ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਨੇ ਸਕੂਲ ’ਚ ਕੈਂਪ ਲਾਇਆ

10:19 AM Nov 07, 2024 IST
ਮਰੀਜ਼ਾਂ ਦੀ ਸਿਹਤ ਜਾਂਚ ਕਰਦਾ ਹੋਇਆ ਸੁਸਾਇਟੀ ਦਾ ਸਟਾਫ਼। -ਫੋਟੋ: ਅਹਿਮਦ

ਕਾਦੀਆਂ:

Advertisement

ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਵੱਲੋਂ ਅੱਜ ਸਥਾਨਕ ਕਾਲਸਵਾਲਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ’ਚ ਕੈਂਪ ਲਗਾਇਆ ਗਿਆ, ਜਿੱਥੇ ਵਿਸ਼ੇਸ਼ ਤੌਰ ’ਤੇ ਵਿਦਿਆਰਥੀਆਂ, ਅਧਿਆਪਕਾਂ ਅਤੇ ਇਲਾਕਾ ਵਾਸੀਆਂ ਦੀ ਸਿਹਤ ਜਾਂਚ ਕੀਤੀ ਗਈ। ਇਸ ਮੌਕੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਉਨ੍ਹਾਂ ਕਿਹਾ ਕਿ ਸੁਸਾਇਟੀ ਨੂੰ ਅਜਿਹੇ ਕੈਂਪਾਂ ਦੀ ਲੋੜ ਹੈ ਤਾਂ ਜੋ ਉਹ ਆਪਣੇ ਅੰਦਰ ਛੁਪੀਆਂ ਬਿਮਾਰੀਆਂ ਦਾ ਬਿਨਾਂ ਫੀਸ ਤੋਂ ਇਲਾਜ ਕਰਵਾ ਸਕਣ। ਉਪਰੰਤ ਸ੍ਰੀ ਬਾਜਵਾ ਨੇ ਸਕੂਲ ਕੈਂਪਸ ਵਿੱਚ ਬੂਟਾ ਲਗਾ ਕੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੱਤਾ ਅਤੇ ਸਕੂਲ ਦੇ ਛੋਟੇ ਬੱਚਿਆਂ ਦਾ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਪਰਮਜੀਤ ਸਿੰਘ, ਹਰਦੀਪ ਸਿੰਘ ਸੈਣੀ, ਪਰਮਿੰਦਰ ਕੌਰ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Advertisement