ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਧਾਰਮਿਕ ਸਥਾਨਾਂ ਦੇ ਗੇੜੇ ਲਾਉਣ ਲੱਗੇ ਉਮੀਦਵਾਰ

08:33 AM May 10, 2024 IST
ਜਨ ਸਭਾ ਦੌਰਾਨ ਧਾਰਮਿਕ ਸ਼ਖ਼ਸੀਅਤਾਂ ਨਾਲ ਕਾਂਗਰਸੀ ਉਮੀਦਵਾਰ ਮਹਿੰਦਰ ਪ੍ਰਤਾਪ ਸਿੰਘ।

ਪੱਤਰ ਪ੍ਰੇਰਕ
ਫਰੀਦਾਬਾਦ, 9 ਮਈ
ਲੋਕ ਸਭਾ ਚੋਣਾਂ ਦੌਰਾਨ ਉਮੀਦਵਾਰਾਂ ਨੇ ਧਾਰਮਿਕ ਸਥਾਨਾਂ ਦੇ ਗੇੜੇ ਲਾਉਣੇ ਸ਼ੁਰੂ ਕਰ ਦਿੱਤੇ ਹਨ ਤੇ ਵੋਟਰਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਕਾਂਗਰਸੀ ਉਮੀਦਵਾਰ ਮਹਿੰਦਰ ਪ੍ਰਤਾਪ ਸਿੰਘ ਨੇ ਆਈਟੀ ਖੇਤਰ ਦੇ ਨੰਬਰ ਇਕ ਰਿਹਾਇਸ਼ੀ ਇਲਾਕੇ ਦੇ ਹਨੂੰਮਾਨ ਮੰਦਰ ਵਿਖੇ ਮੱਥਾ ਟੇਕਿਆ ਅਤੇ ਨੇੜੇ ਹੀ ਹੋਈ ਜਨ ਸਭਾ ਵਿੱਚ ਧਾਰਮਿਕ ਸ਼ਖ਼ਸੀਅਤਾਂ ਨਾਲ ਮੁਲਾਕਾਤ ਕੀਤੀ। ਉਥੇ ਹੀ ਬਸਪਾ ਉਮੀਦਵਾਰ ਕਿਸ਼ਨ ਠਾਕੁਰ ਨੇ ਵੀ ਇਲਾਕੇ ਦੇ ਮੰਦਰਾਂ ਦਾ ਦੌਰਾ ਕੀਤਾ ਤੇ ਮਹਾਰਾਣਾ ਪ੍ਰਤਾਪ ਜੈਅੰਤੀ ਸਮਾਗਮ ਵਿਚ ਸ਼ਾਮਲ ਹੋਏ। ਕਾਂਗਰਸੀ ਉਮੀਦਵਾਰ ਪ੍ਰਤਾਪ ਸਿੰਘ ਨੇ ਕਿਹਾ ਕਿ ਭਾਰਤੀ ਰਾਸ਼ਟਰੀ ਕਾਂਗਰਸ ਦੇਸ਼ ਦੇ ਸਮੂਹ ਲੋਕਾਂ ਦੀਆਂ ਸਮੱਸਿਆਵਾਂ, ਵਿਕਾਸ ਦੀਆਂ ਆਸਾਂ ਤੇ ਉਮੀਦਾਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਜਾਤੀ-ਧਰਮ ਦੀ ਰਾਜਨੀਤੀ ਕਰ ਕੇ ਲੋਕਾਂ ਨੂੰ ਵੰਡ ਰਹੀ ਹੈ ਪਰ ਕਾਂਗਰਸ ਪਾਰਟੀ ਕਿਸੇ ਵੀ ਹਾਲਤ ਵਿੱਚ ਅਜਿਹਾ ਨਹੀਂ ਹੋਣ ਦੇਵੇਗੀ। ਸ੍ਰੀ ਪ੍ਰਤਾਪ ਨੇ ਕਿਹਾ ਕਿ ਆਉਣ ਵਾਲਾ ਸਮਾਂ ਸੂਬੇ ਦੀ ਦਸ਼ਾ ਅਤੇ ਦਿਸ਼ਾ ਬਦਲਣ ਵਾਲਾ ਹੈ। ਆਜ਼ਾਦੀ ਤੋਂ ਬਾਅਦ ਕਾਂਗਰਸ ਦਾ ਧਾਰਮਿਕ ਸਿਧਾਂਤ ਡਾ. ਬਾਬਾ ਸਾਹਿਬ ਅੰਬੇਡਕਰ ਅਤੇ ਉਨ੍ਹਾਂ ਦੇ ਸਮੇਂ ਦੇ ਹੋਰ ਗਿਆਨਵਾਨ ਲੋਕਾਂ ਦੁਆਰਾ ਤਿਆਰ ਕੀਤਾ ਗਿਆ ਭਾਰਤ ਦਾ ਸੰਵਿਧਾਨ ਹੈ। ਦੇਸ਼ ਦੀ ਮੋਦੀ ਸਰਕਾਰ ਇਸ ਸੰਵਿਧਾਨ ਨੂੰ ਬਦਲਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਗਰੀਬਾਂ ਦੇ ਹੱਕ ਖੋਹਣ ਦਾ ਕੰਮ ਕੀਤਾ ਹੈ। ਉਨ੍ਹਾਂ ਲੋਕਾਂ ਨੂੰ ਇਸ ਉਤਸ਼ਾਹ ਨੂੰ ਬਰਕਰਾਰ ਰੱਖਣ ਅਤੇ ਘਰ-ਘਰ ਜਾ ਕੇ ਪ੍ਰਚਾਰ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਭਰਤ ਅਰੋੜਾ, ਮਨੀਸ਼ ਭਾਟੀਆ, ਬਿਜੇਂਦਰ ਮਾਵੀ, ਇਸ਼ਾਂਤ ਕਥੂਰੀਆ, ਅਜੈ ਨਾਥ ਸਮੇਤ ਹਜ਼ਾਰਾਂ ਲੋਕ ਹਾਜ਼ਰ ਸਨ।

Advertisement

Advertisement
Advertisement