For the best experience, open
https://m.punjabitribuneonline.com
on your mobile browser.
Advertisement

ਸਟੈਨੋ ਅਸਾਮੀ ਦੇ ਉਮੀਦਵਾਰਾਂ ਨੇ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ

10:24 AM Nov 19, 2023 IST
ਸਟੈਨੋ ਅਸਾਮੀ ਦੇ ਉਮੀਦਵਾਰਾਂ ਨੇ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ
ਸੰਗਰੂਰ ’ਚ ਮੁੱਖ ਮੰਤਰੀ ਪੰਜਾਬ ਦੇ ਨਾਂ ਵਿਧਾਇਕ ਨਰਿੰਦਰ ਕੌਰ ਭਰਾਜ ਨੂੰ ਮਿਲ ਕੇ ਮੰਗ ਪੱਤਰ ਸੌਂਪਣ ਮੌਕੇ ਉਮੀਦਵਾਰ। ਫੋਟੋ: ਲਾਲੀ।
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 18 ਨਵੰਬਰ
ਸਟੈਨੋ ਦੀ ਅਸਾਮੀ ਦੇ ਉਮੀਦਵਾਰਾਂ ਵੱਲੋਂ ਮੁੱਖ ਮੰਤਰੀ ਦੇ ਨਾਂ ਵਿਧਾਇਕ ਨਰਿੰਦਰ ਕੌਰ ਭਰਾਜ ਨੂੰ ਮੰਗ ਪੱਤਰ ਸੌਂਪਿਆ ਗਿਆ। ਉਮੀਦਵਾਰਾਂ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ 5 ਤੋਂ 8 ਮਈ 2023 ਤੱਕ ਪੰਜਾਬੀ ਸਟੈਨੋ ਟਾਈਪਿਸਟ ਅਤੇ ਜੂਨੀਅਰ ਸਕੇਲ ਸਟੈਨੋਗ੍ਰਾਫ਼ਰ ਦੀ ਸਿੱਧੀ ਭਰਤੀ ਲਈ ਹੋਏ ਪੇਪਰ ਡਿਕਟੇਸ਼ਨ ਟੈਸਟ ਵਿੱਚ ਹੋਈ ਨਕਲ ਤੇ ਲੀਕੇਜ ਦੀ ਜਾਂਚ ਕਰਵਾਈ ਜਾਵੇ ਅਤੇ ਉਮੀਦਵਾਰਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਸਟੈਨੋ ਉਮੀਦਵਾਰਾਂ ਮਨਪ੍ਰੀਤ ਕੌਰ, ਗੁਰਪ੍ਰੀਤ ਕੌਰ, ਹਰਦੀਪ ਸਿੰਘ, ਸਤਨਾਮ ਸਿੰਘ, ਗੁਰਵਿੰਦਰ ਸਿੰਘ ਤੇ ਰਮਨਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਸਟੈਨੋਟਾਈਪਿਸਟ ਤੇ ਜੂਨੀਅਰ ਸਕੇਲ ਸਟੈਨੋਗ੍ਰਾਫਰ ਦਾ ਪੇਪਰ ਦਿੱਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ 5-5-2023 ਨੂੰ ਹੋਣ ਵਾਲੇ ਪੇਪਰ ਵਿੱਚ ਉਮੀਦਵਾਰਾਂ ਵੱਲੋਂ ਸ਼ਰੇਆਮ ਨਕਲ ਕੀਤੀ ਗਈ ਜਿਸ ਵਿਰੁੱਧ 4 ਵਿਦਿਆਰਥੀਆਂ ਵੱਲੋਂ ਕੇਸ ਲਗਾਇਆ ਗਿਆ ਪਰ ਇਸ ਕੇਸ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ। 7 ਸਤੰਬਰ 2023 ਨੂੰ ਇਸ ਪੇਪਰ ਦਾ ਨਤੀਜਾ ਐਲਾਨਿਆ ਗਿਆ। ਨਤੀਜੇ ਤੋਂ ਬਾਅਦ ਬੱਚਿਆਂ ਵੱਲੋਂ ਟਾਈਪ ਕੀਤਾ ਗਿਆ ਪੈਰਾ, ਇੰਸਟਰਕਟਰ ਦੀ ਡਿਕਟੇਸ਼ਨ ਆਡੀਓ ਤੇ ਉਨ੍ਹਾਂ ਦੁਆਰਾ ਬੋਲੇ ਗਏ ਪੈਰੇ ਦੀ ਕਾਪੀ ਸਾਈਟ ਉੱਤੇ ਅਪਲੋਡ ਨਹੀਂ ਕੀਤੀ ਗਈ ਅਤੇ ਨਾ ਹੀ ਅਬਜੈਕਸ਼ਨ ਲਗਾਉਣ ਦਾ ਸਮਾਂ ਦਿੱਤਾ ਗਿਆ। ਬਹੁਤ ਸਾਰੇ ਉਮੀਦਵਾਰਾਂ ਦਾ ਨਤੀਜਾ ਉਮੀਦ ਤੋਂ ਉਲਟ ਆਇਆ ਜਿਸ ਕਰਕੇ ਉਨ੍ਹਾਂ ਦੁਆਰਾ ਅਧੀਨ ਸੇਵਾਵਾਂ ਚੋਣ ਬੋਰਡ ਕੋਲ ਆਰਟੀਆਈ ਪਾਈ ਗਈ ਪਰ ਨਿਸ਼ਚਿਤ ਸਮੇਂ ਤੋਂ ਬਾਅਦ ਵੀ ਬੋਰਡ ਵੱਲੋਂ ਵਿਦਿਆਰਥੀਆਂ ਨੂੰ ਕੋਈ ਜਵਾਬ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੋਈ ਨਕਲ ਅਤੇ ਘਪਲੇਬਾਜੀ ਦੀ ਉਚ ਪੱਧਰੀ ਜਾਂਚ ਕਰਵਾ ਕੇ ਉਮੀਦਵਾਰਾਂ ਨੂੰ ਇਨਸਾਫ਼ ਦਿਵਾਇਆ ਜਾਵੇ।

Advertisement

Advertisement
Author Image

Advertisement
Advertisement
×