ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਨੇਡਾ ਨੇ ਭਾਰਤੀ ਵਿਦਿਆਰਥੀਆਂ ਖ਼ਿਲਾਫ਼ ਕਾਰਵਾਈ ਰੋਕੀ

06:49 PM Jun 23, 2023 IST

ਨਵੀਂ ਦਿੱਲੀ, 11 ਜੂਨ

Advertisement

ਕੈਨੇਡਾ ਵਿੱਚ ਜਾਅਲੀ ਦਾਖ਼ਲਾ ਪੱਤਰਾਂ ਦੀ ਵਰਤੋਂ ਕਰਕੇ ਵੀਜ਼ਾ ਪ੍ਰਾਪਤ ਕਰਨ ਦੇ ਦੋਸ਼ਾਂ ਹੇਠਾਂ ਘਿਰੇ ਕੁਝ ਭਾਰਤੀ ਵਿਦਿਆਰਥੀਆਂ ਨੂੰ ਦੇਸ਼ ਨਿਕਾਲੇ ਤੋਂ ਰਾਹਤ ਮਿਲ ਗਈ ਹੈ। ਸਰਕਾਰੀ ਸੂਤਰਾਂ ਨੇ ਕਿਹਾ ਕਿ ਅਜਿਹੇ ਭਾਰਤੀ ਵਿਦਿਆਰਥੀਆਂ ਨੂੰ ਕੈਨੇਡੀਅਨ ਅਧਿਕਾਰੀਆਂ ਤੋਂ ‘ਸਟੇਅ ਆਰਡਰ’ ਪ੍ਰਾਪਤ ਹੋਏ ਹਨ। ਭਾਰਤ ਵੱਲੋਂ ਕੈਨੇਡੀਅਨ ਅਧਿਕਾਰੀਆਂ ਨੂੰ ਨਿਰਪੱਖ ਅਤੇ ਮਾਨਵਤਾਵਾਦੀ ਪਹੁੰਚ ਅਪਣਾਉਣ ਦੀ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਕਿਉਂਕਿ ਵਿਦਿਆਰਥੀ ਕੁਝ ਏਜੰਟਾਂ ਵੱਲੋਂ ਕੀਤੀ ਗਈ ਕਥਿਤ ਧੋਖਾਧੜੀ ਦਾ ਸ਼ਿਕਾਰ ਬਣੇ ਹਨ। ਸੂਤਰਾਂ ਨੇ ਕਿਹਾ ਕਿ ਕੈਨੇਡਾ ਤੋਂ ਕੱਢੇ ਜਾਣ ਵਾਲੇ ਭਾਰਤੀ ਵਿਦਿਆਰਥੀਆਂ, ਜਿਨ੍ਹਾਂ ਵਿਚੋਂ ਬਹੁਤੇ ਪੰਜਾਬ ਨਾਲ ਸਬੰਧਤ ਹਨ, ਦੀ ਗਿਣਤੀ 700 ਤੋਂ ਕਿਤੇ ਘੱਟ ਹੈ। ਸੂਤਰਾਂ ਮੁਤਾਬਕ, ”ਇਨ੍ਹਾਂ ਵਿਚੋੋਂ ਬਹੁਤੇ ਵਿਦਿਆਰਥੀ 2017-2019 ਦੇ ਅਰਸੇ ਦੌਰਾਨ ਕੈਨੇਡਾ ਗਏ ਸਨ। ਇਨ੍ਹਾਂ ਵਿਚੋਂ ਕੁਝ ਵਿਦਿਆਰਥੀਆਂ ਨੂੰ ਪੜ੍ਹਾਈ ਪੂਰੀ ਕਰਨ ਮਗਰੋਂ ਵਰਕ ਪਰਮਿਟ ਮਿਲ ਗੲੇ ਸਨ ਜਦੋੋਂਕਿ ਬਾਕੀ ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਸਨ।” ਭਾਰਤ ਵੱਲੋਂ ਇਨ੍ਹਾਂ ਵਿਦਿਆਰਥੀਆਂ ਦੇ ਹੱਕ ‘ਚ ਕੈਨੇਡਾ ਅਤੇ ਨਵੀਂ ਦਿੱਲੀ ਸਥਿਤ ਕੈਨੇਡੀਅਨ ਅਧਿਕਾਰੀਆਂ ਕੋਲ ਇਹ ਮਾਮਲਾ ਉਠਾਇਆ ਜਾ ਰਿਹਾ ਹੈ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਵੀ ਇਹ ਮਾਮਲਾ ਆਪਣੇ ਕੈਨੇਡੀਅਨ ਹਮਰੁਤਬਾ ਕੋਲ ਚੁੱਕਿਆ ਹੈ। ਸੂਤਰਾਂ ਨੇ ਕਿਹਾ ਕਿ ਕੈਨੇਡੀਅਨ ਅਧਿਕਾਰੀਆਂ ਨੂੰ ਇਸ ਗੱਲ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਕਿ ਜਿਨ੍ਹਾਂ ਵਿਦਿਆਰਥੀਆਂ ‘ਤੇ ਵਤਨ ਵਾਪਸੀ ਦੀ ਤਲਵਾਰ ਲਟਕ ਰਹੀ ਹੈ, ਉਨ੍ਹਾਂ ਦਾ ਕੋਈ ਕਸੂਰ ਨਹੀਂ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਕੈਨੇਡੀਅਨ ਪ੍ਰਣਾਲੀ ‘ਚ ਕਈ ਖਾਮੀਆਂ ਹੋਣ ਕਾਰਨ ਵਿਦਿਆਰਥੀਆਂ ਨੂੰ ਵੀਜ਼ੇ ਮਨਜ਼ੂਰ ਕੀਤੇ ਗਏ ਅਤੇ ਉਨ੍ਹਾਂ ਨੂੰ ਮੁਲਕ ‘ਚ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ ਗਈ। ਪਿਛਲੇ ਕੁਝ ਦਿਨਾਂ ਤੋਂ ਕੈਨੇਡਾ ਦੇ ਸੰਸਦ ਮੈਂਬਰਾਂ ਵੱਲੋਂ ਵੀ ਵਿਦਿਆਰਥੀਆਂ ਦੇ ਪੱਖ ‘ਚ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਇਮੀਗਰੇਸ਼ਨ ਮੰਤਰੀ ਸੀਨ ਫਰੇਜ਼ੀਅਰ ਨੇ ਸੰਕੇਤ ਦਿੱਤਾ ਹੈ ਕਿ ਕੈਨੇਡਾ ਕੌਮਾਂਤਰੀ ਵਿਦਿਆਰਥੀਆਂ ਦੇ ਮਸਲੇ ਦਾ ਹੱਲ ਕੱਢਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਵਿਦਿਆਰਥੀਆਂ ਨਾਲ ਵਧੀਆ ਵਤੀਰਾ ਅਪਣਾਉਣ ਦੀ ਵਕਾਲਤ ਕੀਤੀ ਹੈ। -ਪੀਟੀਆਈ

Advertisement
Advertisement