For the best experience, open
https://m.punjabitribuneonline.com
on your mobile browser.
Advertisement

ਕੈਨੇਡਾ: ਰਸਾਇਣਕ ਨਸ਼ਿਆਂ ਦੀ ਖੇਪ ਸਣੇ ਪੰਜਾਬੀ ਕਾਬੂ

06:51 AM Nov 02, 2024 IST
ਕੈਨੇਡਾ  ਰਸਾਇਣਕ ਨਸ਼ਿਆਂ ਦੀ ਖੇਪ ਸਣੇ ਪੰਜਾਬੀ ਕਾਬੂ
Advertisement

ਗੁਰਮਲਕੀਅਤ ਸਿੰਘ ਕਾਹਲੋਂ
ਵੈਨਕੂਵਰ, 1 ਨਵੰਬਰ
ਸੰਘੀ ਪੁਲੀਸ ਨੇ ਇੱਥੇ ਲੈਬ ’ਤੇ ਛਾਪਾ ਮਾਰ ਕੇ ਰਸਾਇਣਕ ਨਸ਼ਿਆਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਪੁਲੀਸ ਨੇ ਲੈਬ ਦੇ ਸੰਚਾਲਕ ਗੁਰਪ੍ਰੀਤ ਰੰਧਾਵਾ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਖੇਤਰੀ ਪੁਲੀਸ ਦੇ ਸਹਾਇਕ ਕਮਿਸ਼ਨਰ ਡੇਵਿਡ ਟੇਬੌਲ ਅਨੁਸਾਰ ਇਹ ਨਸ਼ਾ ਕੈਨੇਡਾ ਦੇ ਵੱਖ-ਵੱਖ ਹਿੱਸਿਆਂ ’ਚ ਭੇਜਣ ਤੋਂ ਇਲਾਵਾ ਹੋਰ ਕਈ ਦੇਸ਼ਾਂ ਵਿੱਚ ਨਿਰਯਾਤ ਕੀਤਾ ਜਾਣਾ ਸੀ। ਵੈਨਕੂਵਰ ਖੇਤਰ ਵਿਚਲੀ ਇਸ ਮੁੱਖ ਲੈਬ ਦੀਆਂ ਕੁਝ ਇਕਾਈਆਂ ਸਰੀ ਅਤੇ ਹੋਰ ਖੇਤਰਾਂ ਵਿੱਚ ਹਨ। ਜ਼ਬਤ ਕੀਤੇ ਸਾਮਾਨ ਦੀ ਬਾਜ਼ਾਰੀ ਕੀਮਤ ਕਰੋੜਾਂ ਡਾਲਰ ਹੈ। ਪੁਲੀਸ ਨੇ ਦੱਸਿਆ ਕਿ ਡਰੱਗ ਸੁਪਰਲੈਬ ’ਚੋਂ ਕਈ ਕਿਸਮਾਂ ਦੀਆਂ ਗੈਰ-ਕਾਨੂੰਨੀ ਨਸ਼ੀਲੀਆਂ ਦਵਾਈਆਂ, ਜਦਕਿ 45 ਹੈਂਡਗਨ, 21 ਏਅਰ ਸਟਾਈਲ ਰਾਈਫਲਾਂ, ਸਬਮਸ਼ੀਨ ਪਿਸਤੌਲ ਅਤੇ ਦਰਜਨਾਂ ਬੁਲੇਟ ਪਰੂਫ ਜੈਕੇਟਾਂ ਬਰਾਮਦ ਕੀਤੀਆਂ ਗਈਆਂ ਹਨ। ਮੌਕੇ ਤੋਂ 5 ਲੱਖ ਡਾਲਰ ਵੀ ਬਰਾਮਦ ਕੀਤੇ ਗਏ ਹਨ। ਜਾਂਚ ਟੀਮ ਦੇ ਇੰਚਾਰਜ ਇੰਸਪੈਕਟਰ ਜਿਲੀਅਨ ਵੈਲਰਡ ਅਨੁਸਾਰ ਬਰਾਮਦ ਕੀਤੀ ਖੇਪ ਕਾਫੀ ਅਧੁਨਿਕ ਢੰਗ ਨਾਲ ਤਿਆਰ ਕੀਤੀ ਜਾਂਦੀ ਸੀ। ਇਹ ਪੁੱਛੇ ਜਾਣ ’ਤੇ ਕਿ ਪਿਛਲੇ ਸਾਲ ਤੋਂ ਨੌਜਵਾਨਾਂ ਦੀਆਂ ਮੌਤਾਂ ਦੀ ਗਿਣਤੀ ਵਿੱਚ ਵਾਧੇ ਦਾ ਕਾਰਨ ਇਹ ਨਸ਼ੇ ਤਾਂ ਨਹੀਂ ਸੀ ਤਾਂ ਉਨ੍ਹਾਂ ਨੇ ਸਪਸ਼ਟ ਜਵਾਬ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਤੋਂ ਪੁੱਛ-ਪੜਤਾਲ ਦੌਰਾਨ ਵੱਡੇ ਖੁਲਾਸੇ ਹੋ ਸਕਦੇ ਹਨ।

Advertisement

Advertisement
Advertisement
Author Image

joginder kumar

View all posts

Advertisement