ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਨੇਡਾ ਦਾ ਜਾਅਲੀ ਵੀਜ਼ਾ ਲਗਾਉਣ ਵਾਲੇ ਗਰੋਹ ਦਾ ਪਰਦਾਫਾਸ਼

07:46 AM Sep 28, 2024 IST

ਹਤਿੰਦਰ ਮਹਿਤਾ
ਜਲੰਧਰ, 27 ਸਤੰਬਰ
ਸਥਾਨਕ ਪੁਲੀਸ ਨੇ ਕੈਨੇਡਾ ਦੇ ਜਾਅਲੀ ਵੀਜ਼ੇ ਲਗਾ ਕੇ ਧੋਖਾਧੜੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 26.70 ਲੱਖ ਰੁਪਏ ਦੀ ਨਕਦੀ ਅਤੇ ਪੰਜ ਪਾਸਪੋਰਟ ਬਰਾਮਦ ਕੀਤੇ ਹਨ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਗੁਰਨਾਮ ਸਿੰਘ ਪੁੱਤਰ ਕੁੰਨਣ ਸਿੰਘ ਵਾਸੀ ਪਿੰਡ ਤਲਵੰਡੀ ਭਿੰਡਰਾ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿੱਚ ਉਸ ਨੇ ਕਿਹਾ ਸੀ ਕਿ ਉਸ ਨੇ ਆਪਣੇ, ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਤੋਂ ਕੈਨੇਡਾ ਦੇ ਟੂਰਿਸਟ ਵੀਜ਼ੇ ਲਈ 25 ਪਾਸਪੋਰਟ ਅਤੇ ਪੈਸੇ ਲੈ ਕੇ ਉੱਤਰ ਪ੍ਰਦੇਸ਼ ਦੇ ਲਖਨਊ ਦੇ ਰਹਿਣ ਵਾਲੇ ਸੰਤੋਸ਼ ਕੁਮਾਰ ਤੇ ਉਸ ਦੇ ਸਾਥੀ ਨੂੰ ਸੌਂਪੇ ਸਨ। ਸੰਤੋਸ਼ ਦੁਬਈ ਦਾ ਰਹਿਣ ਵਾਲਾ ਸੀ ਅਤੇ ਉਸ ਦਾ ਅਸਲੀ ਨਾਮ ਵਾਜਿਦ ਅਲੀ ਵਾਸੀ ਗੋਰਖਪੁਰ, ਉੱਤਰ ਪ੍ਰਦੇਸ਼ ਅਤੇ ਮੁਨੀਸ਼ ਕੁਮਾਰ ਵਾਸੀ ਬਲਾਚੌਰ, ਜ਼ਿਲ੍ਹਾ ਐੱਸਬੀਐੱਸ ਨਗਰ ਹੈ। ਉਨ੍ਹਾਂ ਦੱਸਿਆ ਕਿ ਵੀਜ਼ਾ ਅਰਜ਼ੀਆਂ ਲਈ ਦਿੱਤੇ ਪਾਸਪੋਰਟਾਂ ਵਿੱਚੋਂ ਵਾਜਿਦ ਅਲੀ ਉਰਫ਼ ਸੰਤੋਸ਼ ਨੇ ਵਟਸਐਪ ਰਾਹੀਂ ਗੁਰਨਾਮ ਸਿੰਘ ਨੂੰ ਵੀਜ਼ੇ ਵਾਲੇ 22 ਪਾਸਪੋਰਟ ਭੇਜੇ। ਜਾਂਚ ਮਗਰੋਂ ਪਤਾ ਲੱਗਿਆ ਕਿ ਵੀਜ਼ੇ ਜਾਅਲੀ ਸਨ ਅਤੇ ਇਨ੍ਹਾਂ ’ਤੇ ਕੈਨੇਡਾ ਦੇ ਟੂਰਿਸਟ ਵੀਜ਼ੇ ਦੇ ਜਾਅਲੀ ਸਟਿੱਕਰ ਚਿਪਕਾਏ ਹੋਏ ਸਨ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਡਿਵੀਜ਼ਨ ਨੰਬਰ 2 ਜਲੰਧਰ ਵਿੱਚ ਕੇਸ ਦਰਜ ਕਰਨ ਮਗਰੋਂ ਸੰਤੋਸ਼ ਕੁਮਾਰ ਉਰਫ ਵਾਜਿਦ ਅਲੀ ਅਤੇ ਮੁਨੀਸ਼ ਕੁਮਾਰ ਨੂੰ ਪੁਲੀਸ ਨੇ ਡੌਲਫਿਨ ਹੋਟਲ ਨੇੜੇ ਸਬਜ਼ੀ ਮੰਡੀ, ਜਲੰਧਰ ਤੋਂ ਗ੍ਰਿਫ਼ਤਾਰ ਕਰ ਲਿਆ।

Advertisement

Advertisement