ਕੈਨੇਡਾ ਸਰਕਾਰ ਸਿੱਖਾਂ ਦੇ ਅਧਿਕਾਰਾਂ ਤੇ ਆਜ਼ਾਦੀ ਦੀ ਰਾਖੀ ਲਈ ਹਮੇਸ਼ਾ ਤਿਆਰ: ਟਰੂਡੋ
11:37 AM Apr 29, 2024 IST
Advertisement
ਓਟਵਾ (ਕੈਨੇਡਾ), 29 ਅਪਰੈਲ
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਜਦੋਂ ਟੋਰਾਂਟੋ ਵਿੱਚ ਸਿੱਖਾਂ ਨੂੰ ਸੰਬੋਧਨ ਕਰਨ ਲਈ ਪੁੱਜੇ ਤਾਂ ਭੀੜ ਵੱਲੋਂ ਜ਼ੋਰਦਾਰ ਖਾਲਿਸਤਾਨ ਪੱਖੀ ਨਾਅਰੇ ਲਾਏ ਗਏ। ਟਰੂਡੋ ਨੇ ਦੇਸ਼ ਦੇ ਸਿੱਖਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਹਰ ਕੀਮਤ 'ਤੇ ਉਨ੍ਹਾਂ ਦੇ ਅਧਿਕਾਰਾਂ ਅਤੇ ਆਜ਼ਾਦੀ ਦੀ ਰਾਖੀ ਲਈ ਹਮੇਸ਼ਾ ਮੌਜੂਦ ਹੈ। ਉਨ੍ਹਾਂ ਕਿਹਾ ਕਿ ਵਿਭਿੰਨਤਾ ਕੈਨੇਡਾ ਦੀ ਸਭ ਤੋਂ ਵੱਡੀ ਤਾਕਤ। ਪ੍ਰਧਾਨ ਮੰਤਰੀ ਨੇ ਟੋਰਾਂਟੋ ਵਿੱਚ ਖਾਲਸਾ ਦਿਵਸ ਸਮਾਰੋਹ ਦੌਰਾਨ ਕਿਹਾ,‘ਇਸ ਦੇਸ਼ ਵਿੱਚ ਸਿੱਖ ਵਿਰਾਸਤ ਦੇ ਲਗਪਗ 800000 ਕੈਨੇਡੀਅਨਾਂ ਦੇ ਅਧਿਕਾਰਾਂ ਅਤੇ ਆਜ਼ਾਦੀ ਦੀ ਰਾਖੀ ਲਈ ਹਮੇਸ਼ਾ ਮੌਜੂਦ ਰਹਾਂਗੇ ਅਤੇ ਅਸੀਂ ਹਮੇਸ਼ਾ ਨਫ਼ਰਤ ਅਤੇ ਵਿਤਕਰੇ ਦੇ ਵਿਰੁੱਧ ਤੁਹਾਡੇ ਭਾਈਚਾਰੇ ਦੀ ਰੱਖਿਆ ਕਰਾਂਗੇ।’
Advertisement
Advertisement
Advertisement