ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੈਨੇਡਾ: ਫਿਰੌਤੀਆਂ ਦੇ ਦੋਸ਼ ਹੇਠ ਇੱਕ ਕਾਬੂ ਤੇ ਇੱਕ ਹੋਰ ਦੀ ਭਾਲ ਜਾਰੀ

06:49 PM Jul 10, 2024 IST
ਪੁਲੀਸ ਵੱਲੋਂ ਕਾਬੂ ਕੀਤਾ ਗਿਆ ਜਸਕਰਨ ਸਿੰਘ ਤੇ ਭਗੌੜਾ ਜਗਮੋਹਨਜੀਤ ਝੀਤੇ।

ਗੁਰਮਲਕੀਅਤ ਸਿੰਘ ਕਾਹਲੋਂ

Advertisement

ਵੈਨਕੂਵਰ, 10 ਜੁਲਾਈ

ਪਿਛਲੇ ਹਫ਼ਤੇ ਪੀਲ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਫਿਰੌਤੀਆਂ ਮੰਗਣ ਵਾਲੇ ਗਰੋਹ ਦੇ ਕੁਝ ਮੈਂਬਰਾਂ ਦੇ ਇੱਕ ਹੋਰ ਸਾਥੀ ਨੂੰ ਪੁਲੀਸ ਨੇ ਕਾਬੂ ਕਰ ਲਿਆ ਹੈ ਜਦਕਿ ਇੱਕ ਹੋਰ ਮੁਲਜ਼ਮ ਦੀ ਭਾਲ ਵਿੱਚ ਦੇਸ਼ਿਵਆਪੀ ਨੋਟਿਸ ਜਾਰੀ ਕੀਤਾ ਗਿਆ ਹੈ। ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਟੋਰਾਂਟੋ ਦੇ ਰਹਿਣ ਵਾਲੇ ਜਸਕਰਨ ਸਿੰਘ (30) ਵਜੋਂ ਹੋਈ ਹੈ। ਉਸ ਵਿਰੁੱਧ 17 ਦੋਸ਼ ਲੱਗੇ ਹਨ। ਉਹ ਅਜਿਹੇ ਹੋਰ ਮਾਮਲਿਆਂ ਵਿੱਚ ਪਹਿਲਾਂ ਤੋਂ ਜ਼ਮਾਨਤ ’ਤੇ ਸੀ। ਇੱਕ ਹੋਰ ਮੁਲਜ਼ਮ ਜਗਮੋਹਨਜੀਤ ਝੀਤੇ (47) ਵਾਸੀ ਸਸਕੈਚਵਨ ਦੀ ਗ੍ਰਿਫ਼ਤਾਰੀ ਲਈ ਪੁਲੀਸ ਨੇ ਅਦਾਲਤ ਰਾਹੀਂ ਕੈਨੇਡਾ ਭਰ ਵਿੱਚ ਵਾਰੰਟ ਜਾਰੀ ਕਰਵਾਏ ਹਨ। ਪੁਲੀਸ ਦਾ ਮੰਨਣਾ ਹੈ ਕਿ ਇਹ ਵਿਅਕਤੀ ਹੁਣ ਪੀਲ ਖੇਤਰ ਵਿੱਚ ਛੁਪ ਕੇ ਰਹਿ ਰਿਹਾ ਹੈ। ਪੁਲੀਸ ਨੇ ਉਸ ਦੀ ਤਸਵੀਰ ਜਾਰੀ ਕਰ ਕੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮੁਲਜ਼ਮ ਨੂੰ ਫੜਾਉਣ ਵਿੱਚ ਪੁਲੀਸ ਦੀ ਮਦਦ ਕੀਤੀ ਜਾਵੇ। ਪੁਲੀਸ ਅਨੁਸਾਰ ਝੀਤੇ ਵੀ ਪਹਿਲਾਂ ਕਈ ਮਾਮਲਿਆਂ ਵਿੱਚ ਜ਼ਮਾਨਤ ’ਤੇ ਛੁਟ ਕੇ ਫਿਰ ਉਹੀ ਅਪਰਾਧ ਕਰਨ ਵਿੱਚ ਲੱਗਾ ਹੋਇਆ ਹੈ।

Advertisement

ਜ਼ਿਕਰਯੋਗ ਹੈ ਕਿ ਜ਼ਮਾਨਤ ਸਬੰਧੀ ਕੈਨੇਡਾ ਦੇ ਕਾਨੂੰਨ ਨਰਮ ਹੋਣ ਕਰ ਕੇ ਪੇਸ਼ੇਵਰ ਅਪਰਾਧੀ ਜ਼ਮਾਨਤ ’ਤੇ ਛੁਟ ਕੇ ਸ਼ਰਤਾਂ ਦੀ ਉਲੰਘਣਾ ਕਰਦਿਆਂ ਹੋਰ ਅਪਰਾਧ ਕਰਨ ਤੋਂ ਗੁਰੇਜ਼ ਨਹੀਂ ਕਰਦੇ ਹਨ। ਲੋਕਾਂ ਵੱਲੋਂ ਕਈ ਸਾਲਾਂ ਤੋਂ ਸਰਕਾਰ ਕੋਲੋਂ ਮੰਗ ਕੀਤੀ ਜਾ ਰਹੀ ਹੈ ਕਿ ਅਪਰਾਧੀਆਂ ਦੀ ਜ਼ਮਾਨਤ ਸਬੰਧੀ ਨਿਯਮ ਸਖ਼ਤ ਕੀਤੇ ਜਾਣ। ਸੰਸਦ ਵਿੱਚ ਵੀ ਇਸ ਮੁੱਦੇ ’ਤੇ ਚਰਚਾ ਹੋ ਚੁੱਕੀ ਹੈ ਅਤੇ ਇਸ ਦੇ ਬਦਲ ਲੱਭੇ ਜਾ ਰਹੇ ਹਨ।

ਕੈਪਸ਼ਨ

ਪੁਲੀਸ ਵੱਲੋਂ ਕਾਬੂ ਕੀਤਾ ਗਿਆ ਜਸਕਰਨ ਸਿੰਘ ਤੇ ਭਗੌੜਾ ਜਗਮੋਹਨਜੀਤ ਝੀਤੇ।

Advertisement
Advertisement