ਕੰਢੀ ਖੇਤਰ ਦੇ ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ
08:11 AM Mar 02, 2024 IST
Advertisement
ਚੰਡੀਗੜ੍ਹ (ਟਨਸ): ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੂਬਾ ਸਰਕਾਰ ਦੇ ਉੱਚ ਅਧਿਕਾਰੀਆਂ ਨੂੰ ਹੁਸ਼ਿਆਰਪੁਰ ਸ਼ਹਿਰ ਅਤੇ ਨਾਲ ਲੱਗਦੇ ਕੰਢੀ ਖੇਤਰਾਂ ਦੇ ਪਿੰਡਾਂ ਨੂੰ ਨਹਿਰੀ ਪਾਣੀ ਪ੍ਰਾਜੈਕਟ ਮੁਹੱਇਆ ਕਰਵਾਉਣ ਲਈ ਕਿਹਾ ਹੈ। ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੰਤਰੀ ਵੱਲੋਂ ਵਿਸ਼ੇਸ਼ ਰੂਪ ਵਿੱਚ ਹੁਸ਼ਿਆਰਪੁਰ ਸ਼ਹਿਰ ਵਿੱਚ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਬਾਰੇ ਵਿਸ਼ੇਸ਼ ਚਰਚਾ ਕੀਤੀ ਗਈ।
Advertisement
Advertisement