ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਟਲਿੰਗ ਪਲਾਂਟ ਦਾ ਲਾਇਸੈਂਸ ਰੱਦ; ਸੀਲ

06:39 AM Mar 29, 2024 IST
ਚੰਡੀਗੜ੍ਹ ਦੇ ਪ੍ਰਸ਼ਾਸਨਿਕ ਅਧਿਕਾਰੀ ਬਾਟਲਿੰਗ ਪਲਾਂਟ ਤੇ ਸ਼ਰਾਬ ਦੇ ਥੋਕ ਲਾਇਸੈਂਸਧਾਰਕਾਂ ਨਾਲ ਮੀਟਿੰਗ ਕਰਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਮਾਰਚ
ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਜਰ ਦੇਸ਼ ਵਿੱਚ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਹੈ। ਇਸੇ ਦੌਰਾਨ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਅਤੇ ਕਰ ਤੇ ਆਬਕਾਰੀ ਵਿਭਾਗ ਦੇ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਨਿਯਮਾਂ ਦੀ ਉਲੰਘਣਾ ਕਰਨ ’ਤੇ ਇਕ ਬਾਟਲਿੰਗ ਪਲਾਂਟ ਜੰਨਤ ਬਰੂਅਰੀਜ਼ ਦਾ ਲਾਇਸੈਂਸ ਰੱਦ ਕਰਕੇ ਬਾਟਲਿੰਗ ਪਲਾਂਟ ਨੂੰ ਸੀਲ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰ ਤੇ ਆਬਕਾਰੀ ਵਿਭਾਗ ਨੇ ਬਾਟਲਿੰਗ ਪਲਾਂਟ ਦੀ ਅਚਨਚੇਤ ਜਾਂਚ ਕੀਤੀ ਤਾਂ ਕਈ ਤਰ੍ਹਾਂ ਦੀਆਂ ਗੜਬੜੀਆਂ ਪਈਆਂ ਗਈਆਂ। ਉਨ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਯੂਟੀ ਦੇ ਕਰ ਤੇ ਆਬਕਾਰੀ ਵਿਭਾਗ ਨੇ ਬਾਟਲਿੰਗ ਪਲਾਂਟ ਦਾ ਲਾਇਸੈਂਸ ਰੱਦ ਕਰਕੇ ਸੀਲ ਕਰ ਦਿੱਤਾ ਹੈ। ਦੂਜੇ ਪਾਸੇ ਚੰਡੀਗੜ੍ਹ ਦੇ ਕਰ ਤੇ ਆਬਕਾਰੀ ਵਿਭਾਗ ਦੇ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸ਼ਹਿਰ ਦੇ ਸਾਰੇ ਬਾਟਲਿੰਗ ਪਲਾਂਟ ਤੇ ਸ਼ਰਾਬ ਦੇ ਥੋਕ ਲਾਇਸੈਂਸਧਾਰਕਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਬਾਟਲਿੰਗ ਪਲਾਂਟ ਤੇ ਸ਼ਰਾਬ ਦੇ ਥੋਕ ਲਾਇਸੰਸ ਧਾਰਕਾਂ ਨੂੰ ਚੋਣ ਕਮਿਸ਼ਨ ਦੇ ਨਿਯਮਾਂ ਤੋਂ ਜਾਣੂੰ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਯੂਟੀ ਪ੍ਰਸ਼ਾਸਨ ਵੱਲੋਂ ਸ਼ਰਾਬ ਤਸਕਰੀ ’ਤੇ ਨੱਥ ਪਾਉਣ ਲਈ ਨਵੀਂ ਆਬਕਾਰੀ ਨੀਤੀ ਤਿਆਰ ਕੀਤੀ ਗਈ ਹੈ। ਇਸ ਨੀਤੀ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਹਾ ਕਿ ਚੋਣਾਂ ਦੌਰਾਨ ਗੈਰਕਾਨੂੰਨੀ ਢੰਗ ਨਾਲ ਸ਼ਰਾਬ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਬਾਟਲਿੰਗ ਪਲਾਂਟ ਤੇ ਸ਼ਰਾਬ ਦੇ ਥੋਕ ਲਾਇਸੰਸਧਾਰਕਾਂ ਨੇ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਵਾਇਆ।

Advertisement

Advertisement
Advertisement