ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰੂ ਕਾਸ਼ੀ ਪਬਲਿਕ ਸਕੂਲ ’ਚ ਕੈਂਸਰ ਜਾਂਚ ਕੈਂਪ

07:37 AM Aug 01, 2024 IST
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਡਾਕਟਰ।

ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 31 ਜੁਲਾਈ
ਸੀਐੱਮਐੱਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈ ਵਿੱਚ ਵਰਲਡ ਕੈਂਸਰ ਕੇਅਰ ਸੁਸਾਇਟੀ ਵੱਲੋਂ ਆਪਣਾ ਪੰਜਾਬ ਫਾਊਂਡੇਸ਼ਨ ਦੇ ਸਹਿਯੋਗ ਨਾਲ ਮੁਫ਼ਤ ਮੈਗਾ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਵਿੱਚ ਡਾ. ਧਰਮਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਟੀਮ ਵੱਲੋਂ 255 ਮਰੀਜ਼ਾਂ ਦੀ ਜਾਂਚ ਕੀਤੀ ਗਈ। ਕੈਂਪ ਦੌਰਾਨ ਦੇ ਛਾਤੀ ਦੇ ਕੈਂਸਰ ਦੀ ਜਾਂਚ ਲਈ ਮੈਮੋਗ੍ਰਾਫੀ, ਔਰਤਾਂ ਦੇ ਬੱਚੇਦਾਨੀ ਦੀ ਜਾਂਚ ਪੈਪ ਸਮੀਅਰ, ਮਰਦਾਂ ਦੇ ਗਦੂਦਾਂ ਦੇ ਕੈਂਸਰ ਲਈ ਪੀਐੱਸਏ ਟੈਸਟ, ਮੂੰਹ ਦੇ ਕੈਂਸਰ ਦੀ ਜਾਂਚ, ਹੱਡੀਆਂ ਦੇ ਟੈਸਟ, ਬਲੱਡ ਕੈਂਸਰ ਦੀ ਜਾਂਚ ਦੇ ਟੈਸਟ ਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਮੁੱਖ ਮਹਿਮਾਨ ਵਜੋਂ ਡਾਇਰੈਕਟਰ ਪੰਜਾਬ ਵਰਲਡ ਕੈਂਸਰ ਕੇਅਰ ਡਾ. ਜਗਜੀਤ ਸਿੰਘ ਧੂਰੀ ਪਹੁੰਚੇ। ਸਕੂਲ ਦੇ ਐਮਡੀ ਜੈ ਸਿੰਘ ਤੇ ਪ੍ਰਿੰਸੀਪਲ ਰਮਨ ਕੁਮਾਰ ਨੇ ਡਾ. ਧੂਰੀ ਸਣੇ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਜੀ ਆਇਆਂ ਕਿਹਾ। ਡਾ. ਧੂਰੀ ਨੇ ਸਕੂਲ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਸਕੂਲ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਐਮਡੀ ਜੈ ਸਿੰਘ ਨੇ ਸਕੂਲ ਸਟਾਫ ਦਾ ਧੰਨਵਾਦ ਕੀਤਾ।

Advertisement

Advertisement