ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੁਧਿਆਣਾ ’ਚ ਸਪਲਾਈ ਕੀਤਾ ਜਾਵੇਗਾ ਨਹਿਰੀ ਪਾਣੀ

10:59 AM Aug 31, 2024 IST
ਠੇਕਾ ਫਰਮ ਦੇ ਨੁੁਮਾਇੰਦਿਆਂ ਨਾਲ ਨਗਰ ਨਿਗਮ ਦੇ ਅਧਿਕਾਰੀ। -ਫੋਟੋ: ਿਹਮਾਂਸ਼ੂ ਮਹਾਜਨ

ਗਗਨਦੀਪ ਅਰੋੜਾ
ਲੁਧਿਆਣਾ, 30 ਅਗਸਤ
ਸਨਅਤੀ ਸ਼ਹਿਰ ਦੇ ਵਾਸੀਆਂ ਲਈ ਵੱਡੀ ਰਾਹਤ ਦੀ ਖ਼ਬਰ ਹੈ, ਹੁਣ ਸ਼ਹਿਰਵਾਸੀਆਂ ਨੂੰ 24 ਘੰਟੇ ਪਾਣੀ ਦੀ ਸਪਲਾਈ ਲਈ ਆਸ ਬੱਝ ਗਈ ਹੈ। ਨਗਰ ਨਿਗਮ ਲੁਧਿਆਣਾ ਨੇ ਵਰਲਡ ਬੈਂਕ ਅਤੇ ਏਸ਼ੀਅਨ ਬੁਨਿਆਦੀ ਢਾਂਚਾ ਨਿਵੇਸ਼ ਬੈਂਕ (ਏਆਈਆਈਬੀ) ਦੁਆਰਾ ਫੰਡ ਕੀਤੇ ਨਹਿਰੀ ਪਾਣੀ ਪ੍ਰਾਜੈਕਟ ਦੇ ਪਹਿਲੇ ਪੜਾਅ ਨੂੰ ਕਰਨ ਲਈ ਠੇਕੇਦਾਰ ਫਰਮ- ਕੇਪੀਆਈਐਲ-ਓਐਚਆਈਟੀਏਐਨ ਜੇਵੀ ਨਾਲ ਸ਼ੁੱਕਰਵਾਰ ਨੂੰ ਇਕਰਾਰਨਾਮੇ ’ਤੇ ਹਸਤਾਖ਼ਰ ਕੀਤੇ ਹਨ। ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਨਿਗਰਾਨ ਇੰਜਨੀਅਰ ਰਵਿੰਦਰ ਗਰਗ, ਨਿਗਰਾਨ ਇੰਜਨੀਅਰ (ਪ੍ਰਾਜੈਕਟ) ਪਾਰੁਲ ਗੋਇਲ ਅਤੇ ਠੇਕੇਦਾਰ ਫਰਮ ਦੇ ਮੈਂਬਰ ਦੀ ਮੌਜੂਦਗੀ ਵਿੱਚ ਇਕਰਾਰਨਾਮੇ ’ਤੇ ਹਸਤਾਖ਼ਰ ਕੀਤੇ ਗਏ।
ਇਸ ਪ੍ਰਾਜੈਕਟ ਤਹਿਤ ਪਿੰਡ ਬਿਲਗਾ (ਨੇੜੇ ਸਾਹਨੇਵਾਲ) ਵਿੱਚ 53 ਏਕੜ ਰਕਬੇ ਵਿੱਚ ਇੱਕ ਮੈਗਾ 580 ਐਮਐਲਡੀ ਵਾਟਰ ਟਰੀਟਮੈਂਟ ਪਲਾਂਟ (ਡਬਲਯੂਟੀਪੀ) ਸਥਾਪਿਤ ਕੀਤਾ ਜਾਵੇਗਾ। ਸਿੱਧਵਾਂ ਨਹਿਰ ਦੇ ਪਾਣੀ ਨੂੰ ਸ਼ਹਿਰ ਵਾਸੀਆਂ ਨੂੰ ਸਪਲਾਈ ਕਰਨ ਲਈ ਡਬਲਯੂਟੀਪੀ ਵਿੱਚ ਟਰੀਟ ਕੀਤਾ ਜਾਵੇਗਾ। ਇਹ ਪ੍ਰਾਜੈਕਟ ਦੋ ਪੜਾਵਾਂ ਵਿੱਚ ਪੂਰਾ ਕੀਤਾ ਜਾਵੇਗਾ ਅਤੇ ਲਗਪਗ 1300 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦੇ ਪਹਿਲੇ ਪੜਾਅ ਤਹਿਤ ਡਬਲਯੂਟੀਪੀ ਦੀ ਸਥਾਪਨਾ ਲਈ ਸਰਵੇਖਣ ਜ਼ਮੀਨੀ ਪੱਧਰ ’ਤੇ ਸ਼ੁਰੂ ਹੋ ਗਿਆ ਹੈ। ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਇਹ ਪ੍ਰਾਜੈਕਟ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ, ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਘਟਾਉਣ ਅਤੇ ਮੌਜੂਦਾ ਟਿਊਬਵੈੱਲਾਂ ਦੇ ਸੰਚਾਲਨ ਅਤੇ ਰੱਖ-ਰਖਾਅ ਦੇ ਵਿੱਤੀ ਬੋਝ ਨੂੰ ਘਟਾਉਣ ਵਿੱਚ ਮਦਦ ਕਰੇਗਾ।
ਵਾਟਰ ਟਰੀਟਮੈਂਟ ਪਲਾਂਟ ਵਿੱਚ ਸੋਧੇ ਪਾਣੀ ਨੂੰ ਲਗਪਗ 165 ਕਿਲੋਮੀਟਰ ਲੰਬੀ ਪਾਈਪ-ਲਾਈਨ ਰਾਹੀਂ ਪੂਰੇ ਸ਼ਹਿਰ ਵਿੱਚ ਐਲੀਵੇਟਿਡ ਸਟੋਰੇਜ ਟੈਂਕਾਂ ਵਿੱਚ ਵੰਡਿਆ ਜਾਵੇਗਾ। ਇਸ ਪ੍ਰਾਜੈਕਟ ਤਹਿਤ 70 ਨਵੇਂ ਓਵਰਹੈੱਡ ਟੈਂਕ ਬਣਾਏ ਜਾਣਗੇ। ਵਰਲਡ ਬੈਂਕ ਅਤੇ ਏਸ਼ੀਅਨ ਬੁਨਿਆਦੀ ਢਾਂਚਾ ਨਿਵੇਸ਼ ਬੈਂਕ (ਏਆਈਆਈਬੀ) ਦੁਆਰਾ ਫੰਡ ਕੀਤੇ ਗਏ ਇਸ ਪ੍ਰਾਜੈਕਟ ਦੀ ਪੰਜਾਬ ਮਿਉਂਸਿਪਲ ਇਨਫਰਾਸਟ੍ਰੱਕਚਰ ਡਿਵੈਲਪਮੈਂਟ ਕੰਪਨੀ (ਪੀਐਮਆਈਡੀਸੀ) ਵੱਲੋਂ ਨਿਗਰਾਨੀ ਕੀਤੀ ਜਾ ਰਹੀ ਹੈ। ਪ੍ਰਾਜੈਕਟ ਨੂੰ ਲਾਗੂ ਕਰਨ ਲਈ ਲੁਧਿਆਣਾ ਅਰਬਨ ਵਾਟਰ ਐਂਡ ਵੇਸਟਵਾਟਰ ਮੈਨੇਜਮੈਂਟ ਲਿਮਟਡ ਕੰਪਨੀ ਦਾ ਗਠਨ ਵੀ ਕੀਤਾ ਗਿਆ ਹੈ।
ਕਮਿਸ਼ਨਰ ਨੇ ਦੱਸਿਆ ਕਿ ਵਾਟਰ ਟ੍ਰੀਟਮੈਂਟ ਪਲਾਂਟ (ਡਬਲਯੂਟੀਪੀ) ਬਿਲਗਾ ਪਿੰਡ ਵਿੱਚ 53 ਏਕੜ ਰਕਬੇ ਵਿੱਚ ਸਥਾਪਿਤ ਕੀਤਾ ਜਾਵੇਗਾ। ਪੀਣ ਵਾਲੇ ਪਾਣੀ ਦੀ ਗੁਣਵੱਤਾ ਲਈ ਆਈਐਸ 10500 ਸੁਰੱਖਿਆ ਮਾਪਦੰਡਾਂ ਨੂੰ ਪੂਰਾ ਕਰਨ ਲਈ ਆਧੁਨਿਕ ਤਕਨੀਕਾਂ ਦੀ ਵਰਤੋਂ ਕੀਤੀ ਜਾਵੇਗੀ।

Advertisement

Advertisement