੇਂ ਲਈ ਜਾ ਰਹੇ ਹਨ, ਨੂੰ ਉੱਥੋਂ ਦੀ ਸਰਕਾਰ ਕੋਲ ਰਜਿਸਟਰਡ ਕਰਵਾਉਣ ਲਾਜ਼ਮੀ ਹੈ। ਰਜਿਸਟਰੇਸ਼ਨ ਦੀ ਸ਼ਰਤ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਜ਼ਾ, ਜੁਰਮਾਨੇ ਅਤੇ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕੈਨੇਡਿਆਈ ਨਾਗਰਿਕਾਂ ਨੂੰ ਚੀਨ ਵਿੱਚ ਬਹੁਤ ਜ਼ਿਆਦਾ ਸਾਵਧਾਨੀ ਵਰਤਣੀ ਲਈ ਕਿਹਾ ਗਿਆ ਹੈ, ਖ਼ਾਸ ਕਰ ਦੋਹਰੀ ਨਾਗਰਿਕਤਾ ਵਾਲੇ ਨਾਗਿਰਕਾਂ ਨੂੰ। ਜ਼ਿਕਰਯੋਗ ਹੈ ਚੀਨ ਵੱਲੋਂ ਇਸ ਸਾਲ ਦੇ ਸ਼ੁਰੂ ਵਿਚ ਚਾਰ ਕੈਨੇਡਿਆਈ ਨਾਗਰਿਕਾਂ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਮਗਰੋਂ ਕੈਨੇਡਾ ਦੀ ਵਿਦੇਸ਼ ਮੰਤਰੀ ਮੈਲੋਨੀ ਜੌਲੀ ਨੇ ਚੀਨ ਦੀ ਨਿਖੇਧੀ ਕੀਤੀ ਸੀ। ਜੌਲੀ ਨੇ ਦੱਸਿਆ ਸੀ ਕਿ ਇਨ੍ਹਾਂ ਚਾਰਾਂ ਕੋਲ ਦੋਹਰੀ ਨਾਗਰਿਕਤਾ ਸੀ ਅਤੇ ਇਨ੍ਹਾਂ ਨੂੰ ਚੀਨ ਅਨੁਸਾਰ, ਨਸ਼ਿਆਂ ਨਾਲ ਸਬੰਧਿਤ ਅਪਰਾਧਿਕ ਗਤੀਵਿਧੀਆਂ ਦੇ ਮਾਮਲਿਆਂ ਵਿਚ ਸਜ਼ਾ ਦਿੱਤੀ ਗਈ ਹੈ।