ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਧਰਤੀ ਹੇਠਲਾ ਪਾਣੀ ਬਚਾਉਣਗੇ ਨਹਿਰੀ ਪ੍ਰਾਜੈਕਟ: ਹੈਪੀ

08:54 AM Jun 14, 2024 IST
ਕਿਸਾਨਾਂ ਦਾ ਸਨਮਾਨ ਕਰਦੇ ਹੋਏ ਵਿਧਾਇਕ ਰੁਪਿੰਦਰ ਸਿੰਘ ਤੇ ਹੋਰ।

ਨਿੱਜੀ ਪੱਤਰ ਪ੍ਰੇਰਕ
ਖਮਾਣੋਂ, 13 ਜੂਨ
ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਵਿੱਚ ਇਤਿਹਾਸਕ ਫ਼ੈਸਲੇ ਲਏ ਜਾ ਰਹੇ ਹਨ। ਹੁਣ ਸਰਕਾਰ ਵੱਲੋਂ ਖੇਤੀਬਾੜੀ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਲਿਆਂਦੀ ਯੋਜਨਾ ਧਰਤੀ ਹੇਠਲਾ ਪਾਣੀ ਬਚਾਉਣ ਵਿੱਚ ਅਹਿਮ ਭੂਮਿਕਾ ਅਦਾ ਕਰੇਗੀ। ਉਹ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੰਘੋਲ ਵਿੱਚ ਕਰਵਾਏ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਤੇ ਪ੍ਰਦਰਸ਼ਨੀ ਸਮਾਗਮ ’ਚ ਪੁੱਜੇ ਹੋਏ ਸਨ।
ਵਿਧਾਇਕ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਲਈ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਅਤੇ ਬੇਲੋੜੀਆਂ ਮੋਟਰਾਂ ਚਲਾਉਣ ਤੋਂ ਗੁਰੇਜ ਕਰਨ। ਸਮਾਗਮ ਵਿੱਚ ਵਾਤਾਵਰਣ ਨੂੰ ਬਚਾਉਣ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ 39 ਅਗਾਂਹਵਧੂ ਕਿਸਾਨਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਆ ਵੀ ਕੀਤਾ ਗਿਆ। ਐੱਸਡੀਐੱਮ ਖਮਾਣੋਂ ਮਨਰੀਤ ਰਾਣਾ ਨੇ ਕਿਹਾ ਕਿ ਕੀਟਨਾਸ਼ਕਾਂ ਨੂੰ ਹਮੇਸ਼ਾ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਵਰਤਿਆ ਜਾਵੇ।
ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਡਾਇਰੈਕਟਰ (ਹ,ਜ) ਡਾ. ਅਰੁਣ ਕੁਮਾਰ, ਖੇਤੀਬਾੜੀ ਅਫ਼ਸਰ ਡਾ. ਇਕਬਾਲਜੀਤ ਸਿੰਘ ਬੈਨੀਪਾਲ, ਡਾ. ਰੀਤ ਵਰਮਾ, ਸੀਨੀਅਰ ਮੱਛੀ ਪਾਲਣ ਅਫ਼ਸਰ ਸੁਖਵਿੰਦਰ ਕੌਰ, ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਕੁਮਾਰ ਆਦਿ ਹਾਜ਼ਰ ਸਨ।

Advertisement

Advertisement
Advertisement