ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਦੇ 70 ਫੀਸਦ ਖੇਤਾਂ ਤੱਕ ਪਹੁੰਚੇਗਾ ਨਹਿਰੀ ਪਾਣੀ: ਭਗਵੰਤ ਮਾਨ

06:01 AM May 07, 2024 IST
ਸੁਨਾਮ ’ਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 6 ਮਈ
ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਅੱਜ ਇੱਥੇ ਕੀਤੀ ਗਈ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਤੋਂ ਕਿਤੇ ਵੱਧ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਸੱਤਾ ਸੰਭਾਲੀ ਸੀ ਉਦੋਂ ਨਹਿਰੀ ਪਾਣੀ ਦਾ ਸਿਰਫ 21 ਫ਼ੀਸਦ ਖੇਤਾਂ ਤੱਕ ਜਾਂਦਾ ਸੀ ਜੋ ਹੁਣ 59 ਫ਼ੀਸਦੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਆਉਂਦੀ ਅਕਤੂਬਰ ਤੱਕ 70 ਫ਼ੀਸਦੀ ਖੇਤੀ ਰਕਬਾ ਨਹਿਰੀ ਪਾਣੀ ਨਾਲ ਸਿੰਜਾਈ ਯੋਗ ਹੋ ਜਾਵੇਗਾ। ਇਸ ਨਾਲ ਧਰਤੀ ਹੇਠਲਾ ਪਾਣੀ ਬਚੇਗਾ ਜਿਸ ਨਾਲ ਬਿਜਲੀ ਦੀ ਬਚਤ ਹੋਵੇਗੀ ਅਤੇ ਉਸੇ ਬਚਤ ’ਚੋਂ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੀ ਜਾਣ ਵਾਲੀ ਸਹੂਲਤ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪੂਸਾ 44 ਕਿਸਮ ਨਾ ਬੀਜਣ ਦਾ ਸੱਦਾ ਦਿੰਦਿਆਂ ਪੀਆਰ 126 ਅਤੇ 127 ਕਿਸਮ ਲਾਉਣ ਦੀ ਅਪੀਲ ਕੀਤੀ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਸੰਬੋਧਨ ਕੀਤਾ। ਮੀਤ ਹੇਅਰ ਨੇ ਕਿਹਾ ਕਿ ਉਹ ਸੰਗਰੂਰ ਹਲਕੇ ਦੇ ਹਨ ਜਦਕਿ ਬਾਕੀ ਉਮੀਦਵਾਰ ਬਾਹਰਲੇ ਹਨ। ਉਨ੍ਹਾਂ ਕਿਹਾ ਕਿ ਉਹ ਸੰਗਰੂਰ ਦੇ ਲੋਕਾਂ ਦੀ ਆਵਾਜ਼ ਸੰਸਦ ਵਿਚ ਬੁਲੰਦ ਕਰਨਗੇ। ਇਸ ਦੌਰਾਨ ਧੂਰੀ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸ ਛੱਡ ਕੇ ‘ਆਪ’ ਵਿਚ ਸ਼ਾਮਲ ਹੋਏ ਦਲਬੀਰ ਸਿੰਘ ਗੋਲਡੀ ਜਦੋਂ ਸੰਬੋਧਨ ਲਈ ਉਠੇ ਤਾਂ ਪੰਡਾਲ ‘ਇਨਕਲਾਬ ਜ਼ਿੰਦਾਬਾਦ’ ਦੇ ਨਾਅਰਿਆਂ ਨਾਲ ਗੂੰਜ ਉਠਿਆ। ਗੋਲਡੀ ਨੇ ਆਪਣੇ ਸੰਬੋਧਨ ਵਿੱਚ ਕਾਂਗਰਸ ਨੂੰ ਰਜਵਾੜਿਆਂ ਦੀ ਪਾਰਟੀ ਦੱਸਦਿਆਂ ਕਾਂਗਰਸੀ ਉਮੀਦਵਾਰ ਸੁਖਪਾਲ ਖਹਿਰਾ ਅਤੇ ਹਾਈਕਮਾਂਡ ਖ਼ਿਲਾਫ਼ ਭੜਾਸ ਕੱਢੀ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ, ਵਰਿੰਦਰ ਗੋਇਲ, ਜਮੀਲ-ਉਰ-ਰਹਿਮਾਨ, ਲਾਭ ਸਿੰਘ ਉਗੋਕੇ, ਕੁਲਵੰਤ ਸਿੰਘ ਪੰਡੋਰੀ ਤੇ ਹੋਰ ਹਾਜ਼ਰ ਸਨ।

Advertisement

ਮੁੱਖ ਮੰਤਰੀ ਦੀ ਰੈਲੀ ’ਚ ਪਹਿਲੀ ਵਾਰ ਦਿਖਾਈ ਦਿੱਤੇ ਦੋਸ਼ਾਂ ’ਚ ਘਿਰੇ ਵਿਧਾਇਕ

ਝੁਨੀਰ ਵਿੱਚ ਮੁੱਖ ਮੰਤਰੀ ਦੀ ਰੈਲੀ ਦੌਰਾਨ ਸੰਬੋਧਨ ਕਰਦੇ ਹੋਏ ਵਿਧਾਇਕ ਅਮਿਤ ਰਤਨ।

ਮਾਨਸਾ/ਝੁਨੀਰ (ਜੋਗਿੰਦਰ ਸਿੰਘ ਮਾਨ/ਜੀਵਨ ਕ੍ਰਾਂਤੀ): ਬਠਿੰਡਾ ਲੋਕ ਸਭਾ ਹਲਕੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਘਿਰੇ ਦੋ ਵਿਧਾਇਕ ਡਾ. ਵਿਜੈ ਸਿੰਗਲਾ ਤੇ ਅਮਿਤ ਰਤਨ ਅੱਜ ਇੱਥੇ ਝੁਨੀਰ ਵਿੱਚ ਰੈਲੀ ਦੌਰਾਨ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਸਿਆਸੀ ਸਮਾਗਮ ਵਿੱਚ ਦਿਖਾਈ ਦਿੱਤੇ। ਬੇਸ਼ੱਕ ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਇਸ ਹਲਕੇ ਵਿੱਚ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿੱਚ ਚੋਣ ਮੁਹਿੰਮ ਨੂੰ ਸੰਭਾਲਿਆ ਹੋਇਆ ਹੈ ਪਰ ਮੁੱਖ ਮੰਤਰੀ ਨਾਲ ਉਹ ਵੀ ਪਹਿਲੀ ਵਾਰ ਮੰਚ ’ਤੇ ਦੇਖੇ ਗਏ। ਇਨ੍ਹਾਂ ਦੋਵੇਂ ਵਿਧਾਇਕਾਂ ਨੂੰ ਰੈਲੀ ਦੇ ਮੁੱਖ ਪ੍ਰਬੰਧਕ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਮੁੱਖ ਮੰਤਰੀ ਦੇ ਮੰਚ ’ਤੇ ਬਿਰਜਮਾਨ ਹੋਣ ਤੋਂ ਪਹਿਲਾਂ ਸੰਬੋਧਨ ਕਰਨ ਲਈ ਬੁਲਾਇਆ।

ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਨੇ ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਈਆਂ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਕਾਰਕੁਨਾਂ ਨੇ ਅੱਜ ਇੱਥੇ ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਾਲੀਆਂ ਝੰਡੀਆਂ ਦਿਖਾਉਂਦਿਆਂ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ’ਚ ਸ਼ਾਮਲ ਸੂਬਾ ਆਗੂ ਸ਼ੇਰ ਸਿੰਘ ਖੰਨਾ, ਸੁਖਪਾਲ ਸਿੰਘ ਅਤੇ ਅਨੁਜ ਕੁਮਾਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਕਾਮਿਆਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਦੋ ਸਾਲ ਬਾਅਦ ਵੀ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ ਜਿਸ ਕਾਰਨ ਠੇਕਾ ਮੁਲਾਜ਼ਮ ਸੰਘਰਸ਼ ਕਰਨ ਲਈ ਮਜਬੂਰ ਹਨ। ਇਸ ਦੌਰਾਨ ਪੁਲੀਸ ਨੇ ਕਈ ਕਾਮਿਆਂ ਨੂੰ ਪਹਿਲਾਂ ਹੀ ਗ੍ਰਿਫਤਾਰ ਤੇ ਨਜ਼ਰਬੰਦ ਕਰ ਲਿਆ ਗਿਆ ਸੀ।

Advertisement

Advertisement
Advertisement