ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਨੇਡਾ: ਵਾਲਮਾਰਟ ਵਿੱਚ ਕੰਮ ਕਰਦੀ ਪੰਜਾਬੀ ਲੜਕੀ ਦੀ ਲਾਸ਼ ਓਵਨ ’ਚੋਂ ਮਿਲੀ

06:43 AM Oct 23, 2024 IST

ਵਿੰਨੀਪੈੱਗ (ਸੁਰਿੰਦਰ ਮਾਵੀ):

Advertisement

ਨੋਵਾ ਸਕੋਸ਼ੀਆ ਦੇ ਹੈਲੀਫੈਕਸ ਖੇਤਰ ਵਿਚ 19 ਸਾਲਾ ਲੜਕੀ ਦੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ ਹੈ। ਲੜਕੀ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਹੈ ਤੇ ਪੜ੍ਹਨ ਲਈ ਕੈਨੇਡਾ ਆਈ ਸੀ। ਇਹ ਘਟਨਾ ਉਸ ਸਮੇਂ ਹੋਈ, ਜਦੋਂ ਲੜਕੀ ਸ਼ਹਿਰ ਦੇ ਪੱਛਮੀ ਖੇਤਰ ਦੇ ਵਾਲਮਾਰਟ ਵਿੱਚ ਕੰਮ ਕਰ ਰਹੀ ਸੀ ਤੇ ਉਹ ਓਵਨ ’ਚ ਮ੍ਰਿਤ ਮਿਲੀ। ਇਸ ਸਬੰਧੀ ਪੁਲੀਸ ਵੱਲੋਂ ਕੋਈ ਸਪਸ਼ਟੀਕਰਨ ਨਹੀਂ ਦਿੱਤਾ ਗਿਆ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਉਹ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ ਕਿ ਉਸ ਦੀ ਮੌਤ ਕਿਵੇਂ ਹੋਈ। ਇਸ ਸਬੰਧੀ ਪ੍ਰੋਵਿੰਸ਼ੀਅਲ ਲੇਬਰ ਡਿਪਾਰਟਮੈਂਟ ਅਤੇ ਨੋਵਾ ਸਕੋਸ਼ੀਆ ਮੈਡੀਕਲ ਟੀਮ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਂਚ ਗੁੰਝਲਦਾਰ ਹੈ ਤੇ ਇਸ ਘਟਨਾ ਵਿਚ ਕੋਈ ਕੰਪਨੀ ਦਾ ਵਰਕਰ ਵੀ ਸ਼ਾਮਲ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਪੁਲੀਸ ਨੂੰ ਬੁਲਾਇਆ ਗਿਆ ਤਾਂ ਇਹ ਵਾਲਮਾਰਟ ਖੁੱਲ੍ਹਾ ਸੀ, ਜਿਸ ਨੂੰ ਬਾਅਦ ਵਿੱਚ ਬੰਦ ਕਰ ਦਿੱਤਾ ਗਿਆ। ਗੁਰਦੁਆਰਾ ਮੈਰੀਟਾਈਮ ਸਿੱਖ ਸੁਸਾਇਟੀ ਨੇ ਕਿਹਾ ਕਿ ਉਹ ਲੜਕੀ ਦੇ ਪਰਿਵਾਰ ਨਾਲ ਖੜ੍ਹੇ ਹਨ। ਮ੍ਰਿਤਕ ਲੜਕੀ ਆਪਣੀ ਮਾਂ ਨਾਲ ਕੈਨੇਡਾ ਵਿਚ ਰਹਿੰਦੀ ਸੀ ਅਤੇ ਲੜਕੀ ਦਾ ਪਿਛੋਕੜ ਲੁਧਿਆਣੇ ਜ਼ਿਲ੍ਹੇ ਨਾਲ ਸਬੰਧਤ ਹੈ। ਗੁਰਦੁਆਰਾ ਮੈਰੀਟਾਈਮ ਸਿੱਖ ਸੁਸਾਇਟੀ ਦੇ ਸਕੱਤਰ ਬਲਬੀਰ ਸਿੰਘ ਨੇ ਦੱਸਿਆ ਕਿ ਲੜਕੀ ਦੀ ਮੌਤ ਨਾਲ ਇਲਾਕੇ ’ਚ ਸਹਿਮ ਹੈ ਤੇ ਪੁਲੀਸ ਵੱਲੋਂ ਖੇਤਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿਚ ਹੋਰ ਕਈ ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

Advertisement
Advertisement