ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਧੂ ਮੂਸੇਵਾਲਾ ਦੇ ਜਨਮ ਦਿਨ ਮੌਕੇ ਲਾਇਆ ਕੈਂਸਰ ਜਾਂਚ ਕੈਂਪ

08:00 AM Jun 12, 2024 IST
ਪਿੰਡ ਮੂਸਾ ਵਿੱਚ ਪੌਦੇ ਵੰਡਦੇ ਹੋਏ ਬਲਕੌਰ ਸਿੰਘ ਸਿੱਧੂ। -ਫੋਟੋ: ਸੁਰੇਸ਼

ਪੱਤਰ ਪ੍ਰੇਰਕ
ਮਾਨਸਾ, 11 ਜੂਨ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਅੱਜ ਜਨਮ ਦਿਨ ਮੌਕੇ ਪਰਿਵਾਰ ਵੱਲੋਂ ਅੱਜ ਪਿੰਡ ਮੂਸਾ ਵਿਖੇ ਵਰਲਡ ਕੈਂਸਰ ਕੇਅਰ ਦੇ ਸਹਿਯੋਗ ਨਾਲ ਕੈਂਸਰ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣਾ ਚੈਕਅੱਪ ਕਰਵਾਇਆ। ਇਸ ਮੌਕੇ ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਲਈ ਪੌਦੇ ਵੀ ਵੰਡੇ ਗਏ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕਾਰ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤ ਨੇ ਪਹਿਲਾਂ ਵੀ ਕੈਂਸਰ ਚੈੱਕਅਪ ਕੈਂਪ ਲਾਇਆ ਸੀ, ਜਿਸ ਲਈ ਪਰਿਵਾਰ ਵੱਲੋਂ ਅੱਜ ਪੁੱਤਰ ਦੇ ਜਨਮ ਦਿਨ ’ਤੇ ਇਹ ਜਾਂਚ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਅਤੇ ਸਾਡਾ ਖਾਣ-ਪੀਣ ਬਹੁਤ ਪ੍ਰਦੂਸ਼ਤ ਹੋ ਚੁੱਕਾ ਹੈ ਅਤੇ ਕੈਂਸਰ ਦਾ ਖ਼ਤਰਾ ਲਗਾਤਾਰ ਵੱਧਦਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੁਹਾਲੀ ’ਚ ਲੜਕੀ ਦੇ ਕਤਲ ’ਤੇ ਕੋਈ ਨਹੀਂ ਬੋਲਿਆ ਹੈ। ਪੰਜਾਬੀਆਂ ਖਿਲਾਫ਼ ਕੀਤੇ ਜਾ ਰਹੇ ਅਤਿਵਾਦ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਇੱਕ ਸਾਜ਼ਿਸ਼ ਤਹਿਤ ਬਦਨਾਮ ਕੀਤਾ ਜਾ ਰਿਹਾ ਹੈ, ਜਿਸ ਲਈ ਉਹ ਵੀ ਦੁਖੀ ਹਨ।

Advertisement

Advertisement