ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਮੋਦੀ ਨੂੰ ਜਿੱਤ ਦੀ ਵਧਾਈ ਦਿੱਤੀ
12:54 PM Jun 06, 2024 IST
ਓਟਵਾ, 6 ਜੂਨ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨੂੰ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਚੋਣ ਜਿੱਤ ਲਈ ਸ਼ੁਭਕਾਮਨਾਵਾਂ ਤੇ ਵਧਾਈਆਂ ਦਿੱਤੀਆਂ। ਐਕਸ 'ਤੇ ਪੋਸਟ ਰਾਹੀਂ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕੈਨੇਡੀਅਨ ਪ੍ਰਧਾਨ ਮੰਤਰੀ ਨੇ ਲਿਖਿਆ, ‘ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੀ ਚੋਣ ਜਿੱਤ 'ਤੇ ਵਧਾਈਆਂ।’ ਵਰਣਯੋਗ ਹੈ ਕਿ ਖਾਲਿਸਤਾਨ ਪੱਖੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਤੋਂ ਬਾਅਦ ਦੋਵਾਂ ਮੁਲਕਾਂ ਵਿਚਾਲੇ ਸਬੰਧਾਂ ਵਿੱਚ ਕਾਫੀ ਤਣਾਅ ਹੈ।
Advertisement
Advertisement