For the best experience, open
https://m.punjabitribuneonline.com
on your mobile browser.
Advertisement

ਲੰਮੇ ਅਰਸੇ ਬਾਅਦ ਖੇਤਾਂ ’ਚ ਪਹੁੰਚਿਆ ਨਹਿਰੀ ਪਾਣੀ: ਗੱਜਣਮਾਜਰਾ

06:45 PM Jun 29, 2023 IST
ਲੰਮੇ ਅਰਸੇ ਬਾਅਦ ਖੇਤਾਂ ’ਚ ਪਹੁੰਚਿਆ ਨਹਿਰੀ ਪਾਣੀ  ਗੱਜਣਮਾਜਰਾ
Advertisement

ਨਿੱਜੀ ਪੱਤਰ ਪ੍ਰੇਰਕ

Advertisement

ਮਾਲੇਰਕੋਟਲਾ, 28 ਜੂਨ

ਵਿਧਾਇਕ ਅਮਰਗੜ੍ਹ ਜਸਵੰਤ ਸਿੰਘ ਗੱਜਣਮਾਜਰਾ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤਾਂ ਦੀਆਂ ਟੇਲਾਂ ਤੱਕ ਸਿੰਜਾਈ ਲਈ ਸਮੇਂ ਸਿਰ ਅਤੇ ਪੂਰਾ ਪਾਣੀ ਮੁਹੱਈਆ ਕਰਵਾਉਣ ਵਾਲੀ ਪੰਜਾਬ ਦੇ ਇਤਿਹਾਸ ਦੀ ਪਹਿਲੀ ਸਰਕਾਰ ਵਜੋਂ ਉੱਭਰੀ ਹੈ।

ਉਨ੍ਹਾਂ ਪਿੰਡ ਦੱਲਣਵਾਲ ਵਿੱਚ ਅਰਦਾਸ ਕਰਨ ਉਪਰੰਤ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਨਹਿਰੀ ਪਾਣੀ ਦੇ ਖਾਲ ‘ਤੇ ਟੱਕ ਲਗਾਇਆ। ਪਿੰਡ ਵਾਸੀਆਂ ਨੇ ਫੁੱਲ ਵਰਸਾ ਕੇ ਅਤੇ ਢੋਲ ਵਜਾ ਕੇ ਵਿਧਾਇਕ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਗੱਜਣਮਾਜਰਾ ਨੇ ਕਿਹਾ ਕਿ ਪੰਜਾਬ ਦੇ ਖੇਤਾਂ ਦੀ ਸਿੰਜਾਈ ਲਈ ਨਹਿਰੀ ਪਾਣੀ ਦਾ ਬੰਦੋਬਸਤ ਸੂਬੇ ਲਈ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਦੂਰ-ਦੁਰਾਡੇ ਪਿੰਡਾਂ ਵਿਚ ਨਹਿਰੀ ਪਾਣੀ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਖੇਤੀ ਲਾਗਤ ਵਿੱਚ ਕਮੀ ਲਿਆਂਦੀ ਜਾ ਸਕੇ। ਸਰਕਾਰ ਦੀ ਪੰਜਾਬ ਪੱਖੀ ਸੋਚ ਅਤੇ ਲੋਕ ਹਿੱਤਾਂ ਵਿੱਚ ਫ਼ੈਸਲੇ ਲੈਣ ਸਦਕਾ ਅੱਜ ਪੰਜਾਬ ‘ਚ ਨਾ ਤਾਂ ਬਿਜਲੀ ਦੀ ਕਮੀ ਹੈ ਤੇ ਨਾ ਹੀ ਖੇਤਾਂ ਨੂੰ ਨਹਿਰੀ ਪਾਣੀ ਦੀ ਕੋਈ ਕਮੀ ਆ ਰਹੀ ਹੈ।

ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਕਰਨ ਨਾਲ ਧਰਤੀ ਹੇਠਲੇ ਪਾਣੀ ‘ਤੇ ਬੋਝ ਘਟਾਇਆ ਜਾ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਹਿਰੀ ਪਾਣੀ ਦੀ ਵਰਤੋਂ ਮੁੜ ਸ਼ੁਰੂ ਕੀਤੀ ਜਾਵੇ, ਜਿਸ ਨਾਲ ਖੇਤਾਂ ਦੀ ਉਪਜਾਊ ਸ਼ਕਤੀ ਵੀ ਵਧੇਗੀ ਅਤੇ ਆਉਣ ਵਾਲੀਆਂ ਪੀੜੀਆਂ ਲਈ ਪਾਣੀ ਵੀ ਬਚੇਗਾ।

ਇਸ ਮੌਕੇ ਨਹਿਰੀ ਵਿਭਾਗ ਦੇ ਜ਼ਿਲ੍ਹੇਦਾਰ ਤੇਜਪਾਲ ਸਿੰਘ ਬੈਨੀਪਾਲ,ਧਰਮਿੰਦਰ ਸਿੰਘ, ਨਿਰਭੈ ਸਿੰਘ ਨਾਰੀਕੇ, ਹਰਜਿੰਦਰ ਸਿੰਘ ਮੰਨਵੀ, ਧਰਮਿੰਦਰ ਸਿੰਘ ਦੱਲਣਵਾਲ, ਬਲਰਾਜ ਸਿੰਘ, ਹਰਜਿੰਦਰ ਸਿੰਘ, ਸੰਦੀਪ ਸਿੰਘ, ਸ਼ਮਸ਼ੇਰ ਸਿੰਘ, ਪ੍ਰੀਤਮ ਸਿੰਘ ਅਤੇ ਲਾਲ ਸਿੰਘ ਹਾਜ਼ਰ ਸਨ।

Advertisement
Tags :
Advertisement
Advertisement
×