ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੀਟ-ਯੂਜੀ 2024 ਨੂੰ ਰੱਦ ਕਰਨਾ ਤਰਕਸੰਗਤ ਨਹੀਂ: ਕੇਂਦਰ

04:40 PM Jul 05, 2024 IST

ਨਵੀਂ ਦਿੱਲੀ, 5 ਜੁਲਾਈ
ਕੇਂਦਰ ਨੇ ਸਰਵਉਚ ਅਦਾਲਤ ਨੂੰ ਦੱਸਿਆ ਹੈ ਕਿ ਪੂਰੀ ਨੀਟ-ਯੂਜੀ 2024 ਦੀ ਪ੍ਰੀਖਿਆ ਨੂੰ ਰੱਦ ਕਰਨਾ ਤਰਕਸੰਗਤ ਨਹੀਂ ਹੋਵੇਗਾ। ਇਸ ਨਾਲ ਲੱਖਾਂ ਇਮਾਨਦਾਰ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਪੈ ਜਾਵੇਗਾ। ਉਮੀਦਵਾਰਾਂ, ਕੋਚਿੰਗ ਸੰਸਥਾਵਾਂ ਅਤੇ ਉਮੀਦਵਾਰਾਂ ਦੇ ਮਾਪਿਆਂ ਵੱਲੋਂ ਦਾਇਰ ਪਟੀਸ਼ਨਾਂ ਦੇ ਇੱਕ ਸਮੂਹ ਦੇ ਜਵਾਬ ਵਿੱਚ ਦਾਖਲ ਕੀਤੇ ਗਏ ਆਪਣੇ ਹਲਫਨਾਮੇ ਵਿੱਚ ਕੇਂਦਰੀ ਸਿੱਖਿਆ ਮੰਤਰਾਲੇ ਨੇ ਕਿਹਾ ਕਿ ਪੂਰੀ ਤਰ੍ਹਾਂ ਨਾਲ ਪ੍ਰੀਖਿਆ ਨੂੰ ਰੱਦ ਕਰਨਾ ਲੱਖਾਂ ਇਮਾਨਦਾਰ ਉਮੀਦਵਾਰਾਂ ਨਾਲ ਅਨਿਆਂ ਹੋਵੇਗਾ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਜਦ ਤਕ ਪੂਰੇ ਭਾਰਤ ਵਿਚ ਪ੍ਰਸ਼ਨ ਪੱਤਰ ਲੀਕ ਹੋਣ ਦੇ ਸਬੂਤ ਨਹੀਂ ਮਿਲ ਜਾਂਦੇ ਤਦ ਤਕ ਇਹ ਪ੍ਰੀਖਿਆ ਰੱਦ ਨਹੀਂ ਕਰਨੀ ਚਾਹੀਦੀ ਕਿਉਂਕਿ ਨੀਟ ਦਾ ਨਤੀਜਾ ਆ ਚੁੱਕਿਆ ਹੈ। ਪ੍ਰੀਖਿਆ ਰੱਦ ਕਰਨਾ ਹੋਣਹਾਰ ਵਿਦਿਆਰਥੀਆਂ ਨਾਲ ਧੋਖਾ ਹੋਵੇਗਾ। ਪੀਟੀਆਈ

Advertisement

Advertisement
Advertisement