ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਹਿਰੀ ਪਾਣੀ: ਸੰਤ ਸੀਚੇਵਾਲ ਵੱਲੋਂ ਤਿੰਨ ਪਿੰਡਾਂ ਦਾ ਦੌਰਾ

07:21 AM Jul 07, 2024 IST
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਹਿਰ ਦੀ ਸਫ਼ਾਈ ਪ੍ਰਤੀ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ।

ਹਤਿੰਦਰ ਮਹਿਤਾ
ਜਲੰਧਰ, 6 ਜੁਲਾਈ
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਨਹਿਰੀ ਪਾਣੀ ਖੇਤਾਂ ਨੂੰ ਲੱਗਦਾ ਕਰਨ ਲਈ ਤਿੰਨ ਪਿੰਡਾਂ ਦਾ ਦੌਰਾ ਕੀਤਾ। ਪਿੰਡ ਖਾਨੋਵਾਲ, ਥਿੱਗਲੀ ਅਤੇ ਸਿੱਧਵਾਂ ਦੋਨਾ ਨੂੰ ਇੱਬਣ ਮਾਈਨਰੀ ਤੋਂ ਪਾਣੀ ਲੱਗ ਸਕਦਾ ਹੈ। ਸਿੱਧਵਾਂ ਪਿੰਡ ਵਿੱਚ ਬਿਸਤ ਦੁਆਬ ਵਿੱਚ ਨਿਕਲਦੀ ਜਲੰਧਰ ਨਹਿਰ ਦੀ ਇੱਬਣ ਮਾਈਨਰੀ ਦਾ ਬਹੁਤ ਸਾਰਾ ਹਿੱਸਾ ਪੱਕਾ ਨਹੀਂ ਹੈ। ਇਸ ਕੱਚੀ ਨਹਿਰ ਦੇ ਨੇੜਲੇ ਪਿੰਡਾਂ ਵਾਲਿਆਂ ਨੇ ਇਸ ਨੂੰ ਗੰਦੇ ਪਾਣੀ ਦੀ ਨਿਕਾਸੀ ਲਈ ਵਰਤਣਾ ਸ਼ੁਰੂ ਕੀਤਾ ਹੋਇਆ ਹੈ। ਗੰਦਗੀ ਨਾਲ ਭਰੀ ਇਸ ਛੋਟੀ ਨਹਿਰ ਬਾਰੇ ਪਿੰਡ ਦੇ ਲੋਕਾਂ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਦੱਸਿਆ ਕਿ ਕਿਵੇਂ ਇਸ ਨਹਿਰ ਦਾ ਪਾਣੀ ਉਨ੍ਹਾਂ ਦੀਆਂ ਫਸਲਾਂ ਨੂੰ ਨੁਕਸਾਨ ਪਹੁੰਚਾਉਂਦਾ ਆ ਰਿਹਾ ਹੈ। ਇਸੇ ਤਰ੍ਹਾਂ ਖਾਨੋਵਾਲ ਦੇ ਇੱਕਠੇ ਹੋਏ ਕਿਸਾਨਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਖੇਤਾਂ ਨੂੰ ਵੀ ਨਹਿਰੀ ਪਾਣੀ ਲੱਗਦਾ ਕੀਤਾ ਜਾਵੇ। ਉਨ੍ਹਾਂ ਨਹਿਰੀ ਵਿਭਾਗ ਦੇ ਅਧਿਕਾਰੀਆਂ ਕੋਲੋਂ ਮੋਘਿਆਂ ਦੀ ਮੰਗ ਕੀਤੀ। ਕਿਸਾਨਾਂ ਨੇ ਦੱਸਿਆ ਕਿ ਉਹ ਨਹਿਰੀ ਪਾਣੀ ਵਰਤਣ ਨੂੰ ਤਰਜੀਹ ਦੇਣ ਲਈ ਤਿਆਰ ਹਨ ਬਸ਼ਰਤੇ ਉਨ੍ਹਾਂ ਨੂੰ ਮੋਘਿਆਂ ਦੀ ਸਹੂਲਤ ਦਿੱਤੀ ਜਾਵੇ।
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਨਹਿਰੀ ਪਾਣੀ ਦੀ ਮੰਗ ਕਰਦੀਆਂ ਅਰਜ਼ੀਆਂ ਸਿੰਜਾਈ ਵਿਭਾਗ ਨੂੰ ਦੇਣ ਤਾਂ ਜੋ ਉਨ੍ਹਾਂ ਦੇ ਖੇਤਾਂ ਲਈ ਮੋਘਿਆਂ ਦਾ ਪ੍ਰਬੰਧ ਪਹਿਲ ਦੇ ਅਧਾਰ ’ਤੇ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਵਿੱਚ ਕਿਸਾਨਾਂ ਦਾ ਕੋਈ ਖਰਚਾ ਵੀ ਨਹੀਂ ਆਵੇਗਾ। ਜ਼ਮੀਨਦੋਜ਼ ਪਾਈਪ ਪਾਉਣ ਲਈ 90 ਫੀਸਦੀ ਪੈਸਾ ਕੇਂਦਰ ਸਰਕਾਰ ਖਰਚ ਕਰਦੀ ਹੈ ਤੇ 10 ਫੀਸਦੀ ਖਰਚਾ ਪੰਜਾਬ ਸਰਕਾਰ ਚੁੱਕੇਗੀ।

Advertisement

ਦੋਆਬੇ ਵਿੱਚ ਧਰਤੀ ਹੇਠਲਾ ਪਾਣੀ ਆਵੇਗਾ ਉਪਰ

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਦੋਆਬੇ ਨੂੰ ਬਿਸਤ ਦੋਆਬ ਨਹਿਰ ਦਾ ਪਾਣੀ ਦਿਵਉਣ ਲਈ ਸਰਗਰਮ ਹਨ। ਧਰਤੀ ਹੇਠਲੇੇ ਪਾਣੀ ਦੇ ਪੱਧਰ ਨੂੰ ਉਚਾ ਚੁੱਕਣ ਲਈ ਉਨ੍ਹਾਂ ਨੇ ਆਪਣੇ ਅਖਤਿਆਰੀ ਫੰਡ ਵਿੱਚੋਂ 1 ਕਰੋੜ 19 ਲੱਖ ਦੀ ਲਾਗਤ ਨਾਲ ਸਿੰਬਲੀ ਬਿਸਤ ਦੋਆਬ ਨਹਿਰ ’ਤੇ ਰੈਗੂਲੇਟਰ ਬਣਾਇਆ ਹੈ ਤਾਂ ਜੋ ਚਿੱਟੀ ਵੇਈਂ ਵਿੱਚ 200 ਕਿਊਸਿਕ ਪਾਣੀ ਛੱਡਿਆ ਜਾ ਸਕੇ। ਇਸੇ ਤਰ੍ਹਾਂ ਕਾਲਾ ਸੰਘਿਆ ਡਰੇਨ ਵਿੱਚ ਵੀ 100 ਕਿਊਸਿਕ ਪਾਣੀ ਛੱਡਣ ਲਈ ਇਸ ਡਰੇਨ ਨੂੰ ਪੱਥਰ ਲਾ ਕੇ ਪੱਕਿਆ ਕੀਤਾ ਜਾ ਰਿਹਾ ਹੈ। ਤਾਰਾਗੜ੍ਹ ਚੋਅ ਵਿੱਚ ਵੀ ਅਲਾਵਲਪੁਰ ਤੋਂ ਪਾਣੀ ਛੱਡਿਆ ਜਾ ਰਿਹਾ ਹੈ , ਜੋ ਅੱਗੇਓ ਚਿੱਟੀ ਵੇਈਂ ਵਿੱਚ ਪੈਣਾ ਹੈ।

Advertisement
Advertisement