ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਨੇਡਾ: ਪਾਰਟੀ ਦੇ ਅੰਦਰੋਂ ਵੀ ਟਰੂਡੋ ’ਤੇ ਅਸਤੀਫੇ ਦਾ ਦਬਾਅ ਵਧਣ ਲੱਗਾ

06:54 AM Dec 23, 2024 IST

ਗੁਰਮਲਕੀਅਤ ਸਿੰਘ ਕਾਹਲੋਂ
ਵੈਨਕੂਵਰ, 22 ਦਸੰਬਰ
ਨੈਸ਼ਨਲ ਡੈਮੋਕਰੈਟਿਕ ਪਾਰਟੀ ਦੇ ਪ੍ਰਧਾਨ ਜਗਮੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਘੱਟ ਗਿਣਤੀ ਲਿਬਰਲ ਸਰਕਾਰ ਨੂੰ ਦਿੱਤੀ ਬਾਹਰੀ ਹਮਾਇਤ ਵਾਪਸ ਲੈਣ ਅਤੇ ਉਸ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਦੇ ਐਲਾਨ ਤੋਂ ਬਾਅਦ ਲਿਬਰਲ ਸੰਸਦ ਮੈਂਬਰਾਂ ਵੱਲੋਂ ਵੀ ਟਰੂਡੋ ’ਤੇ ਅਸਤੀਫਾ ਦੇਣ ਦਾ ਦਬਾਅ ਪਾਇਆ ਜਾਣ ਲੱਗਾ ਹੈ। ਬੇਸ਼ੱਕ ਇਸ ਸਬੰਧੀ ਸੂਚੀ ਜਨਤਕ ਨਹੀਂ ਕੀਤੀ ਗਈ ਪਰ ਸੂਤਰਾਂ ਅਨੁਸਾਰ 152 ਲਿਬਰਲ ਸੰਸਦ ਮੈਂਬਰਾਂ ’ਚੋਂ ਹੁਣ ਤੱਕ ਇਸ ਸਬੰਧੀ ਮੰਗ ਪੱਤਰ ’ਤੇ 45 ਸੰਸਦ ਮੈਂਬਰਾਂ ਨੇ ਸਹੀ ਪਾ ਦਿੱਤੀ ਹੈ। ਸਮਝਿਆ ਜਾ ਰਿਹਾ ਹੈ ਕਿ ਟਰੂਡੋ ਨਾਲ ਤੋੜ-ਵਿਛੋੜੇ ਦਾ ਸਖ਼ਤ ਸਟੈਂਡ ਲੈ ਕੇ ਜਗਮੀਤ ਸਿੰਘ ਨੇ ਜਿੱਥੇ ਦੇਸ਼ ਵਿੱਚ ਮੱਧਕਾਲੀ ਚੋਣਾਂ ਦੀ ਸੰਭਾਵਨਾ ਵਧਾ ਦਿੱਤੀ ਹੈ, ਉਸ ਦੇ ਨਾਲ ਹੀ ਪਾਰਟੀ ਵਿਚਲੀ ਆਪਣੀ ਡਾਵਾਂਡੋਲ ਸਥਿਤੀ ਵੀ ਮਜ਼ਬੂਤ ਕਰ ਲਈ ਹੈ। ਜਗਮੀਤ ਸਿੰਘ ਵੱਲੋਂ ਹਾਊਸ ਆਫ ਕਾਮਨਜ਼ ਦੇ ਸਰਦ ਰੁੱਤ ਇਜਲਾਸ ਦੇ ਆਖਰੀ ਦਿਨ ਸਰਕਾਰ ਦੀ ਵਿਰੋਧਤਾ ਕਰਨ ’ਤੇ ਸਵਾਲ ਉੱਠ ਰਹੇ ਹਨ। ਬਸੰਤ ਰੁੱਤ ਦਾ ਸੈਸ਼ਨ 27 ਜਨਵਰੀ ਤੋਂ ਬਾਅਦ ਸੱਦਿਆ ਜਾ ਸਕਦਾ ਹੈ। ਸਿਆਸੀ ਮਾਹਿਰਾਂ ਅਨੁਸਾਰ ਗਵਰਨਰ ਜਨਰਲ ਬੀਬੀ ਮੈਰੀ ਸਾਈਮਨ ਦੀ ਨਿਯੁਕਤੀ ਜਸਟਿਨ ਟਰੂਡੋ ਦੀ ਪਸੰਦ ਸੀ ਤੇ ਸਪੀਕਰ ਨੂੰ ਵੀ ਉਨ੍ਹਾਂ ਦੇ ਨੇੜਲਿਆਂ ’ਚੋਂ ਸਮਝਿਆ ਜਾਂਦਾ ਹੈ। ਹੁਣ ਦੇਖਣਾ ਹੋਵੇਗਾ ਕਿ ਦੋਹਾਂ ਵੱਲੋਂ ਸੰਵਿਧਾਨਕ ਫੈਸਲੇ ਮੌਕੇ ਕੋਈ ਉਲਾਰ ਤਾਂ ਨਹੀਂ ਵਿਖਾਇਆ ਜਾਂਦਾ।

Advertisement

ਸਿਆਸੀ ਅਸਥਿਰਤਾ ਦਾ ਦੇਸ਼ ਦੀ ਆਰਥਿਕਤਾ ’ਤੇ ਪੈ ਰਿਹੈ ਅਸਰ

ਕੈਨੇਡਾ ਦੀ ਸਿਆਸੀ ਅਸਥਿਰਤਾ ਦਾ ਅਸਰ ਇਸ ਦੀ ਆਰਥਿਕਤਾ ਨੂੰ ਪ੍ਰਭਾਵਿਤ ਕਰ ਰਿਹਾ ਹੈ। ਬੀਤੇ ਚਾਰ ਦਿਨਾਂ ਵਿੱਚ ਕੈਨੇਡੀਅਨ ਡਾਲਰ ਦੀ ਕੌਮਾਂਤਰੀ ਕੀਮਤ 3.5 ਫੀਸਦ ਹੇਠਾਂ ਡਿੱਗ ਕੇ ਭਾਰਤੀ ਕਰੰਸੀ ਅਨੁਸਾਰ 61.5 ਤੋਂ 59 ਰੁਪਏ ਰਹਿ ਗਈ ਹੈ। ਇਸ ਨੇ ਵਿੱਤੀ ਸੰਸਥਾਵਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਦੋ ਹਫਤਿਆਂ ਦੀਆਂ ਕ੍ਰਿਸਮਸ ਛੁੱਟੀਆਂ ਕਾਰਨ ਸਰਕਾਰੀ ਕੰਮਕਾਜ ਪ੍ਰਭਾਵਿਤ ਹੋਣਗੇ।

Advertisement
Advertisement