ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਨੇਡਾ: ਬਰੈਂਪਟਨ ਤੇ ਸਰੀ ਦੇ ਮੇਅਰਾਂ ਨੇ ਭਾਰਤੀ ਤੇ ਦੱਖਣੀ ਏਸ਼ਿਆਈ ਕਾਰੋਬਾਰੀਆਂ ਨੂੰ ਫਿਰੌਤੀ ਦੀਆਂ ਧਮਕੀਆਂ ’ਤੇ ਚਿੰਤਾ ਪ੍ਰਗਟਾਈ

02:38 PM Jan 18, 2024 IST
ਪੁਲੀਸ ਵੱਲੋਂ ਮਸ਼ਕੂਕਾਂ ਦੀ ਜਾਰੀ ਕੀਤੀ ਤਸਵੀਰ।

ਟੋਰਾਂਟੋ, 18 ਜਨਵਰੀ
ਭਾਰਤੀ ਅਤੇ ਦੱਖਣ ਏਸ਼ਿਆਈ ਵਪਾਰਕ ਭਾਈਚਾਰਿਆਂ ਵਿਰੁੱਧ ਫਿਰੌਤੀ ਦੀਆਂ ਧਮਕੀਆਂ ਵਧਣ ’ਤੇ ਚਿੰਤਾ ਜ਼ਾਹਰ ਕਰਦੇ ਹੋਏ ਕੈਨੇਡੀਅਨ ਸ਼ਹਿਰਾਂ ਬਰੈਂਪਟਨ ਅਤੇ ਸਰੀ ਦੇ ਮੇਅਰਾਂ ਨੇ ਸਰਕਾਰ ਨੂੰ ਇਸ ਖਤਰੇ ਨੂੰ ਜੜ੍ਹੋਂ ਪੁੱਟਣ ਲਈ ਤੇਜ਼ੀ ਨਾਲ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਬਰੈਂਪਟਨ ਦੇ ਮੇਅਰ ਪੈਟਰਿਕ ਬ੍ਰਾਊਨ ਅਤੇ ਸਰੀ ਤੋਂ ਉਨ੍ਹਾਂ ਦੇ ਹਮਰੁਤਬਾ ਬਰੈਂਡਾ ਲਾਕ ਨੇ ਕੈਨੇਡਾ ਦੇ ਜਨਤਕ ਸੁਰੱਖਿਆ ਮੰਤਰੀ ਡੋਮਿਨਿਕ ਲੇਬਲੈਂਕ ਨੂੰ ਭੇਜੇ ਪੱਤਰ ਵਿੱਚ ਇਸ ਹਫ਼ਤੇ ਫਿਰੌਤੀ ਦੀਆਂ ਕੋਸ਼ਿਸ਼ਾਂ ਅਤੇ ਗੋਲੀਬਾਰੀ ਸਮੇਤ ਹਿੰਸਕ ਕਾਰਵਾਈਆਂ ਦੀ ਵੱਧ ਰਹੀ ਗਿਣਤੀ 'ਤੇ ਡੂੰਘੀ ਚਿੰਤਾ ਜ਼ਾਹਰ ਕੀਤੀ। ਪੱਤਰ ਵਿੱਚ ਕਿਹਾ ਗਿਆ ਹੈ, ‘ਇਹ ਚਿੰਤਾਜਨਕ ਹੈ ਤੇ ਧਮਕੀਆਂ ਮੁੱਖ ਤੌਰ 'ਤੇ ਦੱਖਣੀ ਏਸ਼ਿਆਈ ਵਪਾਰਕ ਭਾਈਚਾਰੇ ਨੂੰ ਮਿਲ ਰਹੀਆਂ ਹਨ। 3 ਜਨਵਰੀ ਨੂੰ ਐਡਮਿੰਟਨ ਵਿੱਚ ਪੁਲੀਸ ਨੇ ਦੱਸਿਆ ਸੀ ਕਿ ਉਹ ਇਸ ਖੇਤਰ ਵਿੱਚ 18 ਫਿਰੌਤੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਹੈ। ਉਸ ਨੇ ਜਬਰੀ ਵਸੂਲੀ, ਗੋਲੀਬਾਰੀ ਅਤੇ ਅੱਗਜ਼ਨੀ ਨਾਲ ਸਬੰਧਤ ਛੇ ਗ੍ਰਿਫਤਾਰੀਆਂ ਦਾ ਵੀ ਖੁਲਾਸਾ ਕੀਤਾ ਸੀ। ਇਨ੍ਹਾਂ ਵਿੱਚ 20 ਸਾਲਾ ਪਰਮਿੰਦਰ ਸਿੰਘ ਵੀ ਸ਼ਾਮਲ ਹੈ, ਜੋ ਹਥਿਆਰਾਂ ਨਾਲ ਸਬੰਧਤ 12 ਦੋਸ਼ਾਂ ਲਈ ਹਿਰਾਸਤ ਵਿੱਚ ਹੈ। ਉਸ ਤੋਂ ਇਲਾਵਾ ਹਸਨ ਡੇਂਬਿਲ (18), ਮਾਨਵ ਹੀਰ (18), ਰਵਿੰਦਰ ਸੰਧੂ (19) ਕਾਬੂ ਕੀਤਾ ਗਿਆ ਸੀ ਪਰ ਹੁਣ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।

Advertisement

Advertisement