ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Canada News: ਟਰੂਡੋ ਸਰਕਾਰ ਨੇ ਹਰ ਵਰ੍ਹੇ ਪੱਕੇ ਕੀਤੇ ਜਾਣ ਵਾਲੇ ਪਰਵਾਸੀਆਂ ਦੀ ਗਿਣਤੀ ’ਤੇ ਮੁੜ ਕੈਂਚੀ ਚਲਾਈ

11:55 AM Oct 25, 2024 IST

ਗੁਰਮਲਕੀਅਤ ਸਿੰਘ ਕਾਹਲੋਂ
ਵੈਨਕੂਵਰ, 25 ਅਕਤੂਬਰ

Advertisement

Canada: ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਅਵਾਸ ਨੀਤੀਆਂ ਵਿੱਚ ਇੱਕ ਹੋਰ ਫੇਰਬਦਲ ਕਰਕੇ ਕੈਨੇਡਾ ’ਚ ਪੱਕੇ ਹੋਣ ਦੇ ਇੱਛੁਕ ਵਿਦੇਸ਼ੀ ਪਰਵਾਸੀ ਲੋਕਾਂ ਦੀ ਨਿਰਾਸ਼ਾ ਵਿੱਚ ਵਾਧਾ ਕੀਤਾ ਹੈ। ਪਿਛਲੇ 6 ਮਹੀਨਿਆਂ ਵਿੱਚ ਸਰਕਾਰ ਵਲੋਂ ਇਥੇ ਰਹਿੰਦੇ ਵਿਦੇਸ਼ੀਆਂ ਦੇ ਵੱਖ ਵੱਖ ਵਰਗਾਂ ਦੀ ਗਿਣਤੀ ਉੱਤੇ ਪੰਜਵੀਂ ਵਾਰ ਕੈਂਚੀ ਚਲਾਈ ਗਈ ਹੈ।

ਇਸਤੋਂ ਪਹਿਲਾਂ ਸਟੱਡੀ ਵੀਜ਼ਿਆਂ ਦੀ ਗਿਣਤੀ ਤਿੰਨ ਵਾਰ ਘਟਾਈ ਜਾ ਚੁੱਕੀ ਹੈ ਅਤੇ ਉਸਤੋਂ ਬਾਅਦ ਪਿਛਲੇ ਮਹੀਨੇ ਵਰਕ ਪਰਮਿਟ ਧਾਰਕਾਂ ਦੀਆਂ ਅਰਜ਼ੀਆਂ ਲੈਣੀਆਂ ਬੰਦ ਕੀਤੀਆਂ, ਹੁਣ ਪੱਕੇ ਹੋਣ ਵਾਲਿਆਂ ਦੀ ਗਿਣਤੀ 21 ਫ਼ੀਸਦੀ ਘਟਾਉਣ ਦਾ ਐਲਾਨ ਕੀਤਾ ਹੈ। ਆਪਣੇ ‘ਐਕਸ’ ਹੈਂਡਲ ’ਤੇ ਪਾਈ ਪੋਸਟ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਲਿਖਿਆ ਕਿ ਸਰਕਾਰ ਵਿਦੇਸ਼ੀ ਕਾਮਿਆਂ ’ਤੇ ਆਪਣੀ ਨਿਰਭਰਤਾ ਹੋਰ ਘਟਾ ਰਹੀ ਹੈ। ਉਨ੍ਹਾਂ ਅੱਗੇ ਲਿਖਿਆ ਕਿ ਹੁਣ ਰੁਜ਼ਗਾਰ ਦਾਤਾ ਕੰਪਨੀਆਂ ਲਈ ਕੈਨੇਡੀਅਨ ਲੋਕਾਂ ਨੂੰ ਰੁਜ਼ਗਾਰ ਦੇਣ ਦੀ ਪਹਿਲ ਵਾਲੇ ਨਿਯਮ ਵਧੇਰੇ ਸਖ਼ਤ ਕੀਤੇ ਜਾ ਰਹੇ ਹਨ।

Advertisement

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਵਿਡ ਕਾਲ ਵਿੱਚ ਵਿਗੜੇ ਅਬਾਦੀ ਸੰਤੁਲਨ ਨੂੰ ਠੀਕ ਕਰਨ ਲਈ ਇਸ ਸਾਲ ਸਿਰਫ਼ ਪੰਜ ਲੱਖ ਲੋਕਾਂ ਨੂੰ ਪੱਕਾ ਕੀਤਾ ਜਾਵੇਗਾ, ਜਦ ਕਿ 2025 ’ਚ ਇਹ ਗਿਣਤੀ 3 ਲੱਖ 95 ਹਜ਼ਾਰ ਹੋਵੇਗੀ। ਅਗਲੇ ਦੋ ਸਾਲਾਂ ਵਿੱਚ ਹਰ ਸਾਲ 15 -15 ਹਜ਼ਾਰ ਹੋਰ ਕਟੌਤੀਆਂ ਹੋਣਗੀਆਂ। ਭਾਵ 2027 ‘ਚ ਗਿਣਤੀ ਘਟ ਕੇ 3 ਲੱਖ 65 ਹਜ਼ਾਰ ਰਹਿ ਜਾਵੇਗੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਵਿਡ ਕਾਲ ਵਿੱਚ ਹੋਰ ਸਮੱਸਿਆਵਾਂ ਨਾਲ ਜੂਝਦਿਆਂ ਅਬਾਦੀ ਸੰਤੁਲਨ ਨੂੰ ਕਾਇਮ ਨਹੀਂ ਰੱਖਿਆ ਜਾ ਸਕਿਆ, ਜਿਸਦੇ ਮਾਰੂ ਨਤੀਜੇ ਹੁਣ ਉਨ੍ਹਾਂ ਦੀ ਸਰਕਾਰ ਅਤੇ ਦੇਸ਼ ਦੇ ਲੋਕਾਂ ਦੀਆਂ ਔਕੜਾਂ ਵਿੱਚ ਵਾਧਾ ਕਰ ਰਹੇ ਹਨ।

ਇਸ ਮੌਕੇ ਅਵਾਸ ਮੰਤਰੀ ਮਾਈਕ ਮਿਲਰ ਨੇ ਕਿਹਾ ਕਿ ਵਿਦੇਸ਼ਾਂ ’ਚੋਂ ਕਾਮੇ ਸੱਦਣ ਦੀ ਥਾਂ ਹੁਣ ਇੱਥੇ ਵੱਸਦੇ ਅਸਥਾਈ ਲੋਕਾਂ ਨੂੰ ਪੱਕੇ ਕਰਨ ਵਿੱਚ ਪਹਿਲ ਦਿੱਤੀ ਜਾਏਗੀ, ਜੋ ਕਿ ਘਰਾਂ ਦੀ ਘਾਟ ਪੂਰੀ ਕਰਨ ਅਤੇ ਸਭ ਲਈ ਰੁਜ਼ਗਾਰ ਦੇ ਮੌਕੇ ਬਣਾਉਣ ਲਈ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਅਗਲੇ ਤਿੰਨ ਸਾਲਾਂ ਵਿੱਚ 6 ਲੱਖ 70 ਹਜ਼ਾਰ ਘਰ ਬਣਾਉਣੇ ਜ਼ਰੂਰੀ ਹਨ ਤਾਂ ਕਿ ਸਭ ਨੂੰ ਛੱਤ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੱਕੇ ਕਰਨ ਦੀ ਗਿਣਤੀ ‘ਚੋਂ ਹੁਣ 40 ਫ਼ੀਸਦੀ ਕੋਟਾ ਅਸਥਾਈ ਲੋਕਾਂ ਲਈ ਰਾਖਵਾਂ ਹੋਇਆ ਕਰੇਗਾ।
ਉਧਰ ਅੱਜ ਐਲਾਨੀ ਕਟੌਤੀ ਨੇ ਪੱਕੇ ਹੋਣ ਲਈ ਸੰਘਰਸ਼ ਕਰ ਰਹੇ ਸਟੱਡੀ ਵੀਜ਼ੇ ਵਾਲੇ ਬੇਰੁਜ਼ਗਾਰ ਨੌਜੁਆਨਾਂ ਨੂੰ ਹੋਰ ਨਿਰਾਸ਼ਾ ਵੱਲ ਤੋਰਿਆ ਹੈ।

Advertisement
Tags :
canadaCanada GovernmentCanada News