ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖ਼ਾਲਿਸਤਾਨੀਆਂ ਨੂੰ ਦਾਖਲਾ ਦੇਣ ਦੀ ਗ਼ਲਤੀ ਠੀਕ ਕਰੇ ਕੈਨੇਡਾ: ਹਾਰਪਰ

06:16 AM Nov 20, 2024 IST
ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨੂੰ ਸਨਮਾਨਦੇ ਹੋਏ ਆਗੂ।

ਗੁਰਮਲਕੀਅਤ ਸਿੰਘ ਕਾਹਲੋਂ
ਵੈਨਕੂਵਰ, 19 ਨਵੰਬਰ
ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਸਟੀਵਨ ਹਾਰਪਰ ਨੇ ਕਿਹਾ ਕਿ ਕੈਨੇਡਾ ਨੂੰ ਦੁਨੀਆ ਦੇ ਲੋਕਾਂ ਦੀ ਪੁਸ਼ਤਾਂ ਪੁਰਾਣੀ ਨਫ਼ਰਤੀ ਸੋਚ ਛੱਡ ਦੇਣੀ ਚਾਹੀਦੀ ਹੈ। ਹਾਰਪਰ 2006 ਤੋਂ 2015 ਤੱਕ ਕੈਨੇਡਾ ਸਰਕਾਰ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਸਿਅਸਤ ਛੱਡ ਚੁੱਕੇ ਹਨ। ਅਬਰਾਹਮ ਗਲੋਬਲ ਪੀਸ ਇਨੀਸ਼ੀਏਟਿਵ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਹਾਰਪਰ ਨੇ ਕਿਹਾ ਕਿ ਮੌਜੂਦਾ ਸਰਕਾਰ ਨੂੰ ਜਿਹਾਦੀ ਅਤੇ ਖਾਲਿਸਤਾਨੀ ਸੋਚ ਵਾਲੇ ਲੋਕਾਂ ਨੂੰ ਕੈਨੇਡਾ ਵਿੱਚ ਦਾਖਲਾ ਦੇਣ ਦੀ ਗਲਤੀ ਤੁਰੰਤ ਠੀਕ ਕਰਕੇ ਕੈਨੇਡਾ ਦੀ ਭਲਾਈ ਬਾਰੇ ਸੋਚਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਪਾਰਕ ਹਿੱਤਾਂ ਸਮੇਤ ਹੋਰ ਰਿਸ਼ਤਿਆਂ ਨੂੰ ਧਿਆਨ ਵਿੱਚ ਰੱਖਦਿਆਂ ਕਿਸੇ ਖਾਸ ਧਿਰ ਲਈ ਇਨ੍ਹਾਂ ਹਿੱਤਾਂ ਨੂੰ ਦਾਅ ’ਤੇ ਲਾਉਣਾ ਦੇਸ਼ ਨੂੰ ਦਹਾਕਿਆਂ ਤੱਕ ਨਾ ਪੂਰਾ ਹੋਣ ਵਾਲੇ ਘਾਟੇ ਵੱਲ ਧੱਕਦਾ ਹੈ। ਉਨ੍ਹਾਂ ਕਿਹਾ ਕਿ ਨਫਰਤੀ ਸੋਚ ਅਪਣਾ ਕੇ, ਉਸ ਤੋਂ ਨਿਕਲਣ ਵਾਲੇ ਨਤੀਜੇ ਦੇਸ਼ ਲਈ ਘਾਤਕ ਸਾਬਤ ਹੋਣ ਦੀਆਂ ਘਟਨਾਵਾਂ ਨਾਲ ਇਤਿਹਾਸ ਭਰਿਆ ਪਿਆ ਹੈ। ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿਹਾਦੀ ਗਰੁੱਪ, ਤਮਿਲ ਟਾਈਗਰ ਤੇ ਖਾਲਿਸਤਾਨੀ ਸੋਚ ਵਾਲੇ ਲੋਕਾਂ ਨੂੰ ਪਨਾਹ ਦੇ ਕੇ ਪੁਸ਼ਤ ਪਨਾਹੀ ਕਰਨ ਦੀ ਗਲਤੀ ਦੇ ਨਤੀਜੇ ਹੁਣ ਸਾਰੇ ਦੇਸ਼ ਵਾਸੀਆਂ ਨੂੰ ਭੁਗਤਣੇ ਪੈ ਰਹੇ ਨੇ। ਇਸ ਮੌਕੇ ਉਨ੍ਹਾਂ ਨੂੰ ਸ਼ਾਂਤੀ ਪੁਰਸਕਾਰ ਨਾਲ ਵੀ ਸਨਮਾਨਿਆ ਗਿਆ।

Advertisement

Advertisement