ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਨੇਡਾ: ਪਤਨੀ ਦੀ ਹੱਤਿਆ ਦੇ ਦੋਸ਼ ਹੇਠ ਪੰਜਾਬੀ ਨੂੰ ਉਮਰ ਕੈਦ

08:08 AM Jul 06, 2024 IST

ਗੁਰਮਲਕੀਅਤ ਸਿੰਘ ਕਾਹਲੋਂ
ਵੈਨਕੂਵਰ, 5 ਜੁਲਾਈ
ਪੰਜਾਬੀਆਂ ਦੀ ਵੱਡੀ ਵੱਸੋਂ ਵਾਲੇ ਸ਼ਹਿਰ ਐਬਸਫੋਰਡ ਵਿੱਚ ਦੋ ਸਾਲ ਪਹਿਲਾਂ ਆਪਣੀ ਪਤਨੀ ਦੀ ਹੱਤਿਆ ਕਰਨ ਵਾਲੇ ਇਕ ਪੰਜਾਬੀ ਵਿਅਕਤੀ ਨੂੰ ਕੈਨੇਡਾ ਦੀ ਸੁਪਰੀਮ ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀ ਨੂੰ 13 ਸਾਲ ਤੱਕ ਪੈਰੋਲ ਵੀ ਨਹੀਂ ਮਿਲ ਸਕੇਗੀ। ਕਤਲ ਦੀ ਇਹ ਮੰਦਭਾਗੀ ਘਟਨਾ ਦੋ ਸਾਲ ਪਹਿਲਾਂ 28 ਜੁਲਾਈ ਨੂੰ ਵਾਪਰੀ ਸੀ। ਪੁਲੀਸ ਜਦੋਂ ਮੌਕੇ ’ਤੇ ਪਹੁੰਚੀ ਤਾਂ ਘਰ ਵਿੱਚ ਦੋ ਬੱਚਿਆਂ ਦੀ ਮਾਂ ਕਮਲਜੀਤ ਕੌਰ ਸੰਧੂ (45) ਤੜਪ ਰਹੀ ਸੀ। ਉਸ ਦੇ ਸਿਰ ਅਤੇ ਗਰਦਨ ’ਤੇ ਕੁਹਾੜੀ ਦੇ ਕਈ ਡੂੰਗੇ ਜ਼ਖ਼ਮ ਸਨ ਅਤੇ ਉਹ ਲਹੂ-ਲੁਹਾਣ ਹੋਈ ਪਈ ਸੀ। ਉਸ ਦੇ ਪਤੀ ਇੰਦਰਜੀਤ ਸਿੰਘ ਸੰਧੂ (50) ਨੂੰ ਕਿਰਾਏਦਾਰਾਂ ਨੇ ਫੜਿਆ ਹੋਇਆ ਸੀ। ਪੁਲੀਸ ਨੇ ਉਸ ਨੂੰ ਹਿਰਾਸਤ ਵਿੱਚ ਲਿਆ ਤੇ ਹਮਲੇ ਵਿੱਚ ਵਰਤੀ ਗਈ ਕੁਹਾੜੀ ਵੀ ਕਬਜ਼ੇ ਵਿੱਚ ਲੈ ਲਈ। ਬੀਸੀ ਸੁਪਰੀਮ ਕੋਰਟ ਵਿੱਚ ਮਾਮਲੇ ਦੀ ਸੁਣਵਾਈ ਦੌਰਾਨ ਢਾਈ ਕੁ ਮਹੀਨੇ ਪਹਿਲਾਂ ਦੋਸ਼ੀ ਨੇ ਜਸਟਿਸ ਦੇਵ ਡੇਲ ਮੂਹਰੇ ਆਪਣਾ ਗੁਨਾਹ ਕਬੂਲ ਕਰ ਲਿਆ ਸੀ। ਜੱਜ ਨੇ ਅੱਜ ਇਸ ਸਬੰਧੀ ਫੈਸਲਾ ਸੁਣਾਉਂਦਿਆਂ ਇੰਦਰਜੀਤ ਸਿੰਘ ਸੰਧੂ ਨੂੰ ਦੋਸ਼ੀ ਕਰਾਰ ਦਿੱਤਾ ਤੇ ਉਮਰ ਕੈਦ ਦੀ ਸਜ਼ਾ ਸੁਣਾਈ। ਜੱਜ ਨੇ ਤਿੱਖੀਆਂ ਟਿੱਪਣੀਆਂ ਕਰਦਿਆਂ ਉਸ ਨੂੰ ਬੁੱਚੜ ਤੇ ਬੇਰਹਿਮ ਪਤੀ ਅਤੇ ਹਿੰਸਕ ਵਿਅਕਤੀ ਕਰਾਰ ਦਿੰਦੇ ਹੋਏ ਕਿਹਾ ਕਿ ਉਹ ਕਿਸੇ ਲਿਹਾਜ਼ ਦਾ ਹੱਕਦਾਰ ਨਹੀਂ ਹੈ। ਇਸ ਜੋੜੇ ਦੇ 23 ਤੇ 18 ਸਾਲ ਦੇ ਪੁੱਤਰ ਤੇ ਧੀ ਹਨ, ਜਿਨ੍ਹਾਂ ਨੇ ਮਾਂ ਦੇ ਕਤਲ ਤੋਂ ਬਾਅਦ ਪਿਓਂ ਨਾਲੋਂ ਨਾਤਾ ਤੋੜ ਲਿਆ। ਕਮਲਜੀਤ ਕੌਰ ਰੌਇਲ ਬੈਂਕ ਆਫ਼ ਕੈਨੇਡਾ ਦੀ ਮੁਲਾਜ਼ਮ ਸੀ।

Advertisement

Advertisement