ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਾਅਲੀ ਰਜਿਸਟਰੀ ਕਰਵਾਉਣ ਦੇ ਮਾਮਲੇ ਵਿੱਚ ਨੰਬਰਦਾਰੀ ਰੱਦ

06:34 AM Feb 01, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 31 ਜਨਵਰੀ
ਆਈ.ਐਫ.ਐਸ. ਅਧਿਕਾਰੀ ਬਣ ਕੇ ਪਲਾਟ ਦੀ ਜਾਅਲੀ ਰਜਿਸਟਰੀ ਕਰਵਾਉਣ ਦੇ ਮਾਮਲੇ ਵਿਚ ਡਿਪਟੀ ਕਮਿਸ਼ਨਰ ਨੇ ਨੰਬਰਦਾਰ ਰੁਪਿੰਦਰ ਕੌਰ ਦੀ ਨੰਬਰਦਾਰੀ ਰੱਦ ਕਰ ਦਿੱਤੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਪਿਛਲੇ ਦਿਨੀਂ ਨਕਲੀ ਆਈ.ਐਫ. ਐਸ. ਅਧਿਕਾਰੀ ਬਣ ਕੇ ਪਲਾਟ ਦੀ ਜਾਅਲੀ ਰਜਿਸਟਰੀ ਤਸਦੀਕ ਕਰਨ ਅਤੇ ਗਲਤ ਵਸੀਕਾ ਨੰਬਰ ਤਸਦੀਕ ਕਰਨ ਵਿੱਚ ਐੱਸਡੀਐੱਮ ਅੰਮ੍ਰਿਤਸਰ-2 ਦੀ ਪੜਤਾਲ ਮੁਤਾਬਿਕ ਨੰਬਰਦਾਰ ਰੁਪਿੰਦਰ ਕੌਰ ਦੀ ਸ਼ਮੂਲੀਅਤ ਪਾਈ ਗਈ ਸੀ। ਉਨ੍ਹਾਂ ਨੇ ਦੱਸਿਆ ਕਿ ਐੱਸ.ਡੀ.ਐੱਮ. ਅੰਮ੍ਰਿਤਸਰ-2 ਦੀ ਪੜਤਾਲ ਨੂੰ ਮੁੱਖ ਰੱਖਦੇ ਹੋਏ ਨੰਬਰਦਾਰੀ ਭੌਂ ਮਾਲੀਆ ਰੂਲ 20 ਤਹਿਤ ਨੰਬਰਦਾਰ ਰੁਪਿੰਦਰ ਕੌਰ ਪਿੰਡ ਬਾਸਰਕੇ ਗਿੱਲਾਂ, ਤਹਿਸੀਲ ਅੰਮ੍ਰਿਤਸਰ-2 ਦੀ ਨੰਬਰਦਾਰੀ ਨੂੰ ਰੱਦ ਕਰ ਦਿੱਤਾ ਗਿਆ ਹੈ।

Advertisement

Advertisement