For the best experience, open
https://m.punjabitribuneonline.com
on your mobile browser.
Advertisement

ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਦੇ ਸਕਦੇ ਨੇ ਅਸਤੀਫਾ

12:35 PM Jan 06, 2025 IST
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਦੇ ਸਕਦੇ ਨੇ ਅਸਤੀਫਾ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ।
Advertisement

ਓਟਵਾ, 6 ਜਨਵਰੀ
ਮੀਡੀਆ ਦੀ ਇਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਵਿੱਚ ਅੰਦਰੂਨੀ ਵਿਵਾਦ ਤੇ ਲੋਕਪ੍ਰਿਅਤਾ ਘੱਟਣ ਕਰ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਸ ਹਫ਼ਤੇ ਲਿਬਰਲ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ। ‘ਗਲੋਬ ਐਂਡ ਮੇਲ’ ਅਖ਼ਬਾਰ ਨੇ ਸੂਤਰਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਹ ਸਪੱਸ਼ਟ ਨਹੀਂ ਹੈ ਕਿ ਟਰੂਡੋ ਕਦੋਂ ਅਹੁਦਾ ਛੱਡਣਗੇ ਪਰ ਬੁੱਧਵਾਰ ਨੂੰ ਹੋਣ ਵਾਲੀ ਇਕ ਅਹਿਮ ਮੀਟਿੰਗ ਤੋਂ ਪਹਿਲਾਂ ਉਨ੍ਹਾਂ ਦੇ ਅਸਤੀਫੇ ਦੀ ਆਸ ਹੈ।
ਟਰੂਡੋ 2015 ਤੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਹਨ। ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰਨ ਵਾਲੇ ਇਕ ਸੂਤਰ ਨੇ ਕਿਹਾ ਕਿ 53 ਸਾਲਾ ਟਰੂਡੋ ਦਾ ਮੰਨਣਾ ਹੈ ਕਿ ਪਾਰਟੀ ਦੀ ਮੀਟਿੰਗ (ਲਿਬਰਲ ਕੌਕਸ) ਤੋਂ ਪਹਿਲਾਂ ਉਨ੍ਹਾਂ ਨੂੰ ਇਕ ਬਿਆਨ ਦੇਣ ਦੀ ਲੋੜ ਹੈ ਤਾਂ ਜੋ ਅਜਿਹਾ ਨਾ ਲੱਗੇ ਕਿ ਉਨ੍ਹਾਂ ਨੂੰ ਆਪਣੇ ਹੀ ਸੰਸਦ ਮੈਂਬਰਾਂ ਵੱਲੋਂ ਜਬਰੀ ਹਟਾਇਆ ਗਿਆ ਹੈ।
ਸੂਤਰਾਂ ਨੇ ਕਿਹਾ ਕਿ ਇਹ ਸਪੱਸ਼ਟ ਨਹੀਂ ਹੈ ਕਿ ਟਰੂਡੋ ਤੁਰੰਤ ਅਹੁਦਾ ਛੱਡ ਦੇਣਗੇ ਜਾਂ ਨਵਾਂ ਨੇਤਾ ਚੁਣੇ ਜਾਣ ਤੱਕ ਪ੍ਰਧਾਨ ਮੰਤਰੀ ਬਣੇ ਰਹਿਣਗੇ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਲਿਬਰਲ ਪਾਰਟੀ ਦੀ ਕੌਮੀ ਕਾਰਜਕਾਰਨੀ ਲੀਡਰਸ਼ਿਪ ਦੇ ਮੁੱਦਿਆਂ ਬਾਰੇ ਫੈਸਲੇ ਲਵੇਗੀ ਅਤੇ ਇਸ ਹਫ਼ਤੇ ਉਸ ਦੀ ਮੀਟਿੰਗ ਪ੍ਰਸਤਾਵਿਤ ਹੈ। ਐਤਵਾਰ ਨੂੰ ਇਕ ਸੂਤਰ ਨੇ ਕਿਹਾ ਕਿ ਉਨ੍ਹਾਂ ਦਾ ਅਨੁਮਾਨ ਹੈ ਕਿ ਜਦੋਂ ਤੱਕ ਕੋਈ ਨਵਾਂ ਨੇਤਾ ਨਹੀਂ ਚੁਣਿਆ ਜਾਂਦਾ, ਟਰੂਡ ਉਦੋਂ ਤੱਕ ਆਪਣੇ ਅਹੁਦੇ ’ਤੇ ਕਾਇਮ ਰਹਿਣਗੇ।

Advertisement

ਲਿਬਰਲ ਪਾਰਟੀ ਦੇ ਇਕ ਸੂਤਰ ਨੇ ਦੱਸਿਆ ਕਿ ਲੀਡਰਸ਼ਿਪ ਦਾ ਫੈਸਲਾ ਕਰਨ ਵਿੱਚ ਘੱਟੋ ਘੱਟ ਤਿੰਨ ਮਹੀਨੇ ਲੱਗਣਗੇ, ਹਾਲਾਂਕਿ ਪਾਰਟੀ ਸੰਵਿਧਾਨ ਵਿੱਚ ਘੱਟੋ ਘੱਟ ਚਾਰ ਮਹੀਨੇ ਦਾ ਪ੍ਰਬੰਧ ਹੈ। ਟਰੂਡੋ ਦੇ ਅਸਤੀਫੇ ਦੀ ਖ਼ਬਰ ਅਜਿਹੇ ਸਮੇਂ ਵਿੱਚ ਆਈ ਹੈ ਜਦੋਂ ਦੇਸ਼ ਵਿੱਚ ਉਨ੍ਹਾਂ ਦੀ ਲੋਕਪ੍ਰਿਅਤਾ ਲਗਾਤਾਰ ਘੱਟਦੀ ਜਾ ਰਹੀ ਹੈ ਅਤੇ ਅਕਤੂਬਰ ਦੇ ਅਖ਼ੀਰ ਤੱਕ ਦੇਸ਼ ਵਿੱਚ ਚੋਣਾਂ ਹੋਣੀਆਂ ਹਨ। -ਪੀਟੀਆਈ

Advertisement

Advertisement
Author Image

Advertisement